Thu, Apr 25, 2024
Whatsapp

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸੰਗਤੀ ਰੂਪ ਵਿਚ 10 ਮਿੰਟ ਲਈ ਮੂਲਮੰਤਰ ਦਾ ਜਾਪ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ।

Written by  Jasmeet Singh -- December 28th 2022 01:36 PM
ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਨੂੰ ਸਮਰਪਿਤ ਗੁ. ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 28 ਦਸੰਬਰ: ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀਆਂ ਲਾਸਾਨੀ ਸ਼ਹਾਦਤਾਂ ਨੂੰ ਸਮਰਪਿਤ ਇਥੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸੰਗਤੀ ਰੂਪ ਵਿਚ 10 ਮਿੰਟ ਲਈ ਮੂਲਮੰਤਰ ਦਾ ਜਾਪ ਕਰਕੇ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ। 

ਇਹ ਵੀ ਪੜ੍ਹੋ: ਬਾਜਵਾ ਨੇ ਸਰਦ ਰੁੱਤ ਇਜਲਾਸ ਮੁਲਤਵੀ ਕਰਨ 'ਤੇ 'ਆਪ' ਸਰਕਾਰ ਖ਼ਿਲਾਫ਼ ਵਿੰਨ੍ਹਿਆ ਨਿਸ਼ਾਨਾ

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਰਾਜਪੁਰਾ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ। ਸ਼ਹੀਦੀ ਦਿਹਾੜੇ ਦੇ ਇਤਿਹਾਸ ਸਬੰਧੀ ਵਿਚਾਰ ਕਰਦਿਆਂ ਕਥਾਵਾਚਕ ਭਾਈ ਅਮਰੀਕ ਸਿੰਘ ਨੇ ਕਿਹਾ ਕਿ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਸਤਿਕਾਰਯੋਗ ਮਾਤਾ ਗੁਜਰੀ ਜੀ ਦੀ ਸ਼ਹਾਦਤ ਸਦਕਾ ਸਿੱਖ ਕੌਮ ਦੀ ਨੀਂਹ ਮਜ਼ਬੂਤ ਹੈ ਅਤੇ ਸੰਗਤ ਨੂੰ ਇਨ੍ਹਾਂ ਦੀਆਂ ਸ਼ਹਾਦਤਾਂ ਤੋਂ ਪ੍ਰੇਰਣਾ ਲੈ ਕੇ ਗੁਰਸਿੱਖੀ ਜੀਵਨ ਪਰਪੱਕਤਾ ਨਾਲ ਜਿਊਣਾ ਚਾਹੀਦਾ ਹੈ। 

ਇਹ ਵੀ ਪੜ੍ਹੋ: Bomb Parcel: ਭਾਰਤ ਦੇ ਇਸ ਸੂਬੇ ਵਿੱਚ ਕੀ ਹੋ ਰਿਹਾ ਹੈ? ਵਾਪਰ ਰਹੇ ਹੈਰਾਨੀਜਨਕ ਹਾਦਸੇ


ਉਨ੍ਹਾਂ ਕਿਹਾ ਕਿ ਕਈ ਤਰ੍ਹਾਂ ਦੇ ਲਾਲਚ ਅਤੇ ਅਤਿ ਤਸੀਹੇ ਦਿੱਤੇ ਜਾਣ ਮਗਰੋਂ ਵੀ ਛੋਟੇ ਸਾਹਿਬਜ਼ਾਦੇ ਆਪਣੇ ਸਿੱਖੀ ਸਿਦਕ ਤੋਂ ਨਹੀਂ ਡੋਲੇ ਅਤੇ ਜ਼ਾਲਮ ਮੁਗਲਾਂ ਦੀ ਈਨ ਨਹੀਂ ਮੰਨੀ। ਇਹ ਪੰਨਾ ਸਿੱਖ ਇਤਿਹਾਸ ਦਾ ਹਾਸਲ ਹੈ ਤੇ ਪੂਰੇ ਵਿਸ਼ਵ ਅੰਦਰ ਕੋਈ ਮਿਸਾਲ ਨਹੀਂ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਕਿਹਾ ਕਿ ਸਿੱਖ ਕੌਮ ਹਰ ਸਾਲ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਉਨ੍ਹਾਂ ਨੂੰ ਯਾਦ ਕਰਕੇ ਸਿਜਦਾ ਕਰਦੀ ਹੈ ਅਤੇ ਇਹ ਕੌਮ ਦਾ ਫਰਜ਼ ਵੀ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਵਿਚ ਵਾਪਰੀਆਂ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਲਾਸਾਨੀ ਹਨ ਅਤੇ ਸਿੱਖ ਨੌਜੁਆਨੀ ਨੂੰ ਅਪੀਲ ਹੈ ਕਿ ਉਹ ਇਨ੍ਹਾਂ ਤੋਂ ਪ੍ਰੇਰਣਾ ਪ੍ਰਾਪਤ ਕਰਕੇ ਆਪਣੇ ਜੀਵਨ ਦੀਆਂ ਤਰਜੀਹਾਂ ਨਿਰਧਾਰਤ ਕਰਨ।

- PTC NEWS

Top News view more...

Latest News view more...