Thu, Jul 9, 2026
Whatsapp

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ।

Reported by:  PTC News Desk  Edited by:  Amritpal Singh -- July 09th 2026 03:15 PM
ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਸ਼ਹੀਦ ਭਾਈ ਮਨੀ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ- ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਖ਼ਾਲਸਾ ਦੇ ਜਥੇ ਨੇ ਗੁਰਬਾਣੀ ਕੀਰਤਨ ਸਰਵਣ ਕਰਵਾਇਆ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਲਿਆ।

ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਬਲਵਿੰਦਰ ਸਿੰਘ ਨੇ ਭਾਈ ਮਨੀ ਸਿੰਘ ਜੀ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ ਅਤੇ ਸੰਗਤ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਜੀ ਸਿੱਖ ਕੌਮ ਦੀ ਉਹ ਮਹਾਨ ਸ਼ਖਸੀਅਤ ਹਨ, ਜਿਨ੍ਹਾਂ ਨੇ ਆਪਣੇ ਅਡੋਲ ਵਿਸ਼ਵਾਸ ਅਤੇ ਸਿੱਖੀ ਸਿਦਕ ਨਾਲ ਧਰਮ ਦੀ ਰਾਖੀ ਕੀਤੀ। ਭਾਈ ਮਨੀ ਸਿੰਘ ਦੇ ਪਰਿਵਾਰ ਦੇ ਕਈ ਜੀਆਂ ਨੇ ਸ਼ਹਾਦਤਾਂ ਦੇ ਕੇ ਸਿੱਖ ਇਤਿਹਾਸ ਵਿੱਚ ਵੱਡਾ ਸਥਾਨ ਹਾਸਲ ਕੀਤਾ। ਗਿਆਨੀ ਬਲਵਿੰਦਰ ਸਿੰਘ ਨੇ ਕਿਹਾ ਕਿ ਭਾਈ ਮਨੀ ਸਿੰਘ ਨੇ ਬੰਦ-ਬੰਦ ਕਟਵਾ ਕੇ ਸਿੱਖੀ ਸਿਦਕ ਦੀਆਂ ਉੱਚੀਆਂ ਮਿਸਾਲਾਂ ਕਾਇਮ ਕੀਤੀਆਂ, ਜੋ ਸਾਨੂੰ ਸਭ ਨੂੰ ਸੱਚ ਅਤੇ ਨਿਆਂ ਦੇ ਰਾਹ ’ਤੇ ਚੱਲਣ ਲਈ ਪ੍ਰੇਰਦੀਆਂ ਹਨ। ਉਨ੍ਹਾਂ ਸੰਗਤ ਨੂੰ ਭਾਈ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਿੱਖੀ ਸਿਧਾਂਤਾਂ ਅਨੁਸਾਰ ਜੀਵਨ ਬਤੀਤ ਕਰਨ ਲਈ ਪ੍ਰੇਰਿਆ। ਇਸ ਮੌਕੇ ਸਜਾਏ ਧਾਰਮਿਕ ਦੀਵਾਨ ਸਮੇਂ ਪ੍ਰਚਾਰਕ-ਕਮ-ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ ਨੇ ਸੰਗਤਾਂ ਨਾਲ ਵਿਚਾਰਾਂ ਕੀਤੀਆਂ ਅਤੇ ਢਾਡੀ ਜਥਿਆਂ ਨੇ ਸਿੱਖ ਇਤਿਹਾਸ ਦੀ ਸਾਂਝ ਪਾਈ।


- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK