Thu, May 2, 2024
Whatsapp

ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦਾ ਪ੍ਰਬੰਧ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁੱਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ 'ਚ ਵਿਸ਼ਾਲ ਗੁਰਮਤਿ ਸਮਾਗਮ ਦਾ ਅਯੋਜਿਨ ਕੀਤਾ ਜਾ ਰਿਹਾ ਹੈ।

Written by  Jasmeet Singh -- March 14th 2023 02:10 PM
ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦਾ ਪ੍ਰਬੰਧ

ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁ. ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦਾ ਪ੍ਰਬੰਧ

ਅੰਮ੍ਰਿਤਸਰ: ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁੱਖੀ ਅਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 200 ਸਾਲਾ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ 'ਚ ਵਿਸ਼ਾਲ ਗੁਰਮਤਿ ਸਮਾਗਮ ਦਾ ਅਯੋਜਿਨ ਕੀਤਾ ਜਾ ਰਿਹਾ ਹੈ। ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਗਿਆਨੀ ਜਗਤਾਰ ਸਿੰਘ ਹੈਡ ਗ੍ਰੰਥੀ ਸ੍ਰੀ ਹਰਿਮੰਦਰ ਸਾਹਿਬ, ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਕਮੇਟੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸੰਤ ਬਾਬਾ ਬਲਬੀਰ ਸਿੰਘ 96 ਕਰੋੜੀ ਸਮੇਤ ਸਮੂਹ ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਸੰਪਰਦਾਵਾਂ, ਸੰਤ ਮਹਾਂਪੁਰਸ਼, ਸੁਖਮਨੀ ਸਭਾ ਸੋਸਾਇਟੀਆਂ ਅਤੇ ਵੱਡੀ ਗਿਣਤੀ 'ਚ ਸੰਗਤਾਂ ਹਾਜੀਰੀ ਭਰ ਰਹੀਆਂ ਹਨ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਸ਼੍ਰੋਮਣੀ ਕਮੇਟੀ ਐਡਵੋਕੇਟ ਧਾਮੀ ਨੇ ਸੰਗਤ ਨੂੰ ਨਵੇਂ ਵਰ੍ਹੇ ਨਾਨਕਸ਼ਾਹੀ ਸੱਮਤ 555 ਦੀ ਮੁਬਾਰਕਬਾਦ ਦਿੱਤੀ ਅਤੇ ਸਿੱਖ ਕੌਮ ਦੇ ਮਹਾਨ ਜਰਨੈਲ ਅਕਾਲੀ ਬਾਬਾ ਫੂਲਾ ਸਿੰਘ ਜੀ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕੀਤਾ। ਉਨ੍ਹਾਂ ਹੋਲੇ ਮੁਹੱਲੇ ਮੌਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਵਾਪਰੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਹੁੱਲੜਬਾਜ਼ੀ ਦੌਰਾਨ ਵਾਪਰੀ ਇਹ ਘਟਨਾ ਬੇਹਦ ਦੁਖਦਾਈ ਹੈ ਤੇ ਭਵਿੱਖ 'ਚ ਅਜਿਹੀਆਂ ਘਟਨਾਵਾਂ ਨਾ ਵਾਪਰਨ, ਉਸ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਰਣਨੀਤੀ ਉਲੀਕੀ ਜਾਵੇਗੀ। ਐਡਵੋਕੇਟ ਧਾਮੀ ਨੇ ਕਿਹਾ ਕਿ ਜਦੋ ਵੀ ਕੀਤੇ ਵੀ ਜੋੜ ਮੇਲੇ ਦਾ ਅਯੋਜਿਨ ਕੀਤਾ ਜਾਂਦਾ ਹੈ ਤਾਂ ਮੇਲੇ ਚ ਲੱਖਾਂ ਲੋਕ ਸ਼ਮੂਲੀਅਤ ਕਰਦੇ ਹਨ ਪਰ ਦੁੱਖ ਉਦੋਂ ਹੁੰਦਾ ਹੈ ਜਦੋ ਧਾਰਮਿਕ ਦੀਵਾਨ ਵੱਲ ਝਾਤ ਮਾਰਦੇ ਹਾਂ ਤਾਂ ਉਥੇ 200 ਤੋਂ ਵੱਧ ਸੰਗਤ ਨੱਜਰ ਨਹੀਂ ਆਉਂਦਾ ਜੋ ਸਿੱਖ ਪੰਥ ਲਈ ਚਿੰਤਾ ਦਾ ਵਿਸ਼ਾ ਹੈ


ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਜਥੇਦਾਰ ਸੰਤ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਸਮੁੱਚੇ ਸਿੱਖ ਪੰਥ ਨੂੰ ਨਵੇਂ ਵਰ੍ਹੇ ਤੇ ਚੇਤ ਦੀ ਸੰਗਰਾਂਦ ਦੀ ਮੁਬਾਰਕਬਾਦ ਦਿੱਤੀ। ਉਨ੍ਹਾਂ ਅਕਾਲੀ ਬਾਬਾ ਫੂਲਾ ਸਿੰਘ ਜੀ ਮਹਾਨ ਸ਼ਹਾਦਤ ਨੂੰ ਸਿਜਦਾ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਦੀ ਅਪੀਲ ਕੀਤੀ। ਸੰਤ ਬਾਬਾ ਬਲਬੀਰ ਸਿੰਘ ਨੇ ਸ੍ਰੀ ਆਨੰਦਪੁਰ ਸਾਹਿਬ ਦੀ ਪਾਵਨ ਧਰਤੀ ਤੇ ਵਾਪਰੀ ਦੁਖਦਾਈ ਘਟਨਾ ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਕਰ ਸਰਕਾਰ ਹੁੱਲੜਬਾਜ਼ ਨਹੀਂ ਕਾਬੂ ਆਉਂਦੇ ਤਾਂ ਨਿਹੰਗ ਸਿੰਘ ਜਥੇਬੰਦੀਆਂ ਆਪੇ ਸੰਭਾਲ ਲੈਣਗੀਆਂ।

- PTC NEWS

Top News view more...

Latest News view more...