Sun, Jul 13, 2025
Whatsapp

Shiromani Committee ਵੱਲੋਂ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 5 ਅਤੇ 6 ਜੁਲਾਈ ਨੂੰ ਪਟਿਆਲਾ ਵਿਖੇ ਸਜਾਏ ਜਾਣਗੇ ਗੁਰਮਤਿ ਸਮਾਗਮ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ ਅਤੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ।

Reported by:  PTC News Desk  Edited by:  Aarti -- July 01st 2025 05:12 PM
Shiromani Committee ਵੱਲੋਂ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 5 ਅਤੇ 6 ਜੁਲਾਈ ਨੂੰ ਪਟਿਆਲਾ ਵਿਖੇ ਸਜਾਏ ਜਾਣਗੇ ਗੁਰਮਤਿ ਸਮਾਗਮ

Shiromani Committee ਵੱਲੋਂ 350 ਸਾਲਾ ਸ਼ਤਾਬਦੀ ਨੂੰ ਸਮਰਪਿਤ 5 ਅਤੇ 6 ਜੁਲਾਈ ਨੂੰ ਪਟਿਆਲਾ ਵਿਖੇ ਸਜਾਏ ਜਾਣਗੇ ਗੁਰਮਤਿ ਸਮਾਗਮ

Shiromani Committee News : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 5 ਤੇ 6 ਜੁਲਾਈ ਨੂੰ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ, ਪਾਤਸ਼ਾਹੀ ਨੌਵੀਂ, ਪਟਿਆਲਾ ਵਿਖੇ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਨਵੰਬਰ 2025 ਵਿਚ ਮਨਾਈ ਜਾ ਰਹੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਦੇਸ਼ ਭਰ ਅੰਦਰ ਗੁਰਮਤਿ ਸਮਾਗਮ ਅਤੇ ਸੈਮੀਨਾਰ ਉਲੀਕੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਸਮੁੱਚੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ ਅਤੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਦੇ ਇਤਿਹਾਸ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਯਤਨ ਕੀਤਾ ਜਾ ਰਿਹਾ ਹੈ।


ਇਸੇ ਤਹਿਤ ਹੀ 5 ਤੇ 6 ਜੁਲਾਈ ਨੂੰ ਨੌਵੇਂ ਪਾਤਸ਼ਾਹ ਜੀ ਨਾਲ ਸਬੰਧਤ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਮੋਤੀ ਬਾਗ ਸਾਹਿਬ ਪਟਿਆਲਾ ਵਿਖੇ ਸਮਾਗਮ ਉਲੀਕਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਕਿਹਾ ਕਿ ਇਸ ਸਬੰਧ ਵਿਚ 4 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਹੋਵੇਗੀ ਅਤੇ 5 ਜੁਲਾਈ ਨੂੰ ਵੱਖ-ਵੱਖ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਸ਼ਬਦ ਕੀਰਤਨ, ਭਾਸ਼ਣ, ਕਵੀਸ਼ਰੀ ਅਤੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਇਤਿਹਾਸ ਨਾਲ ਜੋੜਿਆ ਜਾਵੇਗਾ।

ਇਸੇ ਦਿਨ ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਤੌਰ ’ਤੇ ਪ੍ਰਦਰਸ਼ਨੀ ਵੀ ਲਗਾਈ ਜਾਵੇਗੀ ਅਤੇ ਵਿਸ਼ੇਸ਼ ਤੌਰ ’ਤੇ ਅੰਮ੍ਰਿਤ ਸੰਚਾਰ ਸਮਾਗਮ ਵੀ ਹੋਵੇਗਾ।

ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ 6 ਜੁਲਾਈ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵਿਸ਼ਾਲ ਗੁਰਮਤਿ ਸਮਾਗਮ ਹੋਵੇਗਾ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਿੰਘ ਸਾਹਿਬਾਨ ਅਤੇ ਸਿੱਖ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਵੀ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਨਗੀਆਂ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਸੰਗਤਾਂ ਨੂੰ ਸ਼ਤਾਬਦੀ ਨੂੰ ਸਮਰਪਿਤ ਸਮਾਗਮਾਂ ’ਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ।

ਇਹ ਵੀ ਪੜ੍ਹੋ : Bhakra Dam Water Level : ਪੰਜਾਬ ਲਈ ਖ਼ਤਰੇ ਦੀ ਘੰਟੀ ! ਭਾਖੜਾ ਡੈਮ ’ਚ ਲਗਾਤਾਰ ਵਧਦਾ ਜਾ ਰਿਹਾ ਪਾਣੀ ਦਾ ਪੱਧਰ, ਜਾਣੋ ਤਾਜ਼ਾ ਅਪਡੇਟ

- PTC NEWS

Top News view more...

Latest News view more...

PTC NETWORK
PTC NETWORK