Wed, Nov 11, 2026
Whatsapp

Guwahati railway accident: ਗੁਵਾਹਾਟੀ ‘ਚ ਭਿਆਨਕ ਰੇਲ ਹਾਦਸਾ, ਟਰੇਨ ਦੇ ਇੰਜਣ ਸਮੇਤ 7 ਡੱਬੇ ਪਟੜੀ ਤੋਂ ਉਤਰੇ; ਕਈ ਯਾਤਰੀ ਜ਼ਖ਼ਮੀ

Assam train accident: ਅਸਾਮ ਵਿੱਚ ਗੁਵਾਹਾਟੀ ਦੇ ਨੇੜੇ ਬੁੱਧਵਾਰ ਸਵੇਰੇ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ। ਕੋਲਕਾਤਾ-ਸੈਰਾਂਗ ਐਕਸਪ੍ਰੈੱਸ ਦਾ ਇੰਜਣ ਸਮੇਤ ਸੱਤ ਡੱਬੇ ਪਟੜੀ ਤੋਂ ਉਤਰ ਗਏ।

Reported by:  PTC News Desk  Edited by:  Amritpal Singh -- November 11th 2026 09:25 AM
Guwahati railway accident: ਗੁਵਾਹਾਟੀ ‘ਚ ਭਿਆਨਕ ਰੇਲ ਹਾਦਸਾ, ਟਰੇਨ ਦੇ ਇੰਜਣ ਸਮੇਤ 7 ਡੱਬੇ ਪਟੜੀ ਤੋਂ ਉਤਰੇ; ਕਈ ਯਾਤਰੀ ਜ਼ਖ਼ਮੀ

Guwahati railway accident: ਗੁਵਾਹਾਟੀ ‘ਚ ਭਿਆਨਕ ਰੇਲ ਹਾਦਸਾ, ਟਰੇਨ ਦੇ ਇੰਜਣ ਸਮੇਤ 7 ਡੱਬੇ ਪਟੜੀ ਤੋਂ ਉਤਰੇ; ਕਈ ਯਾਤਰੀ ਜ਼ਖ਼ਮੀ

Assam train accident: ਅਸਾਮ ਵਿੱਚ ਗੁਵਾਹਾਟੀ ਦੇ ਨੇੜੇ ਬੁੱਧਵਾਰ ਸਵੇਰੇ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ। ਕੋਲਕਾਤਾ-ਸੈਰਾਂਗ ਐਕਸਪ੍ਰੈੱਸ ਦਾ ਇੰਜਣ ਸਮੇਤ ਸੱਤ ਡੱਬੇ ਪਟੜੀ ਤੋਂ ਉਤਰ ਗਏ। ਹਾਦਸੇ ਤੋਂ ਬਾਅਦ ਯਾਤਰੀਆਂ ਵਿੱਚ ਚੀਕ-ਚਿਹਾੜਾ ਪੈ ਗਿਆ। ਕਈ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਰੇਲਵੇ ਪ੍ਰਸ਼ਾਸਨ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਜ਼ਖ਼ਮੀਆਂ ਨੂੰ ਬਾਹਰ ਕੱਢਣ ਅਤੇ ਪ੍ਰਭਾਵਿਤ ਯਾਤਰੀਆਂ ਦੀ ਮਦਦ ਲਈ ਰੈਸਕਿਊ ਆਪਰੇਸ਼ਨ ਚਲਾਇਆ ਜਾ ਰਿਹਾ ਹੈ।


CPRO ਕਪਿੰਜਲ ਕਿਸ਼ੋਰ ਸ਼ਰਮਾ ਨੇ ਦੱਸਿਆ ਕਿ ਇਹ ਹਾਦਸਾ ਸਵੇਰੇ 6:54 ਵਜੇ ਵਾਪਰਿਆ। ਹਾਦਸੇ ਤੋਂ ਬਾਅਦ ਰਾਹਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਰਾਹਤ ਟਰੇਨ ਵੀ ਘਟਨਾ ਵਾਲੀ ਥਾਂ ‘ਤੇ ਭੇਜੀ ਜਾ ਰਹੀ ਹੈ। ਨੌਰਦਰਨ ਫਰੰਟੀਅਰ ਰੇਲਵੇ ਦੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਰਹੇ ਹਨ।


ਇਹ ਹਾਦਸਾ ਗੁਵਾਹਾਟੀ ਦੇ ਡਿਗਾਰੂ ਇਲਾਕੇ ਵਿੱਚ ਵਾਪਰਿਆ ਹੈ। ਇਹ ਟਰੇਨ ਕੋਲਕਾਤਾ ਤੋਂ ਸੈਰਾਂਗ ਵਿਚਕਾਰ ਚੱਲਦੀ ਹੈ। ਫਿਲਹਾਲ ਹਾਦਸੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਰੇਲਵੇ ਵੱਲੋਂ ਹਾਦਸੇ ਦੇ ਹਾਲਾਤ ਦੀ ਜਾਂਚ ਕੀਤੀ ਜਾ ਰਹੀ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਟਰੇਨ ਕਿਸ ਕਾਰਨ ਪਟੜੀ ਤੋਂ ਉਤਰੀ। ਸ਼ੁਰੂਆਤੀ ਜਾਣਕਾਰੀ ਅਨੁਸਾਰ ਇੰਜਣ ਸਮੇਤ ਸੱਤ ਡੱਬੇ ਪਟੜੀ ਤੋਂ ਉਤਰੇ ਹਨ।

ਕਈ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ

ਹਾਦਸੇ ਵਿੱਚ ਕਈ ਯਾਤਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਹਾਲਾਂਕਿ, ਜ਼ਖ਼ਮੀਆਂ ਦੀ ਸਹੀ ਗਿਣਤੀ ਅਤੇ ਉਨ੍ਹਾਂ ਦੀ ਹਾਲਤ ਬਾਰੇ ਅਜੇ ਵਿਸਥਾਰਪੂਰਵਕ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਦਸੇ ਤੋਂ ਬਾਅਦ ਟਰੇਨ ਵਿੱਚ ਸਵਾਰ ਯਾਤਰੀਆਂ ਵਿਚਾਲੇ ਅਫ਼ਰਾ-ਤਫ਼ਰੀ ਮਚ ਗਈ। ਕਈ ਯਾਤਰੀ ਡੱਬਿਆਂ ਵਿੱਚੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕਰਨ ਲੱਗੇ। ਘਟਨਾ ਦੀ ਜਾਣਕਾਰੀ ਮਿਲਦੇ ਹੀ ਰਾਹਤ ਅਤੇ ਬਚਾਅ ਟੀਮਾਂ ਨੂੰ ਮੌਕੇ ‘ਤੇ ਭੇਜਿਆ ਗਿਆ। ਟੀਮਾਂ ਨੇ ਪ੍ਰਭਾਵਿਤ ਡੱਬਿਆਂ ਵਿੱਚ ਫਸੇ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਜ਼ਖ਼ਮੀਆਂ ਤੱਕ ਮਦਦ ਪਹੁੰਚਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਰੈਸਕਿਊ ਆਪਰੇਸ਼ਨ ਜੰਗੀ ਪੱਧਰ ‘ਤੇ ਜਾਰੀ ਹੈ।

ਮੌਕੇ ‘ਤੇ ਪਹੁੰਚੀਆਂ ਬਚਾਅ ਟੀਮਾਂ

ਰੇਲ ਹਾਦਸੇ ਦੀ ਸੂਚਨਾ ਮਿਲਦੇ ਹੀ ਰੇਲਵੇ ਪ੍ਰਸ਼ਾਸਨ ਐਕਟਿਵ ਹੋ ਗਿਆ। ਘਟਨਾ ਵਾਲੀ ਥਾਂ ‘ਤੇ ਰਾਹਤ ਅਤੇ ਬਚਾਅ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਪਹਿਲੀ ਤਰਜੀਹ ਯਾਤਰੀਆਂ ਨੂੰ ਸੁਰੱਖਿਅਤ ਬਾਹਰ ਕੱਢਣ ਅਤੇ ਜ਼ਖ਼ਮੀਆਂ ਨੂੰ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੀ ਹੈ। ਇਸ ਦੇ ਨਾਲ ਹੀ ਹਾਦਸਾਗ੍ਰਸਤ ਡੱਬਿਆਂ ਦੇ ਆਲੇ-ਦੁਆਲੇ ਸੁਰੱਖਿਆ ਦੇ ਪ੍ਰਬੰਧ ਵੀ ਕੀਤੇ ਜਾ ਰਹੇ ਹਨ। ਰੇਲਵੇ ਪ੍ਰਸ਼ਾਸਨ ਵੱਲੋਂ ਹਾਦਸੇ ਨਾਲ ਜੁੜੀ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ। ਰਾਹਤ ਅਤੇ ਬਚਾਅ ਕਾਰਜ ਪੂਰੇ ਹੋਣ ਤੋਂ ਬਾਅਦ ਹਾਦਸੇ ਦੇ ਕਾਰਨਾਂ, ਜ਼ਖ਼ਮੀਆਂ ਦੀ ਗਿਣਤੀ ਅਤੇ ਨੁਕਸਾਨ ਦਾ ਅੰਦਾਜ਼ਾ ਸਪੱਸ਼ਟ ਹੋ ਸਕੇਗਾ। ਫਿਲਹਾਲ ਮੌਕੇ ‘ਤੇ ਰੈਸਕਿਊ ਆਪਰੇਸ਼ਨ ਜਾਰੀ ਹੈ। 

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK