Sun, Nov 22, 2026
Whatsapp

ਕਾਂਗਰਸ ਮਾਫ਼ੀ ਮੰਗੇ… PM ਮੋਦੀ ਦੀ ਸੋਨਾ ਨਾ ਖ਼ਰੀਦਣ ਦੀ ਅਪੀਲ ਨੂੰ ਦੱਸਿਆ ਸੀ ‘ਡੈੱਥ ਵਾਰੰਟ’, ਹੁਣ BJP ਹੋਈ ਹਮਲਾਵਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਇੱਕ ਵਾਰ ਫਿਰ ਦੇਸ਼ ਵਾਸੀਆਂ ਨੂੰ ਇੱਕ ਸਾਲ ਤੱਕ ਸੋਨਾ ਨਾ ਖ਼ਰੀਦਣ ਦੀ ਅਪੀਲ ਕੀਤੀ ਹੈ।

Reported by:  PTC News Desk  Edited by:  Amritpal Singh -- November 22nd 2026 06:40 PM
ਕਾਂਗਰਸ ਮਾਫ਼ੀ ਮੰਗੇ… PM ਮੋਦੀ ਦੀ ਸੋਨਾ ਨਾ ਖ਼ਰੀਦਣ ਦੀ ਅਪੀਲ ਨੂੰ ਦੱਸਿਆ ਸੀ ‘ਡੈੱਥ ਵਾਰੰਟ’, ਹੁਣ BJP ਹੋਈ ਹਮਲਾਵਰ

ਕਾਂਗਰਸ ਮਾਫ਼ੀ ਮੰਗੇ… PM ਮੋਦੀ ਦੀ ਸੋਨਾ ਨਾ ਖ਼ਰੀਦਣ ਦੀ ਅਪੀਲ ਨੂੰ ਦੱਸਿਆ ਸੀ ‘ਡੈੱਥ ਵਾਰੰਟ’, ਹੁਣ BJP ਹੋਈ ਹਮਲਾਵਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਇੱਕ ਵਾਰ ਫਿਰ ਦੇਸ਼ ਵਾਸੀਆਂ ਨੂੰ ਇੱਕ ਸਾਲ ਤੱਕ ਸੋਨਾ ਨਾ ਖ਼ਰੀਦਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਪਿਛਲੀ ਵਾਰ ਲੋਕਾਂ ਨੇ ਉਨ੍ਹਾਂ ਦੀ ਇਸ ਅਪੀਲ ਨੂੰ ਮੰਨਿਆ ਸੀ ਅਤੇ ਸੋਨੇ ਦੀ ਖ਼ਰੀਦਦਾਰੀ ਘੱਟ ਕੀਤੀ ਸੀ, ਜਿਸ ਕਾਰਨ ਸੋਨੇ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ। ਹੁਣ ਇਸ ਮੁੱਦੇ ‘ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਐਤਵਾਰ ਨੂੰ ਕਿਹਾ ਕਿ ਇਸ ਸਾਲ ਦੀ ਸ਼ੁਰੂਆਤ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੋਨੇ ਦੀ ਖ਼ਰੀਦਦਾਰੀ ਟਾਲਣ ਦੀ ਕੀਤੀ ਗਈ ਅਪੀਲ ਸਦਕਾ ਵਪਾਰੀਆਂ ਨੂੰ ਵੱਡੇ ਨੁਕਸਾਨ ਤੋਂ ਬਚਾਇਆ ਜਾ ਸਕਿਆ ਹੈ। ਇਸ ਦੇ ਨਾਲ ਹੀ ਭਾਜਪਾ ਨੇ ਕਾਂਗਰਸ ਪਾਰਟੀ ਤੋਂ ਮਾਫ਼ੀ ਮੰਗਣ ਦੀ ਮੰਗ ਕੀਤੀ ਹੈ, ਜਿਸ ਨੇ ਪ੍ਰਧਾਨ ਮੰਤਰੀ ਦੀ ਇਸ ਅਪੀਲ ਨੂੰ ‘ਡੈੱਥ ਵਾਰੰਟ’ (ਮੌਤ ਦਾ ਫ਼ਰਮਾਨ) ਕਰਾਰ ਦਿੱਤਾ ਸੀ ਅਤੇ ਕਿਹਾ ਸੀ ਕਿ ਇਸ ਨਾਲ ਬਾਜ਼ਾਰ ਵਿੱਚ ਹਫੜਾ-ਦਫੜੀ ਮਚ ਗਈ ਹੈ।


ਦਰਅਸਲ, ਭਾਜਪਾ ਦੀ ਇਹ ਪ੍ਰਤੀਕਿਰਿਆ ਉਦੋਂ ਸਾਹਮਣੇ ਆਈ ਹੈ, ਜਦੋਂ ‘ਚੈਂਬਰ ਆਫ਼ ਟਰੇਡ ਐਂਡ ਇੰਡਸਟਰੀ’ (CTI) ਨੇ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ ਲਿਖ ਕੇ ਲੋਕਾਂ ਨੂੰ ਸੋਨਾ ਨਾ ਖ਼ਰੀਦਣ ਦੀ ਸਲਾਹ ਦੇਣ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਹੈ। ਚੈਂਬਰ ਨੇ ਆਪਣੇ ਪੱਤਰ ਵਿੱਚ ਕਿਹਾ ਕਿ ਪੀ.ਐੱਮ. ਮੋਦੀ ਦੀ ਇਸ ਦੂਰਅੰਦੇਸ਼ੀ ਸਲਾਹ ਨਾਲ ਲੱਖਾਂ ਜੌਹਰੀਆਂ, ਵਪਾਰੀਆਂ ਅਤੇ ਨਿਵੇਸ਼ਕਾਂ ਨੂੰ ਭਾਰੀ ਵਿੱਤੀ ਨੁਕਸਾਨ ਤੋਂ ਬਚਾਇਆ ਜਾ ਸਕਿਆ ਹੈ, ਕਿਉਂਕਿ ਸੋਨੇ ਦੀ ਕੀਮਤ 1.90 ਕਰੋੜ ਰੁਪਏ ਪ੍ਰਤੀ ਕਿਲੋਗ੍ਰਾਮ ਤੋਂ ਡਿੱਗ ਕੇ 1.25 ਕਰੋੜ ਰੁਪਏ ਪ੍ਰਤੀ ਕਿਲੋਗ੍ਰਾਮ ‘ਤੇ ਆ ਗਈ ਹੈ, ਯਾਨੀ ਇਸ ਵਿੱਚ ਪ੍ਰਤੀ ਕਿਲੋਗ੍ਰਾਮ 65 ਲੱਖ ਰੁਪਏ ਦੀ ਵੱਡੀ ਕਮੀ ਦਰਜ ਕੀਤੀ ਗਈ ਹੈ। ਚੈਂਬਰ ਨੇ ਇਹ ਵੀ ਕਿਹਾ ਕਿ ਸੋਨੇ ਦੀਆਂ ਕੀਮਤਾਂ ਵਿੱਚ ਆਈ ਇਸ ਗਿਰਾਵਟ ਨਾਲ ਮੌਜੂਦਾ ਵਿਆਹਾਂ ਦੇ ਸੀਜ਼ਨ ਦੌਰਾਨ ਆਮ ਪਰਿਵਾਰਾਂ ਨੂੰ ਵੀ ਵੱਡੀ ਰਾਹਤ ਮਿਲੀ ਹੈ।


ਵਪਾਰਕ ਜਥੇਬੰਦੀਆਂ ਨੇ PM ਮੋਦੀ ਦਾ ਕੀਤਾ ਧੰਨਵਾਦ

ਕਾਂਗਰਸ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਭਾਜਪਾ ਦੇ ਬੁਲਾਰੇ ਪ੍ਰਦੀਪ ਭੰਡਾਰੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ (ਟਵਿੱਟਰ) ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਜਦੋਂ ਪ੍ਰਧਾਨ ਮੰਤਰੀ ਮੋਦੀ ਨੇ ਭਾਰਤ ਦੇ ਲੋਕਾਂ ਨੂੰ ਸੋਨੇ ਦੀ ਖ਼ਰੀਦ ਟਾਲਣ ਦੀ ਅਪੀਲ ਕੀਤੀ ਸੀ, ਤਾਂ ਕਾਂਗਰਸ ਨੇ ਇਸ ਨੂੰ ‘ਡੈੱਥ ਵਾਰੰਟ’ ਦੱਸਿਆ ਸੀ। ਉਨ੍ਹਾਂ ਲਿਖਿਆ, “ਕੌਮਾਂਤਰੀ ਪੱਧਰ ‘ਤੇ ਸੋਨੇ ਦੀਆਂ ਕੀਮਤਾਂ ਵਿੱਚ ਆਈ ਗਿਰਾਵਟ ਦੇ ਵਿਚਕਾਰ ਜਿਨ੍ਹਾਂ ਵਪਾਰੀਆਂ ਨੇ ਪੀ.ਐੱਮ. ਮੋਦੀ ਦੀ ਸਲਾਹ ਮੰਨੀ, ਉਨ੍ਹਾਂ ਨੂੰ ਪ੍ਰਤੀ ਕਿਲੋਗ੍ਰਾਮ ਸੋਨੇ ਪਿੱਛੇ 65 ਲੱਖ ਰੁਪਏ ਦੀ ਬੱਚਤ ਹੋਈ ਹੈ। ਅੱਜ ਵਪਾਰਕ ਜਥੇਬੰਦੀਆਂ ਨੇ ਪ੍ਰਧਾਨ ਮੰਤਰੀ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਹੈ।”


ਕਾਂਗਰਸ ਨੂੰ ਮੰਗਣੀ ਚਾਹੀਦੀ ਹੈ ਮਾਫ਼ੀ

ਭਾਜਪਾ ਬੁਲਾਰੇ ਨੇ ਅੱਗੇ ਲਿਖਿਆ ਕਿ ਕਾਂਗਰਸ ਪਾਰਟੀ ਨੂੰ ਵਪਾਰੀਆਂ ਨੂੰ ਗੁੰਮਰਾਹ ਕਰਨ ਅਤੇ ਉਨ੍ਹਾਂ ਵਿੱਚ ਬੇਲੋੜੀ ਹਫੜਾ-ਦਫੜੀ ਪੈਦਾ ਕਰਨ ਲਈ ਜਨਤਕ ਤੌਰ ‘ਤੇ ਮਾਫ਼ੀ ਮੰਗਣੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਗਾਂਧੀ-ਵਾਡਰਾ ਪਰਿਵਾਰ, ਜੋ ਉਸ ਸਮੇਂ ਵੀ ਆਲੀਸ਼ਾਨ ਜ਼ਿੰਦਗੀ ਬਤੀਤ ਕਰਦਾ ਸੀ ਜਦੋਂ ਭਾਰਤ ਦੀ ਬਹੁਗਿਣਤੀ ਆਬਾਦੀ ਗ਼ਰੀਬੀ ਵਿੱਚ ਜੀਅ ਰਹੀ ਸੀ, ਉਸ ਨੂੰ ਪ੍ਰਧਾਨ ਮੰਤਰੀ ਮੋਦੀ ਤੋਂ ਆਰਥਿਕ ਪ੍ਰਬੰਧਨ ਅਤੇ ਸਾਦਗੀ ਭਰਪੂਰ ਜੀਵਨ ਜਿਊਣ ਦਾ ਪਾਠ ਸਿੱਖਣਾ ਚਾਹੀਦਾ ਹੈ।


ਸੁਰਜੇਵਾਲਾ ਨੇ PM ਮੋਦੀ ਦੀ ਅਪੀਲ ਨੂੰ ਦੱਸਿਆ ਸੀ ਡੈੱਥ ਵਾਰੰਟ

ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਇਸ ਅਪੀਲ ‘ਤੇ 15 ਮਈ 2026 ਨੂੰ ਕਾਂਗਰਸ ਦੇ ਜਨਰਲ ਸਕੱਤਰ ਰਣਦੀਪ ਸਿੰਘ ਸੁਰਜੇਵਾਲਾ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਇਸ ਅਪੀਲ ਅਤੇ ਸੋਨੇ-ਚਾਂਦੀ ‘ਤੇ ਦਰਾਮਦ ਡਿਊਟੀ (ਇੰਪੋਰਟ ਡਿਊਟੀ) ਵਧਾਉਣ ਦੇ ਫ਼ੈਸਲੇ ਨੂੰ ਸਰਾਫ਼ਾ ਉਦਯੋਗ ਲਈ ‘ਡੈੱਥ ਵਾਰੰਟ’ ਦੱਸਿਆ ਸੀ। ਉਨ੍ਹਾਂ ਉਸ ਵੇਲੇ ਇਹ ਤਰਕ ਦਿੱਤਾ ਸੀ ਕਿ ਸਰਕਾਰ ਦੇ ਇਸ ਕਦਮ ਨਾਲ ਛੋਟੇ ਜੌਹਰੀਆਂ, ਕਾਰੀਗਰਾਂ ਅਤੇ ਇਸ ਉਦਯੋਗ ਨਾਲ ਜੁੜੇ ਲਗਭਗ 3.5 ਕਰੋੜ ਲੋਕਾਂ ਦੀ ਰੋਜ਼ੀ-ਰੋਟੀ ‘ਤੇ ਮਾੜਾ ਅਸਰ ਪਵੇਗਾ ਅਤੇ ਦੇਸ਼ ਵਿੱਚ ਸੋਨੇ ਦੀ ਤਸਕਰੀ ਵਧਣ ਦਾ ਖ਼ਤਰਾ ਪੈਦਾ ਹੋ ਸਕਦਾ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK