Advertisment

ਹਰਭਜਨ ਸਿੰਘ ਈਟੀਓ ਨੇ 20 ਜੂਨੀਅਰ ਡਰਾਫਟਸਮੈਨਾਂ ਨੂੰ ਦਿੱਤੇ ਨਿਯੁਕਤੀ ਪੱਤਰ

author-image
Ravinder Singh
Updated On
New Update
ਹਰਭਜਨ ਸਿੰਘ ਈਟੀਓ ਨੇ 20 ਜੂਨੀਅਰ ਡਰਾਫਟਸਮੈਨਾਂ ਨੂੰ ਦਿੱਤੇ ਨਿਯੁਕਤੀ ਪੱਤਰ
Advertisment

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਚੱਜੀ ਅਗਵਾਈ 'ਚ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪਹਿਲੇ ਸਾਲ ਹੀ ਖੋਲ੍ਹੇ ਗਏ ਪਿਟਾਰੇ ਤਹਿਤ ਹੁੱਣ ਤੱਕ 22 ਹਜ਼ਾਰ ਸਰਕਾਰੀ ਨੌਕਰੀਆਂ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ। ਇਸੇ ਲੜੀ ਤਹਿਤ ਅੱਜ ਇੱਥੇ ਪੰਜਾਬ ਭਵਨ ਵਿਖੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ 20 ਜੂਨੀਅਰ ਡਰਾਫਟਸਮੈਨਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ।

Advertisment

ਇਸ ਮੌਕੇ ਹਰਭਜਨ ਸਿੰਘ ਈਟੀਓ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੌਜੂਦਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਹੁਣ ਤੱਕ ਲੋਕ ਨਿਰਮਾਣ ਵਿਭਾਗ 'ਚ 200 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਵਿਚ ਅਪ੍ਰੈਲ ਤੋਂ ਲੈ ਕੇ ਹੁਣ ਤੱਕ ਸਿੱਧੀ ਭਰਤੀ ਤਹਿਤ ਗਰੁੱਪ-ਏ ਵਿਚ 22, ਗਰੁੱਪ-ਬੀ ਵਿਚ 18 ਅਤੇ ਗਰੁੱਪ-ਸੀ ਵਿਚ 103 ਭਰਤੀਆਂ ਕੀਤੀਆਂ ਗਈਆਂ ਹਨ।

ਇਸ ਤੋਂ ਇਲਾਵਾ ਤਰਸ ਦੇ ਆਧਾਰ ਉਤੇ ਗਰੁੱਪ-ਸੀ ਵਿਚ 7 ਅਤੇ ਗਰੁੱਪ-ਡੀ ਵਿਚ 27 ਉਮੀਦਵਾਰਾਂ ਨੂੰ ਨੌਕਰੀ ਪਹਿਲਾਂ ਦਿੱਤੀਆਂ ਗਈਆਂ ਹਨ। ਇਸੇ ਲੜੀ ਦੇ ਤਹਿਤ ਅੱਜ 20 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ।

ਇਹ ਵੀ ਪੜ੍ਹੋ : ਧੁੰਦ ਦੀ ਚਿੱਟੀ ਚਾਦਰ ਤੇ ਸੀਤ ਲਹਿਰ ਨੇ ਜ਼ਿੰਦਗੀ ਦੀ ਰਫ਼ਤਾਰ ਕੀਤੀ ਹੌਲੀ

ਲੋਕ ਨਿਰਮਾਣ ਮੰਤਰੀ ਨੇ ਇਸ ਮੌਕੇ ਨਵੇਂ ਭਰਤੀ ਕੀਤੇ ਨੌਜਵਾਨਾਂ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਪੂਰੀ ਇਮਾਨਦਾਰੀ, ਤਨਦੇਹੀ ਤੇ ਸੇਵਾ ਭਾਵਨਾ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ।

ਮੰਤਰੀ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ਼ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ, ਸੋ ਅਜਿਹੀਆਂ ਕਾਰਵਾਈਆਂ ਵਿਚ ਲਿਪਤ ਕਿਸੇ ਵੀ ਮੁਲਾਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਵਿਸ਼ੇਸ਼ ਸਕੱਤਰ ਹਰੀਸ਼ ਨਈਅਰ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਫਸਰ ਵੀ ਮੌਜੂਦ ਸਨ।

- PTC NEWS
latestnews harbhajan-singh-eto appointment-letters
Advertisment

Stay updated with the latest news headlines.

Follow us:
Advertisment