Sat, Apr 1, 2023
Whatsapp

ਹਰਚੰਦ ਸਿੰਘ ਬਰਸਟ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

Written by  Pardeep Singh -- February 27th 2023 05:24 PM
ਹਰਚੰਦ ਸਿੰਘ ਬਰਸਟ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਹਰਚੰਦ ਸਿੰਘ ਬਰਸਟ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ: ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੂੰ ਮਾਨਯੋਗ ਪੰਜਾਬ ਸਰਕਾਰ ਵੱਲੋਂ ਮੰਡੀ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਬਰਸਟ ਦੀ ਤਾਜਪੋਸ਼ੀ ਦਾ ਪ੍ਰੋਗਰਾਮ ਅੱਜ ਸੈਕਟਰ-65 ਦੇ ਐਸ.ਏ.ਐਸ ਨਗਰ ਸਥਿਤ ਪੰਜਾਬ ਮੰਡੀ ਭਵਨ ਵਿਖੇ ਹੋਇਆ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਮਾਰਕੀਟ ਕਮੇਟੀ ਦੇ 13 ਚੇਅਰਮੈਨਾਂ ਦੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੂੰ ਪੰਜਾਬ ਮੰਡੀ ਬੋਰਡ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਜ਼ਿਕਰਯੋਗ ਹੈ ਕਿ ਬਰਸਟ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ। ਇਸ ਤੋਂ ਪਹਿਲਾਂ ਸਤੰਬਰ 2020 ਵਿੱਚ, ਉਨ੍ਹਾਂ ਨੂੰ 'ਆਪ' ਵੱਲੋਂ ਸੂਬਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਸੀ।


ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਵੀ ਹਰਚੰਦ ਸਿੰਘ ਕਈ ਆਗੂਆਂ ਤੇ ਵਰਕਰਾਂ ਨੂੰ ‘ਆਪ’ ਪਾਰਟੀ ਵਿੱਚ ਸ਼ਾਮਲ ਕਰਦੇ ਰਹੇ ਹਨ। ਉਨ੍ਹਾਂ ਨੂੰ ਅਕਸਰ ਵੱਖ-ਵੱਖ ਵਿਸ਼ਿਆਂ 'ਤੇ ਪ੍ਰੈਸ ਕਾਨਫਰੰਸਾਂ ਵਿੱਚ ਬੋਲਦਿਆਂ ਸੁਣਿਆ ਜਾਂਦਾ ਹੈ। ਉਹ ਲੰਬੇ ਸਮੇਂ ਤੋਂ 'ਆਪ' ਪਾਰਟੀ ਦੇ ਮੁੱਖ ਦਫਤਰ 'ਚ ਸਰਗਰਮ ਹਨ।

- PTC NEWS

adv-img

Top News view more...

Latest News view more...