Hardeep Puri Resigns: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਰਾਜ ਸਭਾ ਸੀਟ ਤੋਂ ਦਿੱਤਾ ਅਸਤੀਫ਼ਾ
Hardeep Puri Resigns: ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੱਧ ਪ੍ਰਦੇਸ਼ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਲਈ ਮੁੜ ਚੁਣੇ ਜਾਣ ਤੋਂ ਕੁਝ ਦਿਨਾਂ ਬਾਅਦ ਸ਼ਨੀਵਾਰ ਨੂੰ ਉੱਤਰ ਪ੍ਰਦੇਸ਼ ਤੋਂ ਆਪਣੀ ਰਾਜ ਸਭਾ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਜ ਸਭਾ ਦੇ ਚੇਅਰਮੈਨ ਸੀ.ਪੀ. ਰਾਧਾਕ੍ਰਿਸ਼ਨਨ ਨੇ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ।
ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਤੋਂ ਪੁਰੀ ਦਾ ਕਾਰਜਕਾਲ 25 ਨਵੰਬਰ ਨੂੰ ਖ਼ਤਮ ਹੋਣ ਵਾਲਾ ਸੀ। ਇਸ ਤੋਂ ਪਹਿਲਾਂ 5 ਨਵੰਬਰ ਨੂੰ ਉਹ ਮੱਧ ਪ੍ਰਦੇਸ਼ ਦੀ ਰਾਜ ਸਭਾ ਸੀਟ ਤੋਂ ਬਿਨਾਂ ਮੁਕਾਬਲਾ ਚੁਣੇ ਗਏ ਸਨ ਅਤੇ ਇਸ ਸੀਟ ’ਤੇ ਉਨ੍ਹਾਂ ਦਾ ਕਾਰਜਕਾਲ 2 ਅਪਰੈਲ, 2030 ਤੱਕ ਰਹੇਗਾ। ਉਨ੍ਹਾਂ ਨੂੰ ਇਹ ਸੀਟ ਸਾਬਕਾ ਕੇਂਦਰੀ ਮੰਤਰੀ ਐੱਲ. ਮੁਰੂਗਨ ਦੇ ਅਸਤੀਫ਼ੇ ਕਾਰਨ ਖਾਲੀ ਹੋਣ ਮਗਰੋਂ ਮਿਲੀ ਸੀ, ਜਿਨ੍ਹਾਂ ਨੇ 2029 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਤਾਮਿਲਨਾਡੂ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਪਿਛਲੇ ਮਹੀਨੇ ਅਸਤੀਫ਼ਾ ਦੇ ਦਿੱਤਾ ਸੀ।
ਰਾਜ ਸਭਾ ਸੀਟ ਖਾਲੀ ਹੋਣ ਦਾ ਐਲਾਨ ਕਰਦਿਆਂ ਜਨਰਲ ਸਕੱਤਰ ਪੀ.ਸੀ. ਮੋਦੀ ਨੇ ਇੱਕ ਨੋਟੀਫਿਕੇਸ਼ਨ ਰਾਹੀਂ ਦੱਸਿਆ ਕਿ ਉੱਤਰ ਪ੍ਰਦੇਸ਼ ਦੀ ਨੁਮਾਇੰਦਗੀ ਕਰਨ ਵਾਲੇ ਰਾਜ ਸਭਾ ਮੈਂਬਰ ਹਰਦੀਪ ਸਿੰਘ ਪੁਰੀ ਨੇ ਆਪਣੀ ਸੀਟ ਤੋਂ ਅਸਤੀਫ਼ਾ ਦੇ ਦਿੱਤਾ ਹੈ ਅਤੇ ਰਾਜ ਸਭਾ ਦੇ ਚੇਅਰਮੈਨ ਵੱਲੋਂ ਉਨ੍ਹਾਂ ਦਾ ਅਸਤੀਫ਼ਾ 14 ਨਵੰਬਰ, 2026 ਤੋਂ ਪ੍ਰਵਾਨ ਕਰ ਲਿਆ ਗਿਆ ਹੈ
- PTC NEWS