Sun, Apr 28, 2024
Whatsapp

ਬਟਾਲਾ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਦੁਕਾਨ ਅੱਗੇ ਬੈਠਾ ਸੇਕ ਰਿਹਾ ਅੱਗ

Written by  KRISHAN KUMAR SHARMA -- January 01st 2024 08:57 PM
ਬਟਾਲਾ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਦੁਕਾਨ ਅੱਗੇ ਬੈਠਾ ਸੇਕ ਰਿਹਾ ਅੱਗ

ਬਟਾਲਾ 'ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਦੁਕਾਨ ਅੱਗੇ ਬੈਠਾ ਸੇਕ ਰਿਹਾ ਅੱਗ

ਚੰਡੀਗੜ੍ਹ: ਪੰਜਾਬ 'ਚ ਕਤਲਾਂ ਦੀਆਂ ਵਾਰਦਾਤਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ। ਹੁਣ ਬਟਾਲਾ 'ਚ ਦਿਨ-ਦਿਹਾੜੇ ਅਣਪਛਾਤਿਆਂ ਵੱਲੋਂ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਘਟਨਾ ਉਸ ਸਮੇਂ ਵਾਪਰੀ ਜਦੋਂ ਨੌਜਵਾਨ ਆਪਣੀ ਦੁਕਾਨ ਅੱਗੇ ਬੈਠਾ ਸੀ। ਪੁਲਿਸ ਨੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੋਟਰਸਾਈਕਲ ਸਵਾਰਾਂ ਨੇ ਕੀਤਾ ਕਤਲ


ਘਟਨਾ ਬਟਾਲਾ ਦੇ ਡੇਰਾ ਬਾਬਾ ਨਾਨਕ ਦੇ ਕਾਹਲਾਂਵਾਲੀ ਚੌਕ 'ਚ ਵਾਪਰੀ, ਜਿਥੇ ਪਿੰਡ ਜੌੜੀਆਂ ਕਲਾਂ ਦੇ ਨੌਜਵਾਨ ਹਰਦੀਪ ਸਿੰਘ ਦਾ ਮੋਟਰਸਾਈਕਲ ਸਵਾਰ ਅਣਪਛਾਤਿਆਂ ਨੇ ਗੋਲੀਆਂ ਨਾਲ ਕਤਲ ਕਰ ਦਿੱਤਾ। ਘਟਨਾ ਦੁਪਹਿਰ ਬਾਅਦ 3 ਵਜੇ ਦੀ ਦੱਸੀ ਜਾ ਰਹੀ ਹੈ, ਜਦੋਂ ਨੌਜਵਾਨ ਨੂੰ ਗੋਲੀਆਂ ਮਾਰੀਆਂ ਗਈਆਂ।

ਅੱਗ ਸੇਕਣ ਸਮੇਂ ਮਾਰੀਆਂ ਗੋਲੀਆਂ

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਹਰਦੀਪ ਸਿੰਘ ਦੀ ਇਥੇ ਐਲੂਮੀਨੀਅਮ ਦੁਕਾਨ ਹੈ ਅਤੇ ਉਹ ਸੰਘਣੀ ਧੁੰਦ ਅਤੇ ਠੰਢ ਦੇ ਚਲਦਿਆਂ ਦੁਕਾਨ ਅੱਗੇ ਅੱਗ ਬਾਲ ਕੇ ਸੇਕ ਰਿਹਾ ਸੀ, ਜਿਸ ਦੌਰਾਨ ਮੋਟਰਸਾਈਕਲ ਸਵਾਰ ਦਰਜਨ ਤੋਂ ਵੱਧ ਨੌਜਵਾਨਾਂ 'ਤੇ ਉਸ ਉਪਰ ਗੋਲੀਆਂ ਦੀ ਬੁਛਾੜ ਕਰ ਦਿੱਤੀ, ਜਿਸ ਦੌਰਾਨ ਹਰਦੀਪ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਜਦੋਂ ਆਸ ਪਾਸ ਦੇ ਲੋਕਾਂ ਨੇ ਉਸ ਨੂੰ ਅੰਮ੍ਰਿਤਸਰ ਹਸਪਤਾਲ ਲਿਜਾਣਾ ਚਾਹਿਆ ਤਾਂ ਜ਼ਖਮਾਂ ਦੀ ਤਾਬ ਨਾ ਝੱਲਦੇ ਹੋਏ ਉਸ ਦੀ ਰਸਤੇ ਵਿੱਚ ਹੀ ਮੌਤ ਹੋ ਗਈ।

ਪੁਲਿਸ ਨੇ ਬਰਾਮਦ ਕੀਤੇ ਮੌਕੇ ਤੋਂ 14 ਖੋਲ

ਸੂਚਨਾ ਮਿਲਣ 'ਤੇ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੀਤੀ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਦੌਰਾਨ 14 ਗੋਲੀਆਂ ਦੇ ਖੋਲ ਬਰਾਮਦ ਹੋਏ ਹਨ। ਪੁਲਿਸ ਵੱਲੋਂ ਮਾਮਲੇ ਵਿੱਚ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮੁਲਜ਼ਮਾਂ ਦੀ ਭਾਲ ਲਈ ਆਸ ਪਾਸ ਦੇ ਸੀਸੀਟੀਵੀ ਵੀ ਖੰਗਾਲੇ ਜਾ ਰਹੇ ਹਨ।

-

Top News view more...

Latest News view more...