ਸਿੱਖ ਆਗੂ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ’ਚ ਜਲਦ ਹੋ ਸਕਦੀਆਂ ਨੇ ਗ੍ਰਿਫਤਾਰੀਆਂ !
Hardeep Singh Nijjar: ਸਿੱਖ ਆਗੂ ਹਰਦੀਪ ਸਿੰਘ ਨਿੱਝਰ ਕਤਲ ਮਾਮਲੇ 'ਚ ਕੈਨੇਡੀਅਨ ਪੁਲਿਸ 2 ਸ਼ੱਕੀ ਨੂੰ ਗ੍ਰਿਫਤਾਰ ਕਰ ਸਕਦੀ ਹੈ। ਜਾਂਚਕਰਤਾਵਾਂ ਨੂੰ ਸ਼ੱਕ ਹੈ ਕਿ ਦੋਵਾਂ ਨੇ ਬ੍ਰਿਟਿਸ਼ ਕੋਲੰਬੀਆ ਵਿੱਚ ਨਿੱਝਰ ਨੂੰ ਗੋਲੀ ਮਾਰੀ ਸੀ। ਕੈਨੇਡੀਅਨ ਅਖਬਾਰ 'ਦ ਗਲੋਬ ਐਂਡ ਮੇਲ' ਨੇ ਬੁੱਧਵਾਰ ਨੂੰ ਇਕ ਰਿਪੋਰਟ 'ਚ ਇਹ ਦਾਅਵਾ ਕੀਤਾ ਹੈ। ਰਿਪੋਰਟ ਮੁਤਾਬਕ ਦੋਵਾਂ ਸ਼ੱਕੀਆਂ 'ਤੇ ਪੁਲਿਸ ਵੱਲੋਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਮੀਦ ਹੈ ਕਿ 'ਕੁਝ ਹਫ਼ਤਿਆਂ ਦੇ ਅੰਦਰ' ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
'ਦ ਗਲੋਬ ਐਂਡ ਮੇਲ' ਨੇ ਤਿੰਨ ਅਣਪਛਾਤੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਕਿ ਨਿੱਝਰ ਦੇ ਕਤਲ ਤੋਂ ਬਾਅਦ ਸ਼ੱਕੀ ਕਾਤਲਾਂ ਨੇ ਕੈਨੇਡਾ ਨਹੀਂ ਛੱਡਿਆ ਅਤੇ ਪਿਛਲੇ ਕਈ ਮਹੀਨਿਆਂ ਤੋਂ ਪੁਲਿਸ ਉਨ੍ਹਾਂ 'ਤੇ ਨਜ਼ਰ ਰੱਖ ਰਹੀ ਹੈ। ਸੂਤਰਾਂ ਨੇ ਦੱਸਿਆ ਕਿ ਜਦੋਂ ਦੋਸ਼ ਆਇਦ ਹੋ ਜਾਣਗੇ ਤਾਂ ਪੁਲਿਸ ਇਸ ਕਤਲ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਅਤੇ ਭਾਰਤ ਸਰਕਾਰ ਦੀ ਕਥਿਤ ਭੂਮਿਕਾ ਬਾਰੇ ਵੇਰਵੇ ਦੇਵੇਗੀ।
ਕੈਨੇਡਾ ਨੇ ਸਿੱਖ ਆਗੂ ਨਿੱਝਰ ਦੇ ਕਤਲ ਪਿੱਛੇ ਭਾਰਤ ਦਾ ਹੱਥ ਹੋਣ ਦਾ ਦੋਸ਼ ਲਾਇਆ ਹੈ। ਭਾਰਤੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਕੈਨੇਡਾ ਨੇ ਆਪਣੇ ਦਾਅਵਿਆਂ ਦੇ ਸਮਰਥਨ ਲਈ ਕੋਈ ਸਬੂਤ ਜਾਂ ਜਾਣਕਾਰੀ ਸਾਂਝੀ ਨਹੀਂ ਕੀਤੀ ਹੈ। ਨਿੱਝਰ ਦੀ ਇਸ ਸਾਲ ਜੂਨ ਵਿੱਚ ਬ੍ਰਿਟਿਸ਼ ਕੋਲੰਬੀਆ ਵਿੱਚ ਇੱਕ ਗੁਰਦੁਆਰੇ ਦੇ ਬਾਹਰ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਸੀ।
ਇਹ ਵੀ ਪੜ੍ਹੋ: Parle G 'ਚੋਂ ਪਿਆਰੀ ਕੁੜੀ ਦੀ ਫੋਟੋ 'ਗਾਇਬ'; ਦਿਖਿਆ 'ਮੁੰਡੇ' ਦਾ ਚਿਹਰਾ, ਜਾਣੋ ਮਾਮਲਾ
-