Thu, Sep 17, 2026
Whatsapp

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

Punjab News: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ।

Reported by:  PTC News Desk  Edited by:  Amritpal Singh -- September 17th 2026 07:06 PM
ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

ਪਿੰਡ ਹਰੀ ਨੌਂ ਦੇ ਲੋਕਾਂ ਦਾ ਵੱਡਾ ਫੈਸਲਾ, ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦੇ ਪ੍ਰਚਾਰ ‘ਤੇ ਲਾਈ ਰੋਕ; ਪੋਸਟਰ ਵੀ ਉਤਾਰੇ

Punjab News: ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਫਰੀਦਕੋਟ ਦੇ ਪਿੰਡ ਹਰੀ ਨੌਂ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਲੋਕਾਂ ਤੇ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਪਰਿਵਾਰ ਵੱਲੋਂ ਅੰਮ੍ਰਿਤਪਾਲ ਸਿੰਘ ਦੀ ਪਾਰਟੀ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਚੋਣ ਪ੍ਰਚਾਰ ਦਾ ਵਿਰੋਧ ਕਰਨ ਤੇ ਪਾਰਟੀ ਦਾ ਬਾਈਕਾਟ ਕਰਨ ਦਾ ਫੈਸਲਾ ਲਿਆ ਗਿਆ ਹੈ।

ਪਿੰਡ ‘ਚ ਲੱਗੇ ਪੋਸਟਰ ਵੀ ਉਤਾਰੇ

ਪਿੰਡ ਹਰੀ ਨੌਂ ਦੇ ਲੋਕਾਂ ਵੱਲੋਂ ਹੁਣ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਪ੍ਰਚਾਰ ‘ਤੇ ਰੋਕ ਲਗਾਉਣ ਤੋਂ ਬਾਅਦ, ਪਿੰਡ ‘ਚ ਪਾਰਟੀ ਨਾਲ ਸਬੰਧਤ ਪੋਸਟਰ ਵੀ ਉਤਾਰ ਦਿੱਤੇ ਗਏ ਹਨ। ਪਰਿਵਾਰ ਤੇ ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਮਾਮਲੇ ਨੂੰ ਲੈ ਕੇ ਉਹ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਨਾਲ ਸਬੰਧਤ ਸਿਆਸੀ ਪਾਰਟੀ ਦਾ ਵਿਰੋਧ ਕਰ ਰਹੇ ਹਨ।

ਹਰੀ ਨੌਂ ਕਤਲ ਮਾਮਲੇ ‘ਚ ਜੁੜਿਆ ਸੀ ਅੰਮ੍ਰਿਤਪਾਲ ਦਾ ਨਾਮ

ਇਹ ਮਾਮਲਾ ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਨਾਲ ਜੁੜਿਆ ਹੋਇਆ ਹੈ। ਗੁਰਪ੍ਰੀਤ ਸਿੰਘ ਦਾ 9 ਅਕਤੂਬਰ, 2024 ਨੂੰ ਪਿੰਡ ਹਰੀ ਨੌਂ ‘ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਉਹ ‘ਵਾਰਿਸ ਪੰਜਾਬ ਦੇ’ ਜਥੇਬੰਦੀ ਨਾਲ ਸ਼ੁਰੂਆਤੀ ਦੌਰ ਤੋਂ ਜੁੜੇ ਹੋਏ ਸਨ। ਰਿਪੋਰਟਾਂ ਮੁਤਾਬਕ ਉਹ ਦੀਪ ਸਿੱਧੂ ਨਾਲ ਵੀ ਜਥੇਬੰਦੀ ਦੇ ਸ਼ੁਰੂਆਤੀ ਸਮੇਂ ਤੋਂ ਕੰਮ ਕਰਦੇ ਰਹੇ ਸਨ।

ਗੁਰਪ੍ਰੀਤ ਸਿੰਘ ਹਰੀ ਨੌਂ ਦੇ ਕਤਲ ਮਾਮਲੇ ਦੀ ਜਾਂਚ ਦੌਰਾਨ ਸ਼੍ਰੀ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਕਿ ਡਿਬਰੂਗੜ੍ਹ ਜੇਲ੍ਹ ‘ਚ ਬੰਦ ਹੈ, ਦਾ ਨਾਮ ਵੀ ਸਾਹਮਣੇ ਆਇਆ ਸੀ। ਇਸ ਮਾਮਲੇ ‘ਚ ਪੁਲਿਸ ਦੀ ਜਾਂਚ ਤੇ ਦਰਜ ਕੀਤੇ ਮਾਮਲੇ ਤਹਿਤ ਉਨ੍ਹਾਂ ‘ਤੇ ਇਲਜ਼ਾਮ ਲੱਗੇ ਸਨ।

ਕੁੱਲ 17 ਮੁਲਜ਼ਮ ਨਾਮਜ਼ਦ

ਕਤਲਕਾਂਡ ਤੋਂ ਬਾਅਦ ਪੁਲਿਸ ਵੱਲੋਂ ਦੋਵਾਂ ਸ਼ੂਟਰਾਂ ਸਮੇਤ 9 ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਜਦੋਂ ਕਿ ਇਸ ਮਾਮਲੇ ‘ਚ ਅੰਮ੍ਰਿਤਪਾਲ ਸਿੰਘ ਤੇ ਵਿਦੇਸ਼ ‘ਚ ਬੈਠੇ ਅੱਤਵਾਦੀ ਅਰਸ਼ ਡੱਲਾ ਸਮੇਤ 5 ਲੋਕਾਂ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਇਨ੍ਹਾਂ ਮੁਲਜ਼ਮਾਂ ‘ਤੇ ਯੂਏਪੀਏ ਤਹਿਤ ਇਲਜ਼ਾਮ ਲਗਾਏ ਗਏ ਹਨ।ਕਤਲ ਕੇਸ ‘ਚ, SIT ਨੇ ਦੋ ਸ਼ੂਟਰਾਂ ਸਮੇਤ 12 ਮੁਲਜ਼ਮਾਂ ਵਿਰੁੱਧ ਲਗਭਗ 1435 ਪੰਨਿਆਂ ਦੀ ਚਾਰਜਸ਼ੀਟ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਵਿਸ਼ੇਸ਼ ਜੱਜ ਦਿਨੇਸ਼ ਕੁਮਾਰ ਵਧਵਾ ਦੀ ਕੋਰਟ ‘ਚ ਦਾਇਰ ਕੀਤੀ ਸੀ। ਇਸ ਮਾਮਲੇ ‘ਚ ਕੁੱਲ 17 ਮੁਲਜ਼ਮ ਨਾਮਜ਼ਦ ਹਨ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK