Pharmacy Paper Leak ਮਾਮਲੇ 'ਚ CM ਮਾਨ ਦੇ ਦਾਅਵੇ 'ਤੇ MP ਹਰਸਿਮਰਤ ਕੌਰ ਬਾਦਲ ਨੇ FIR ਕੀਤੀ ਜਨਤਕ
Pharmacy paper leak : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਬਠਿੰਡਾ MP ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਅੱਜ ਫਾਰਮੇਸੀ ਅਫਸਰਾਂ ਦੀ ਭਰਤੀ ਪ੍ਰੀਖਿਆ ਦਾ ਪੇਪਰ ਲੀਕ ਹੋਣ ਬਾਰੇ ਮੁੱਖ ਮੰਤਰੀ ਭਗਵੰਤ ਮਾਨ ਦੇ ਝੂਠ ਨੂੰ ਬੇਨਕਾਬ ਕੀਤਾ, ਜਿਨ੍ਹਾਂ ਦਾਅਵਾ ਕੀਤਾ ਸੀ ਕਿ ਸਕੈਨਰ ਪੈਨ ਦੀ ਵਰਤੋਂ ਪ੍ਰਸ਼ਨ ਪੱਤਰ ਸੈਂਟਰ ਤੋਂ ਬਾਹਰ ਭੇਜਣ ਵਾਸਤੇ ਕੀਤੀ ਗਈ ਸੀ ਤਾਂ ਜੋ ਨਕਲ ਕਰਵਾਈ ਜਾ ਸਕੇ। ਉਨ੍ਹਾਂ ਨੇ ਇਸ ਮਾਮਲੇ ਵਿਚ ਉਸ ਐਫ.ਆਈ.ਆਰ. ਦੀ ਕਾਪੀ ਵੀ ਜਾਰੀ ਕੀਤੀ, ਜਿਸ ਵਿਚ ਅਜਿਹੇ ਕਿਸੇ ਵੀ ਸਕੈਨਰ ਪੈਨ ਦਾ ਜ਼ਿਕਰ ਨਹੀਂ ਕੀਤਾ ਗਿਆ।
ਬਠਿੰਡਾ ਤੋਂ ਸਾਂਸਦ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਆਮ ਆਦਮੀ ਪਾਰਟੀ (ਆਪ) ਦੇ ਨਾਲ ਰਲ ਕੇ ਸਾਰੇ ਮਾਮਲੇ ’ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਉਹਨਾਂ ਕਿਹਾ ਕਿ ਸੱਚਾਈ ਇਹ ਹੈ ਕਿ ਪ੍ਰੀਖਿਆ ਪੇਪਰ ਪਹਿਲਾਂ ਹੀ ਲੀਕ ਕੀਤਾ ਗਿਆ ਸੀ। ਉਹਨਾਂ ਕਿਹਾ ਕਿ ਐਫ ਆਈ ਆਰ ਵਿਚ ਵੇਖਿਆ ਜਾ ਸਕਦਾ ਹੈ ਕਿ ਸੈਂਟਰ ਤੋਂ ਕੋਈ ਸਕੈਨਰ ਪੈਨ ਜ਼ਬਤ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਐਫ.ਆਈ.ਆਰ ਵਿਚ ਹੈਡਫੋਨ ਦੇ ਨਾਲ ਬਲੂਟੁੱਥ ਯੰਤਰ ਜ਼ਬਤ ਕਰਨ ਦੀ ਗੱਲ ਕੀਤੀ ਗਈ ਹੈ। ਉਹਨਾਂ ਕਿਹਾ ਕਿ ਇਸਦਾ ਮਤਲਬ ਹੈ ਕਿ ਪੇਪਰ ਪਹਿਲਾਂ ਹੀ ਲੀਕ ਕੀਤਾ ਗਿਆ ਤੇ ਸਵਾਲਾਂ ਦੇ ਜਵਾਬ ਬਲੂਟੁੱਥ ਯੰਤਰਾਂ ਰਾਹੀਂ ਵਿਦਿਆਰਥੀਆਂ ਨੂੰ ਭੇਜੇ ਜਾ ਰਹੇ ਸਨ।
'ਨਿਰਪੱਖ ਜਾਂਚ ਹੀ ਸਫਾਈ ਤੋਂ ਚੁੱਕ ਸਕਦੀ ਹੈ ਪਰਦਾ'
ਉਹਨਾਂ ਕਿਹਾ ਕਿ ਮਾਮਲੇ ਦੀ ਸੱਚਾਈ ਸਿਰਫ ਇਕ ਨਿਰਪੱਖ ਜਾਂਚ ਨਾਲ ਹੀ ਸਾਹਮਣੇ ਆ ਸਕਦੀ ਹੈ, ਜਿਸ ਨਾਲ ਉਹਨਾਂ 7 ਹਜ਼ਾਰ ਵਿਦਿਆਰਥੀਆਂ ਨੂੰ ਨਿਆਂ ਮਿਲੇਗਾ ਜਿਹਨਾਂ ਨੇ ਪੇਪਰ ਦਿੱਤਾ। ਉਹਨਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਨੂੰ ਕੇਸ ਦੀ ਜਾਂਚ ਸੌਂਪੀ ਜਾਣੀ ਚਾਹੀਦੀ ਹੈ ਤੇ ਦੋਸ਼ੀਆਂ ਖਿਲਾਫ ਕੇਸ ਦਰਜ ਹੋਣਾ ਚਾਹੀਦਾ ਹੈ।
ਸਿੱਖਿਆ ਮੰਤਰੀ ਹਰਜੋਤ ਬੈਂਸ ਤੁਰੰਤ ਅਸਤੀਫਾ ਦੇਵੇ : ਸਾਂਸਦ
ਬਠਿੰਡਾ ਦੇ ਐਮ ਪੀ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਤੁਰੰਤ ਅਸਤੀਫਾ ਮੰਗਿਆ। ਉਹਨਾਂ ਕਿਹਾ ਕਿ ਜਿਹੜੇ ਸਕੂਲਾਂ ਵਿਚ ਫਾਰਮੇਸੀ ਅਫਸਰ ਦੀ ਭਰਤੀ ਦਾ ਪੇਪਰ ਕਰਵਾਇਆ ਗਿਆ, ਉਹ ਬੈਂਸ ਦੇ ਅਧੀਨ ਹੈ। ਜਿਹੜੇ ਸਕੂਲ ਅਧਿਆਪਕਾਂ ਦੀ ਜ਼ਿੰਮੇਵਾਰੀ ਨਿਗਰਾਨੀ ਵਾਸਤੇ ਲਗਾਈ ਗਈ, ਉਹ ਉਹਨਾਂ ਦੇ ਅਧੀਨ ਹਨ। ਉਹ ਦੂਜਿਆਂ ਸਿਰ ਜ਼ਿੰਮੇਵਾਰੀ ਪਾ ਕੇ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ। ਉਹਨਾਂ ਕਿਹਾ ਕਿ ਜਿਸ ਤਰੀਕੇ ਉਹਨਾਂ ਨੇ ਇਹ ਮਾਮਲਾ ਨਕਲ ਦਾ ਬਣਾ ਕੇ ਪੇਸ਼ ਕਰਨ ਅਤੇ ਸਾਰੇ ਮਾਮਲੇ ’ਤੇ ਪਰਦਾ ਪਾਉਣ ਕੀ ਕੋਸ਼ਿਸ਼ ਕੀਤੀ, ਉਸ ਤੋਂ ਸਪਸ਼ਟ ਹੈ ਕਿ ਉਹ ਕੁਝ ਛੁਪਾ ਰਹੇ ਹਨ। ਉਹਨਾਂ ਕਿਹਾ ਕਿ ਮੰਤਰੀ ਦੇ ਅਸਤੀਫੇ ਤੋਂ ਬਾਅਦ ਸੱਚ ਸਾਹਮਣੇ ਆ ਜਾਵੇਗਾ।
ਆਮ ਆਦਮੀ ਪਾਰਟੀ ਦੇ ਲੀਡਰਾਂ ਦੇ ਚਿਹਰੇ ਦੋਗਲੇ : ਹਰਸਿਮਰਤ ਕੌਰ ਬਾਦਲ
ਅਕਾਲੀ ਆਗੂ ਨੇ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ’ਤੇ ਵੀ ਨਿਸ਼ਾਨੇ ਸਾਧੇ ਤੇ ਕਿਹਾ ਕਿ ਉਹ ਦੋਗਲੇ ਮਿਆਰ ਅਪਣਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਕ ਪਾਸੇ ਤਾਂ ਦੋਵੇਂ ਆਗੂ ਜੰਤਰ ਮੰਤਰ ਗਏ ਤੇ ਦਾਅਵਾ ਕੀਤਾ ਕਿ ਜੇਕਰ ਪੰਜਾਬ ਵਿਚ ਕੋਈ ਪੇਪਰ ਲੀਕ ਹੋਇਆ ਤਾਂ ਤੁਰੰਤ ਬਰਖ਼ਾਸਤਗੀ ਹੋਵੇਗੀ ਤੇ ਦੂਜੇ ਪਾਸੇ ਉਹਨਾਂ ਫਾਰਮੇਸੀ ਅਫਸਰ ਦੇ ਪੇਪਰ ਲੀਕ ਦੇ ਮਾਮਲੇ ਵਿਚ ਹਰਜੋਤ ਬੈਂਸ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ। ਉਹਨਾਂ ਕਿਹਾ ਕਿ ਹੁਣ ਇਹ ਸਾਬਤ ਹੋ ਗਿਆ ਹੈ ਕਿ ਫਾਰਮੇਸੀ ਪੇਪਰ ਤੋਂ ਇਲਾਵਾ ਨਾਇਬ ਤਹਿਸੀਲਦਾਰ ਪੇਪਰ ਲੀਕ,ਟੀ ਈ ਟੀ ਪੇਪਰ ਲੀਕ, ਪੰਜਾਬ ਸਕੂਲ ਸਿੱਖਿਆ ਬੋਰਡ ਦੇ 12ਵੀਂ ਦੇ ਅੰਗਰੇਜ਼ੀ ਦੇ ਪੇਪਰ ਲੀਕ, ਖੇਤੀਬਾੜੀ ਵਿਕਾਸ ਅਫਸਰ ਅਤੇ ਪੰਜਾਬ ਅਧੀਨ ਸੇਵਾਵਾਂ ਚੋਣ ਬੋਰਡ ਦੇ ਗਰੁੱਪ ਬੀ ਅਫਸਰ ਪੇਪਰ ਲੀਕ ਸਮੇਤ ਕੁੱਲ 6 ਪੇਪਰ ਲੀਕ ਹੋਏ, ਜਿਸ ਕਾਰਨ ਪੰਜ ਲੱਖ ਵਿਦਿਆਰਥੀ ਪ੍ਰਭਾਵਤ ਹੋਏ। ਉਹਨਾਂ ਕਿਹਾ ਕਿ ਹਰਜੋਤ ਬੈਂਸ ਤੇ ਹੋਰ ਜਵਾਬਦੇਹ ਮੰਤਰੀਆਂ ਨੂੰ ਬਰਖ਼ਾਸਤ ਕਰਨ ਦੀ ਥਾਂ ਆਪ ਲੀਡਰਸ਼ਿਪ ਸਾਰੇ ਮਾਮਲੇ ’ਤੇ ਪਰਦਾ ਪਾਉਣ ਵਿਚ ਲੱਗੀ ਹੈ।
ਇਹ ਵੀ ਪੜ੍ਹੋ...
ਅੰਮ੍ਰਿਤਸਰ
ਦੇ ਸ਼ਰਧਾਲੂਆਂ ਵਾਲੀ ਬੱਸ ਹੋਈ ਹਾਦਸਾਗ੍ਰਸਤ, 2 ਦੀ ਮੌਤ, 7 ਜ਼ਖਮੀ
NEET ਦੇ
ਨਤੀਜੇ ਨੇ ਲਈ ਮਾਸੂਮ ਦੀ ਜਾਨ! ਅਹਿਲਿਆਨਗਰ 'ਚ ਵਿਦਿਆਰਥਣ ਨੇ ਕੀਤਾ ਸੁਸਾਈਡ
Adelaide ’ਚ ਗੁਰਦੁਆਰਾ ਸਾਹਿਬ ਦਸ਼ਮੇਸ਼ ਦਰਬਾਰ ’ਚ
ਲੱਗੀ ਅੱਗ; ਪਾਵਨ ਸਰੂਪਾਂ ਦੇ ਅਗਨ ਭੇਟ ਹੋਣ ਦਾ
ਖ਼ਦਸ਼ਾ
- PTC NEWS