Sangrur News : ਮਰਹੂਮ ਸੁਖਦੇਵ ਸਿੰਘ ਢੀਂਡਸਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਸਾਂਸਦ ਹਰਸਿਮਰਤ ਕੌਰ ਬਾਦਲ
Sangrur News : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਤੋਂ ਸਾਂਸਦ ਹਰਸਿਮਰਤ ਕੌਰ ਬਾਦਲ ਅੱਜ ਮਰਹੂਮ ਸੁਖਦੇਵ ਸਿੰਘ ਢੀਂਡਸਾ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਹਨ। ਹਰਸਿਮਰਤ ਕੌਰ ਬਾਦਲ ਵੱਲੋਂ ਸੁਖਦੇਵ ਸਿੰਘ ਢੀਂਡਸਾ ਦੇ ਦਿਹਾਂਤ ਤੋਂ ਬਾਅਦ ਪਰਮਿੰਦਰ ਸਿੰਘ ਢੀਂਡਸਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਬੀਬਾ ਹਰਸਿਮਰਤ ਕੌਰ ਬਾਦਲ ਨੇ ਸਰਦਾਰ ਸੁਖਦੇਵ ਸਿੰਘ ਢੀਂਡਸਾ ਨੂੰ ਯਾਦ ਕਰਦਿਆਂ ਕਿਹਾ ਕਿ ਸਰਦਾਰ ਸੁਖਦੇਵ ਸਿੰਘ ਢੀਂਡਸਾ ਮੈਨੂੰ ਹਮੇਸ਼ਾ ਆਪਣੀ ਧੀ ਦੀ ਤਰ੍ਹਾਂ ਹੀ ਸਮਝਦੇ ਸੀ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀੜਸਾ ਨੇ ਕਾਫੀ ਲੰਬਾ ਸਮਾਂ ਇਕੱਠੇ ਕੰਮ ਕੀਤਾ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਣਸਾ ਦੇ ਜਾਨ ਨਾਲ ਰਾਜਨੀਤਿਕ ਦੀ ਇੱਕ ਪੀੜੀ ਦਾ ਅੰਤ ਹੋਇਆ ਹੈ।
ਇਸ ਤੋਂ ਪਹਿਲਾਂ ਢੀਡਸਾ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਕਾਂਗਰਸ ਪਾਰਟੀ ਦੇ ਪੰਜਾਬ ਪ੍ਰਧਾਨ ਰਾਜਾ ਵੜਿੰਗ ਅਤੇ ਪੰਜਾਬ ਦੇ ਸਾਬਕਾ ਕੈਬਨਟ ਮੰਤਰੀ ਵਿਜਿੰਦਰ ਸਿੰਗਲਾ ਪਹੁੰਚੇ ਸਨ। ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ ਕਿ ਸੁਖਦੇਵ ਸਿੰਘ ਢੀਡਸਾ ਇੱਕ ਬਹੁਤ ਹੀ ਸੁਲਝੇ ਹੋਏ ਲੀਡਰ ਸਨ ,ਜਿਨਾਂ ਦਾ ਮੈ ਅੱਜ ਤੱਕ ਆਪਣੇ 46 ਸਾਲ ਦੇ ਕੈਰੀਅਰ ਵਿੱਚ ਕਦੇ ਵੀ ਅਜਿਹਾ ਨਹੀਂ ਸੁਣਿਆ ਕਿ ਕਿਸੇ ਨੇ ਇਹ ਲਾਭਾ ਦਿੱਤਾ ਹੋਵੇ ਕਿ ਸੁਖਦੇਵ ਸਿੰਘ ਢੀਡਸਾ ਨੇ ਮੇਰੇ ਨਾਲ ਧੱਕਾ ਕੀਤਾ ਜਾਂ ਫਿਰ ਮੇਰੇ ਨਾਲ ਮਾੜਾ ਕਰਵਾ ਦਿੱਤਾ। ਉਹਨਾਂ ਕਿਹਾ ਕਿ ਅਜਿਹੇ ਲੀਡਰ ਬਹੁਤ ਹੀ ਘੱਟ ਦੇਖਣ ਨੂੰ ਮਿਲਦੇ ਹਨ। ਰਾਜਾ ਵਡਿੰਗ ਨੇ ਕਿਹਾ ਕਿ ਸੁਖਦੇਵ ਸਿੰਘ ਢੀਡਸਾ ਦੇ ਜਾਣ ਦਾ ਜਿੱਥੇ ਪਰਿਵਾਰ ਨੂੰ ਤਾਂ ਦੁੱਖ ਹੈ ਹੀ ਉੱਥੇ ਸਿਆਸਤ ਨੂੰ ਵੀ ਇੱਕ ਵੱਡਾ ਘਾਟਾ ਹੈ।
28 ਮਈ ਨੂੰ ਹੋਇਆ ਸੀ ਦੇਹਾਂਤ
ਦੱਸ ਦੇਈਏ ਕਿ 28 ਮਈ ਨੂੰ ਪੰਜਾਬ ਦੀ ਸਿਆਸਤ 'ਚ ਵੱਡਾ ਨਾਮ ਰੱਖਣ ਵਾਲੇ ਉੱਘੇ ਸਿਆਸਤਦਾਨ ਸੁਖਦੇਵ ਸਿੰਘ ਢੀਂਡਸਾ ਦਾ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦੇ ਦੇਹਾਂਤ ਨਾਲ ਢੀਂਡਸਾ ਪਰਿਵਾਰ ਦੇ ਨਾਲ-ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਵੀ ਵੱਡਾ ਝਟਕਾ ਲੱਗਿਆ ਹੈ। ਦਰਅਸਲ ਸੀਨੀਅਰ ਟਕਸਾਲੀ ਆਗੂ ਅਤੇ ਅਕਾਲੀ ਦਲ ਦੇ ਸੀਨੀਅਰ ਨੇਤਾ ਸੁਖਦੇਵ ਸਿੰਘ ਢੀਂਡਸਾ ਦਾ 89 ਸਾਲ ਦੀ ਉਮਰ ਵਿੱਚ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋਇਆ ਸੀ। ਸੁਖਦੇਵ ਸਿੰਘ ਢੀਂਡਸਾ ਨੂੰ 2019 ਵਿੱਚ ਭਾਰਤ ਸਰਕਾਰ ਵੱਲੋਂ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਹਾਲਾਂਕਿ, ਉਨ੍ਹਾਂ ਨੇ 2020 ਵਿੱਚ ਕਿਸਾਨ ਅੰਦੋਲਨ ਦੌਰਾਨ ਇਹ ਸਨਮਾਨ ਵਾਪਸ ਕਰ ਦਿੱਤਾ ਸੀ, ਜੋ ਉਨ੍ਹਾਂ ਦੀ ਕਿਸਾਨਾਂ ਪ੍ਰਤੀ ਸਮਰਪਿਤਤਾ ਨੂੰ ਦਰਸਾਉਂਦਾ ਹੈ।
ਰਾਜਨੀਤਿਕ ਯਾਤਰਾ
ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਰਾਜਨੀਤਿਕ ਯਾਤਰਾ ਦੀ ਸ਼ੁਰੂਆਤ ਵਿਦਿਆਰਥੀ ਆਗੂ ਵਜੋਂ ਸਰਕਾਰੀ ਰਣਬੀਰ ਕਾਲਜ, ਸੰਗਰੂਰ ਤੋਂ ਕੀਤੀ। ਉਨ੍ਹਾਂ ਨੇ ਆਪਣੇ ਪਿੰਡ ਉਭਾਵਲ ਤੋਂ ਸਰਪੰਚ ਵਜੋਂ ਚੋਣ ਜਿੱਤ ਕੇ ਜ਼ਿਲ੍ਹਾ ਸੰਗਰੂਰ ਦੇ ਸਭ ਤੋਂ ਨੌਜਵਾਨ ਸਰਪੰਚ ਬਣਨ ਦਾ ਮਾਣ ਹਾਸਿਲ ਕੀਤਾ। ਉਨ੍ਹਾਂ ਨੇ 1972 ਵਿੱਚ ਧਨੌਲਾ ਵਿਧਾਨ ਸਭਾ ਹਲਕੇ ਤੋਂ ਸੁਤੰਤਰ ਉਮੀਦਵਾਰ ਵਜੋਂ ਚੋਣ ਜਿੱਤੀ ਅਤੇ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਸਨ। ਉਨ੍ਹਾਂ ਨੇ 1998 ਤੋਂ 2004 ਅਤੇ 2010 ਤੋਂ 2022 ਤੱਕ ਰਾਜ ਸਭਾ ਦੇ ਮੈਂਬਰ ਵਜੋਂ ਸੇਵਾ ਨਿਭਾਈ। ਉਨ੍ਹਾਂ ਨੇ 2004 ਤੋਂ 2009 ਤੱਕ ਸੰਗਰੂਰ ਤੋਂ ਲੋਕ ਸਭਾ ਮੈਂਬਰ ਵਜੋਂ ਭੂਮਿਕਾ ਨਿਭਾਈ। ਉਨ੍ਹਾਂ ਨੇ ਤੀਜੇ ਵਾਜਪਈ ਮੰਤਰੀਮੰਡਲ ਵਿੱਚ ਖੇਡ, ਰਸਾਇਣ ਅਤੇ ਖਾਦ ਮੰਤਰੀ ਵਜੋਂ 2000 ਤੋਂ 2004 ਤੱਕ ਸੇਵਾ ਕੀਤੀ।
- PTC NEWS