Samrala BJP Rally : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸਮਰਾਲਾ 'ਚ ਭਾਜਪਾ ਰੈਲੀ ਨੂੰ ਕੀਤਾ ਸੰਬੋਧਨ
Samrala BJP Rally : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਪੰਜਾਬ ਦੌਰੇ 'ਤੇ ਹਨ। ਉਹ ਅੱਜ ਲੁਧਿਆਣਾ ਦੇ ਕਸਬਾ ਸਮਰਾਲਾ ਪਹੁੰਚੇ ਹਨ। ਇਸ ਤੋਂ ਪਹਿਲਾਂ ਨਾਇਬ ਸਿੰਘ ਸੈਣੀ ਸ੍ਰੀ ਮਾਛੀਵਾੜਾ ਸਾਹਿਬ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ ਵਿਖੇ ਨਤਮਸਤਕ ਹੋਏ। ਜਿਸ ਤੋਂ ਬਾਅਦ ਉਨ੍ਹਾਂ ਨੇ ਗੁਰਦੁਆਰੇ ਦੀ ਪਰਿਕਰਮਾ ਕੀਤੀ। ਮੁੱਖ ਮੰਤਰੀ ਸੈਣੀ ਨੇ ਗੁਰਦੁਆਰੇ ਸਾਹਿਬ ਦੇ ਇਤਿਹਾਸ ਬਾਰੇ ਜਾਣਿਆ।
ਉਨ੍ਹਾਂ ਦਾ ਸਵਾਗਤ ਕਰਨ ਲਈ ਪੇਂਡੂ ਲੀਡਰਸ਼ਿਪ ਵੀ ਮੌਜੂਦ ਸੀ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਨਵੀਂ ਅਨਾਜ ਮੰਡੀ, ਚਾਵਾ ਰੋਡ ਵਿਖੇ ਇੱਕ ਰੈਲੀ ਨੂੰ ਸੰਬੋਧਨ ਕਰ ਰਹੇ ਹਨ। ਇਸ ਦੌਰਾਨ ਭਾਜਪਾ ਪੰਜਾਬ ਦੇ ਆਗੂ ਸੁਨੀਲ ਜਾਖੜ ਅਤੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਵੀ ਮੌਜੂਦ ਹਨ।
ਮੱਥਾ ਟੇਕ ਕੇ ਖੁਦ ਨੂੰ ਖੁਸ਼ਕਿਸਮਤ ਸਮਝਦਾ ਹਾਂ : ਸੀਐਮ ਸੈਣੀ
CM ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੈਂ ਖ਼ੁਦ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਮੈਂ ਗੁਰੂ ਗੋਬਿੰਦ ਸਿੰਘ ਜੀ ਦੀ ਉਸ ਧਰਤੀ 'ਤੇ ਮੱਥਾ ਟੇਕਣ ਆਇਆ ਹਾਂ ,ਜਿੱਥੇ ਉਨ੍ਹਾਂ ਨੇ ਤਪੱਸਿਆ ਕੀਤੀ ਸੀ। ਗੁਰੂਆਂ ਨੇ ਇਸ ਦੇਸ਼, ਸਮਾਜ ਅਤੇ ਧਰਮ ਲਈ ਵੱਡੀਆਂ ਕੁਰਬਾਨੀਆਂ ਦਿੱਤੀਆਂ ਹਨ। ਇਤਿਹਾਸ ਉਨ੍ਹਾਂ ਨੂੰ ਹਮੇਸ਼ਾ ਯਾਦ ਰੱਖੇਗਾ।
- PTC NEWS