Haryana ਦੇ CM ਨਾਇਬ ਸੈਣੀ ਨੇ ਮੋਹਾਲੀ ਦੇ Fortis ਹਸਪਤਾਲ ਪਹੁੰਚ ਕੇ ਸੀਐੱਮ ਭਗਵੰਤ ਮਾਨ ਦਾ ਜਾਣਿਆ ਹਾਲ ਚਾਲ
Punjab News : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਿਛਲੇ 4 ਦਿਨਾਂ ਤੋਂ ਸਿਹਤ ਖਰਾਬ ਹੋਣ ਕਾਰਨ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਹਨ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ ਸਨ। ਜਿੱਥੇ ਸੀਐੱਮ ਨਾਇਬ ਸੈਣੀ ਨੇ ਸੀਐੱਮ ਭਗਵੰਤ ਮਾਨ ਦਾ ਹਾਲ ਚਾਲ ਜਾਣਿਆ।
ਜਾਣਕਾਰੀ ਅਨੁਸਾਰ ਸੀਐੱਮ ਨਾਇਬ ਸੈਣੀ ਕਰੀਬ 15 ਮਿੰਟ ਹਸਪਤਾਲ 'ਚ ਰੁਕੇ ਸਨ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲ ਨਹੀਂ ਕੀਤੀ। ਇਸ ਤੋਂ ਪਹਿਲਾਂ ਪੰਜਾਬ ਦੇ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਉਨ੍ਹਾਂ ਨਾਲ ਮੁਲਾਕਾਤ ਕਰ ਚੁੱਕੇ ਹਨ। ਇਸ ਤੋਂ ਇਲਾਵਾ ਪੰਜਾਬ ਸਰਕਾਰ ਦੇ ਕਈ ਮੰਤਰੀ ਵੀ ਉਨ੍ਹਾਂ ਦੀ ਹਾਲਤ ਜਾਣਨ ਲਈ ਹਸਪਤਾਲ ਪਹੁੰਚ ਰਹੇ ਹਨ।
3 ਸਤੰਬਰ ਨੂੰ ਵਿਗੜੀ ਸੀ ਸੀਐੱਮ ਭਗਵੰਤ ਮਾਨ ਦੀ ਸਿਹਤ
2 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਫਿਰੋਜ਼ਪੁਰ ਦਾ ਦੌਰਾ ਕੀਤਾ ਸੀ। ਇਸ ਤੋਂ ਬਾਅਦ 3 ਸਤੰਬਰ ਦੀ ਰਾਤ ਨੂੰ ਉਨ੍ਹਾਂ ਦੀ ਸਿਹਤ ਵਿਗੜ ਗਈ। 4 ਸਤੰਬਰ ਦੀ ਸਵੇਰ ਨੂੰ ਅਰਵਿੰਦ ਕੇਜਰੀਵਾਲ ਉਨ੍ਹਾਂ ਨੂੰ ਮਿਲਣ ਲਈ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਪਹੁੰਚੇ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣਾ ਪੰਜਾਬ ਦੌਰਾ ਪ੍ਰੋਗਰਾਮ ਰੱਦ ਕਰ ਦਿੱਤਾ। 5 ਸਤੰਬਰ ਦੀ ਸ਼ਾਮ ਨੂੰ ਜਦੋਂ ਉਨ੍ਹਾਂ ਦੀ ਸਿਹਤ ਹੋਰ ਵਿਗੜ ਗਈ ਤਾਂ ਉਨ੍ਹਾਂ ਨੂੰ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੀ ਸਿਹਤ ਖਰਾਬ ਹੋਣ ਕਾਰਨ ਸ਼ੁੱਕਰਵਾਰ ਸ਼ਾਮ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵੀ ਮੁਲਤਵੀ ਕਰਨੀ ਪਈ।
- PTC NEWS