Chandigarh News : ਚੰਡੀਗੜ੍ਹ 'ਚ ਵੱਡਾ ਹਾਦਸਾ, ਪਿਸਤੌਲ ਸਾਫ ਕਰਦੇ ਸਮੇਂ ਚੱਲੀ ਗੋਲੀ, ਸਰਕਾਰੀ ਕਰਮਚਾਰੀ ਦੀ ਮੌਤ
Chandigarh News : ਚੰਡੀਗੜ੍ਹ ਦੇ ਸੈਕਟਰ-23 ਵਿੱਚ ਮੰਗਲਵਾਰ ਰਾਤ ਇੱਕ ਦਰਦਨਾਕ ਹਾਦਸਾ ਵਾਪਰ ਗਿਆ, ਜਿੱਥੇ ਪਿਸਤੌਲ ਸਾਫ ਕਰਦੇ ਸਮੇਂ ਅਚਾਨਕ ਗੋਲੀ ਚੱਲਣ ਨਾਲ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਤਾਰਾ ਚੰਦ (ਲਗਭਗ 43 ਸਾਲ) ਵਜੋਂ ਹੋਈ ਹੈ, ਜੋ ਸੈਕਟਰ-23 ਦਾ ਰਹਿਣ ਵਾਲਾ ਸੀ ਅਤੇ ਮੂਲ ਰੂਪ ਵਿੱਚ ਹਰਿਆਣਾ ਦੇ ਰੋਹਤਕ ਨਾਲ ਸੰਬੰਧਿਤ ਸੀ।
ਮਿਲੀ ਜਾਣਕਾਰੀ ਅਨੁਸਾਰ, ਤਾਰਾ ਚੰਦ ਹਰਿਆਣਾ ਸਰਕਾਰ ਵਿੱਚ ਮੰਤਰੀ ਦੇ ਕਾਰ ਸੈਕਸ਼ਨ ਵਿੱਚ ਡਰਾਈਵਰ ਦੇ ਤੌਰ 'ਤੇ ਤਾਇਨਾਤ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਲਾਇਸੈਂਸੀ ਪਿਸਤੌਲ ਨੂੰ ਸਾਫ ਕਰ ਰਿਹਾ ਸੀ, ਇਸ ਦੌਰਾਨ ਅਚਾਨਕ ਗੋਲੀ ਚੱਲ ਗਈ, ਜੋ ਉਸਦੀ ਕੰਨਪੱਟੀ 'ਤੇ ਲੱਗੀ। ਗੋਲੀ ਲੱਗਣ ਨਾਲ ਉਸਦੀ ਮੌਕੇ ‘ਤੇ ਹੀ ਮੌਤ ਹੋ ਗਈ।
ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸ਼ੁਰੂਆਤੀ ਜਾਂਚ ਵਿੱਚ ਇਸਨੂੰ ਇੱਕ ਹਾਦਸਾ ਮੰਨਿਆ ਜਾ ਰਿਹਾ ਹੈ, ਹਾਲਾਂਕਿ ਪੁਲਿਸ ਵੱਲੋਂ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।
- PTC NEWS