Haryana ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਸਬੰਧੀ ਰਾਜ ਪੱਧਰੀ ਕਮੇਟੀ ਨਾਲ ਸਮੀਖਿਆ ਮੀਟਿੰਗ
Haryana News : 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ 'ਤੇ ਹਰਿਆਣਾ 'ਚ ਇੱਕ ਇਤਿਹਾਸਕ ਸਮਾਗਮ ਦਾ ਆਯੋਜਨ ਕੀਤਾ ਜਾਵੇਗਾ। ਇਸ ਪ੍ਰੋਗਰਾਮ ਦੇ ਆਯੋਜਨ ਨੂੰ ਲੈ ਕੇ ਹਰਿਆਣਾ ਸਰਕਾਰ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਰਾਜ ਪੱਧਰੀ ਕਮੇਟੀ ਨਾਲ ਸਮੀਖਿਆ ਮੀਟਿੰਗ ਕੀਤੀ ਹੈ। ਜਿਸ 'ਚ ਵੱਡੀ ਗਿਣਤੀ 'ਚ ਹਰਿਆਣਾ ਦੇ ਸਿੱਖ ਆਗੂ ਸ਼ਾਮਿਲ ਹੋਏ ਸਨ।
ਇਸ ਦੌਰਾਨ ਰਾਜ ਭਰ ਤੋਂ ਆਏ ਕਮੇਟੀ ਮੈਂਬਰਾਂ ਤੋਂ ਸੁਝਾਅ ਲਏ ਗਏ ਹਨ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਡਾ ਮੁੱਖ ਉਦੇਸ਼ ਸਿੱਖ ਪਰੰਪਰਾ ਅਤੇ ਗੁਰੂ ਸਾਹਿਬ ਦੀ ਕੁਰਬਾਨੀ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਲਿਜਾਣਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਵਿਚਾਰਧਾਰਾ ਨਾਲ ਜੋੜ ਕੇ ਸਾਡੇ ਸੁਨਹਿਰੀ ਇਤਿਹਾਸ ਨੂੰ ਮੁੜ ਤੋਂ ਸੁਰਜੀਤ ਕਰਨ ਦਾ ਇੱਕ ਸਾਰਥਕ ਯਤਨ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਸੀ ਕਿ ਧਰਮ ਅਤੇ ਮਨੁੱਖਤਾ ਦੀ ਰੱਖਿਆ ਲਈ ਕੁਰਬਾਨੀ ਦੇਣ ਵਾਲੇ 'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਲੈ ਕੇ 25 ਨਵੰਬਰ ਨੂੰ ਕੁਰੂਕਸ਼ੇਤਰ ਵਿੱਚ ਇੱਕ ਵਿਸ਼ਾਲ ਪ੍ਰੋਗਰਾਮ ਆਯੋਜਿਤ ਕੀਤਾ ਜਾਵੇਗਾ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਪ੍ਰੋਗਰਾਮ ਦੇ ਆਯੋਜਨ ਦੇ ਸੰਬੰਧ ਵਿੱਚ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਫੈਸਲਾ ਲਿਆ।
ਇਸ ਮੌਕੇ ਸ਼ੋਭਾ ਯਾਤਰਾ ਰਾਹੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ ਅਤੇ ਸ਼ਹਾਦਤ ਦਾ ਸੰਦੇਸ਼ ਸਮੁੱਚੇ ਸਮਾਜ ਤੱਕ ਪਹੁੰਚਾਇਆ ਜਾਵੇਗਾ। ਇਸ ਲਈ ਇੱਕ ਰਾਜ ਪੱਧਰੀ ਵਰਕਿੰਗ ਕਮੇਟੀ ਅਤੇ ਕਾਰਜਕਾਰੀ ਕਮੇਟੀ ਬਣਾਈ ਗਈ ਹੈ।
- PTC NEWS