ਠੰਢ ਕਾਰਨ ਹਰਿਆਣਾ ਦੇ ਸਕੂਲਾਂ ’ਚ ਵਧਾਈਆਂ ਗਈਆਂ ਛੁੱਟੀਆਂ, ਹੁਣ ਇਸ ਦਿਨ ਖੁੱਲ੍ਹਣਗੇ ਸਕੂਲ
Haryana Schools Winter Holidays: ਕੜਾਕੇ ਦੀ ਠੰਢ ਦੇ ਚੱਲਦੇ ਹਰਿਆਣਾ ਦੇ ਸਕੂਲਾਂ ’ਚ ਛੁੱਟੀਆਂ 21 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। 22 ਜਨਵਰੀ ਨੂੰ ਐਤਵਾਰ ਹੈ, ਜਿਸ ਕਾਰਨ ਹੁਣ ਸਕੂਲ 23 ਜਨਵਰੀ ਸੋਮਵਾਰ ਨੂੰ ਖੁੱਲ੍ਹਣਗੇ।
ਇਸ ਸਬੰਧੀ ਸਿੱਖਿਆ ਵਿਭਾਗ ਨੇ ਆਪਣੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦਰਅਸਲ ਪੂਰੇ ਹਰਿਆਣਾ ’ਚ ਕੜਾਕੇ ਦੀ ਠੰਢ ਪੈ ਰਹੀ ਹੈ ਜਿਸ ਦੇ ਚੱਲਦੇ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਹਾਲਾਂਕਿ ਇਹ ਛੁੱਟੀਆਂ 10ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ’ਤੇ ਲਾਗੂ ਨਹੀਂ ਹੋਵੇਗਾ।
ਦੱਸ ਦਈਏ ਕਿ ਹਰਿਆਣਾ ’ਚ ਸਾਰੇ ਸਰਕਾਰੀ ਅਤੇ ਨਿੱਜੀ ਸਕੂਲਾਂ ’ਚ ਇੱਕ ਜਨਵਰੀ ਤੋਂ ਲੈਕੇ 15 ਜਨਵਰੀ ਤੱਕ ਛੂੱਟੀਆਂ ਕੀਤੀਆਂ ਗਈਆਂ ਸੀ। 16 ਜਨਵਰੀ ਨੂੰ ਸਕੂਲ ਖੁੱਲ੍ਹਣ ਵਾਲੇ ਸੀ। ਪਰ ਮੌਸਮ ਵਿਭਾਗ ਵੱਲੋਂ ਕੜਾਕੇ ਦੀ ਠੰਢ ਨੂੰ ਲੈ ਕੇ ਦਿੱਤੀ ਗਈ ਚਿਤਾਵਨੀ ਤੋਂ ਬਾਅਦ ਹਰਿਆਣਾ ਸਰਕਾਰ ਨੇ ਛੂੱਟੀਆਂ ਨੂੰ ਵਧਾ ਦਿੱਤਾ ਗਿਆ ਹੈ। ਅਜਿਹੇ ਚ ਹੁਣ ਸਕੂਲ 23 ਜਨਵਰੀ ਨੂੰ ਖੁੱਲ੍ਹੇਗਾ।
ਇਹ ਵੀ ਪੜ੍ਹੋ: ਭੂਚਾਲ ਦੇ ਝਟਕਿਆਂ ਨਾਲ ਕੰਬਿਆ ਹਿਮਾਚਲ ਪ੍ਰਦੇਸ਼, ਜਾਨੀ ਨੁਕਸਾਨ ਤੋਂ ਬਚਾਅ
- PTC NEWS