Black Olives Benefits : ਗੁਣਾਂ ਦਾ ਖਜ਼ਾਨਾ ਹੈ ਕਾਲਾ ਜੈਤੂਨ, ਖੁਰਾਕ 'ਚ ਕਰੋ ਸ਼ਾਮਲ, ਜਾਣੋ ਸਿਹਤ ਨੂੰ ਫਾਇਦੇ
Black Olives Benefits : ਲੋਕ ਅਕਸਰ ਆਪਣੀ ਖੁਰਾਕ 'ਚ ਹਰੇ ਜੈਤੂਨ ਨੂੰ ਸ਼ਾਮਲ ਕਰਦੇ ਹਨ ਪਰ ਤੁਹਾਨੂੰ ਇਹ ਜਾਣ ਕੇ ਹੈਰਾਨੀ ਹੋਵੇਗੀ ਕਿ ਕਾਲੇ ਜੈਤੂਨ ਵੀ ਸਿਹਤ ਲਈ ਓਨੇ ਹੀ ਫਾਇਦੇਮੰਦ ਹੁੰਦੇ ਹਨ। ਵੈਸੇ ਤਾਂ ਅੱਜਕਲ੍ਹ ਇਨ੍ਹਾਂ ਦੀ ਵਰਤੋਂ ਪੀਜ਼ਾ ਜਾਂ ਸੈਂਡਵਿਚ 'ਚ ਬਹੁਤ ਜ਼ਿਆਦਾ ਕੀਤੀ ਜਾਂਦੀ ਹੈ। ਅਜਿਹੇ 'ਚ ਜੇਕਰ ਤੁਸੀਂ ਇਸ ਦਾ ਸੇਵਨ ਕਰਕੇ ਤੁਸੀਂ ਆਪਣੀ ਸਿਹਤ ਨੂੰ ਬਿਹਤਰ ਬਣਾਈ ਰੱਖਣਾ ਚਾਹੁੰਦੇ ਹੋ ਤਾਂ ਇਸ ਨੂੰ ਖਾਣ ਦਾ ਸਹੀ ਤਰੀਕਾ ਜਾਣਨਾ ਬਹੁਤ ਜ਼ਰੂਰੀ ਹੈ ਤਾਂ ਆਉ ਜਾਣਦੇ ਹਾਂ ਕਾਲੇ ਜੈਤੂਨ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰਨ ਨਾਲ ਸਿਹਤ ਨੂੰ ਕੀ-ਕੀ ਫਾਇਦੇ ਹੁੰਦੇ ਹਨ?
ਕਾਲੇ ਜੈਤੂਨ 'ਚ ਪਾਏ ਜਾਣ ਵਾਲੇ ਪੌਸ਼ਟਿਕ ਤੱਤ
ਕਾਲੇ ਜੈਤੂਨ ਦਾ ਰੋਜ਼ਾਨਾ ਸੇਵਨ ਕਰਨ ਦੇ ਫਾਇਦੇ
ਦਿਲ ਦੀ ਸਿਹਤ ਲਈ ਫਾਇਦੇਮੰਦ : ਜੇਕਰ ਤੁਸੀਂ ਦਿਲ ਨਾਲ ਜੁੜੀਆਂ ਬਿਮਾਰੀਆਂ ਤੋਂ ਬਚਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੀ ਖੁਰਾਕ 'ਚ ਕਾਲੇ ਜੈਤੂਨ ਨੂੰ ਸ਼ਾਮਲ ਕਰਨਾ ਚਾਹੀਦਾ ਹੈ ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਮੋਨੋਅਨਸੈਚੁਰੇਟਿਡ ਫੈਟ ਪਾਇਆ ਜਾਂਦਾ ਹੈ ਮਾਹਿਰਾਂ ਮੁਤਾਬਕ ਇਹ ਸਿਹਤਮੰਦ ਚਰਬੀ ਤੁਹਾਡੇ ਮਾੜੇ ਕੋਲੇਸਟ੍ਰੋਲ ਦੇ ਪੱਧਰ ਨੂੰ ਘਟਾਉਣ 'ਚ ਮਦਦ ਕਰਦੇ ਹਨ, ਜਿਸ ਨਾਲ ਦਿਲ ਦੀ ਸਿਹਤ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ।
ਆਕਸੀਟੇਟਿਵ ਤਣਾਅ ਤੋਂ ਸੁਰੱਖਿਅਤ ਰੱਖਣ 'ਚ ਮਦਦਗਾਰ : ਮਾਹਿਰਾਂ ਮੁਤਾਬਕ ਕਾਲੇ ਜੈਤੂਨ 'ਚ ਪਾਏ ਜਾਣ ਵਾਲੇ ਪੌਲੀਫੇਨੌਲ ਤੁਹਾਡੇ ਸਰੀਰ ਨੂੰ ਆਕਸੀਡੇਟਿਵ ਤਣਾਅ ਤੋਂ ਬਚਾਉਂਦੇ ਹਨ। ਦਸ ਦਈਏ ਕਿ ਆਕਸੀਡੇਟਿਵ ਤਣਾਅ ਫ੍ਰੀ ਰੈਡੀਕਲਸ ਦੇ ਕਾਰਨ ਹੁੰਦਾ ਹੈ ਜੋ ਤੁਹਾਡੇ ਸਰੀਰ ਦੇ ਸੈੱਲਾਂ ਨੂੰ ਨੁਕਸਾਨ ਪਹੁੰਚਾ ਸਕਦੇ ਹਨ। ਪੌਲੀਫੇਨੋਲ ਇਨ੍ਹਾਂ ਫ੍ਰੀ ਰੈਡੀਕਲਸ ਨਾਲ ਲੜਨ 'ਚ ਮਦਦ ਕਰਦੇ ਹਨ।
ਮਾਨਸਿਕ ਸਿਹਤ ਨੂੰ ਸੁਧਾਰਨ ਲਈ ਫਾਇਦੇਮੰਦ : ਕਾਲੇ ਜੈਤੂਨ 'ਚ ਭਰਪੂਰ ਮਾਤਰਾ 'ਚ ਐਂਟੀਆਕਸੀਡੈਂਟ ਗੁਣ ਪਾਏ ਜਾਣਦੇ ਹਨ, ਜੋ ਤੁਹਾਡੇ ਦਿਮਾਗ ਦੇ ਸੈੱਲਾਂ ਨੂੰ ਨੁਕਸਾਨ ਤੋਂ ਬਚਾ ਸਕਦੇ ਹਨ।ਇਹ ਅਲਜ਼ਾਈਮਰ ਰੋਗ ਅਤੇ ਦਿਮਾਗੀ ਕਮਜ਼ੋਰੀ ਵਰਗੀਆਂ ਨਿਊਰੋਡੀਜਨਰੇਟਿਵ ਬਿਮਾਰੀਆਂ ਦੇ ਜੋਖਮ ਨੂੰ ਘਟਾਉਣ 'ਚ ਮਦਦਗਾਰ ਹੋ ਸਕਦੇ ਹਨ।
ਭਾਰ ਘਟਾਉਣ 'ਚ ਮਦਦਗਾਰ : ਜੇਕਰ ਤੁਸੀਂ ਆਪਣੇ ਵਧਦੇ ਭਾਰ ਤੋਂ ਪ੍ਰੇਸ਼ਾਨ ਹੋ ਅਤੇ ਭਾਰ ਘਟਾਉਣਾ ਚਾਹੁੰਦੇ ਹੋ ਤਾਂ ਤੁਹਾਨੂੰ ਆਪਣੀ ਖੁਰਾਕ 'ਚ ਕਾਲੇ ਜੈਤੂਨ ਨੂੰ ਸ਼ਾਮਲ ਕਰਨਾ ਚਾਹੀਦਾ ਹੈ। ਕਿਉਂਕਿ ਇਸ 'ਚ ਭਰਪੂਰ ਮਾਤਰਾ 'ਚ ਮੋਨੋਅਨਸੈਚੁਰੇਟਿਡ ਫੈਟ ਪਾਇਆ ਜਾਂਦਾ ਹੈ, ਜੋ ਪੇਟ ਨੂੰ ਲੰਬੇ ਸਮੇਂ ਤੱਕ ਭਰਿਆ ਰੱਖਣ 'ਚ ਮਦਦ ਕਰਦਾ ਹੈ।
ਬਲੱਡ ਸ਼ੂਗਰ ਨੂੰ ਕੰਟਰੋਲ ਕਰਨ ਲਈ ਫਾਇਦੇਮੰਦ : ਕਾਲੇ ਜੈਤੂਨ 'ਚ ਭਰਪੁਆ ਮਾਤਰਾ 'ਚ ਪੌਲੀਫੇਨੌਲ ਪਾਇਆ ਜਾਂਦਾ ਹੈ ਜੋ ਤੁਹਾਡੇ ਬਲੱਡ ਸ਼ੂਗਰ ਦੇ ਪੱਧਰ ਨੂੰ ਕੰਟਰੋਲ ਕਰਨ 'ਚ ਵੀ ਮਦਦ ਕਰਦੇ ਹਨ। ਦਸ ਦਈਏ ਕਿ ਟਾਈਪ 2 ਡਾਇਬਟੀਜ਼ ਦੇ ਖਤਰੇ ਨੂੰ ਘੱਟ ਕਰਨ 'ਚ ਮਦਦਗਾਰ ਸਾਬਤ ਹੋ ਸਕਦਾ ਹੈ।
ਹੱਡੀਆਂ ਮਜ਼ਬੂਤ ਬਣਾਉਣ 'ਚ ਮਦਦਗਾਰ : ਇੱਕ ਰਿਪੋਰਟ ਤੋਂ ਪਤਾ ਲੱਗਿਆ ਹੈ ਕਿ ਕਾਲੇ ਜੈਤੂਨ 'ਚ ਭਰਪੂਰ ਮਾਤਰਾ 'ਚ ਕੈਲਸ਼ੀਅਮ ਅਤੇ ਮੈਗਨੀਸ਼ੀਅਮ ਵਰਗੇ ਜ਼ਰੂਰੀ ਪੌਸ਼ਟਿਕ ਤੱਤ ਪਾਏ ਜਾਂਦੇ ਹਨ, ਜੋ ਤੁਹਾਡੀ ਹੱਡੀਆਂ ਦੀ ਸਿਹਤ ਨੂੰ ਵਧਾਵਾ ਦਿੰਦੇ ਹਨ। ਮਾਹਿਰਾਂ ਮੁਤਾਬਕ ਇਹ ਪੌਸ਼ਟਿਕ ਤੱਤ ਹੱਡੀਆਂ ਦੀ ਘਣਤਾ ਨੂੰ ਵਧਾਉਣ 'ਚ ਮਦਦ ਕਰਦੇ ਹਨ, ਜਿਸ ਨਾਲ ਓਸਟੀਓਪੋਰੋਸਿਸ ਦੇ ਖ਼ਤਰੇ ਨੂੰ ਘੱਟ ਕੀਤਾ ਜਾਂਦਾ ਹੈ।
ਕਾਲੇ ਜੈਤੂਨ ਨੂੰ ਆਪਣੀ ਖੁਰਾਕ 'ਚ ਸ਼ਾਮਲ ਕਰਨ ਦਾ ਤਰੀਕਾ : ਕਾਲੇ ਜੈਤੂਨ ਨੂੰ ਆਪਣੀ ਡਾਈਟ 'ਚ ਸ਼ਾਮਲ ਕਰਨ ਲਈ ਜ਼ਰੂਰੀ ਨਹੀਂ ਕਿ ਤੁਸੀਂ ਇਨ੍ਹਾਂ ਨੂੰ ਕੱਚਾ ਹੀ ਖਾਓ। ਦਸ ਦਈਏ ਕਿ ਤੁਸੀਂ ਇਸ ਨੂੰ ਸਲਾਦ, ਸੈਂਡਵਿਚ, ਪਾਸਤਾ ਜਾਂ ਚੌਲਾਂ ਦੇ ਨਾਲ ਮਿਲਾ ਕੇ ਖਾ ਸਕਦੇ ਹੋ। ਨਾਲ ਹੀ ਤੁਸੀਂ ਆਪਣੀ ਰੋਜ਼ਾਨਾ ਰੁਟੀਨ 'ਚ ਜੈਤੂਨ ਦੇ ਤੇਲ ਨੂੰ ਵੀ ਸ਼ਾਮਲ ਕਰ ਸਕਦੇ ਹੋ।
ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ
- PTC NEWS