Mon, Dec 15, 2025
Whatsapp

BJP MP Kangana Ranaut ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਕੋਰਟ ਨੂੰ ਕੀਤੀ ਕੰਗਨਾ ਨੇ ਇਹ ਅਪੀਲ

ਦੱਸ ਦਈਏ ਕਿ ਸਾਂਸਦ ਕੰਗਨਾ ਰਣੌਤ ਵੱਲੋਂ, ਉਨ੍ਹਾਂ ਦੇ ਵਕੀਲ ਨੇ ਅਦਾਲਤ ਵਿੱਚ ਪੇਸ਼ ਹੋਣ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਸੀ। ਬਠਿੰਡਾ ਅਦਾਲਤ ਵੱਲੋਂ ਅਰਜ਼ੀ ਸਵੀਕਾਰ ਕਰਕੇ ਇੱਕ ਹੋਰ ਤਰੀਕ ਦੇ ਦਿੱਤੀ।

Reported by:  PTC News Desk  Edited by:  Aarti -- December 15th 2025 02:16 PM
BJP MP Kangana Ranaut ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਕੋਰਟ ਨੂੰ ਕੀਤੀ ਕੰਗਨਾ ਨੇ ਇਹ ਅਪੀਲ

BJP MP Kangana Ranaut ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਕੋਰਟ ਨੂੰ ਕੀਤੀ ਕੰਗਨਾ ਨੇ ਇਹ ਅਪੀਲ

BJP MP Kangana Ranaut News : ਬਾਲੀਵੁੱਡ ਅਦਾਕਾਰਾ ਅਤੇ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਬਠਿੰਡਾ ਅਦਾਲਤ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ 'ਤੇ ਟਿੱਪਣੀਆਂ ਕਰਨ ਲਈ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਸੁਣਵਾਈ ਹੋਈ। ਹਾਲਾਂਕਿ ਇਸ ਪੇਸ਼ੀ ਦੌਰਾਨ ਕੰਗਨਾ ਰਣੌਤ ਪੇਸ਼ ਨਹੀਂ ਹੋਈ। ਫਿਲਹਾਲ ਇਸ ਮਾਮਲੇ ਸਬੰਧੀ ਅਗਲੀ ਸੁਣਵਾਈ 5 ਜਨਵਰੀ, 2026 ਨੂੰ ਹੋਵੇਗੀ। 

ਦੱਸ ਦਈਏ ਕਿ ਸਾਂਸਦ ਕੰਗਨਾ ਰਣੌਤ ਵੱਲੋਂ, ਉਨ੍ਹਾਂ ਦੇ ਵਕੀਲ ਨੇ ਅਦਾਲਤ ਵਿੱਚ ਪੇਸ਼ ਹੋਣ ਤੋਂ ਛੋਟ ਲਈ ਅਰਜ਼ੀ ਦਾਇਰ ਕੀਤੀ ਸੀ। ਬਠਿੰਡਾ ਅਦਾਲਤ ਵੱਲੋਂ ਅਰਜ਼ੀ ਸਵੀਕਾਰ ਕਰਕੇ ਇੱਕ ਹੋਰ ਤਰੀਕ ਦੇ ਦਿੱਤੀ।

ਮਾਣਹਾਨੀ ਦਾ ਕੇਸ ਦਾਇਰ ਕਰਨ ਵਾਲੀ ਬੇਬੇ ਮਹਿੰਦਰ ਕੌਰ ਦੀ ਨੁਮਾਇੰਦਗੀ ਕਰਨ ਵਾਲੇ ਵਕੀਲ ਰਘੁਬੀਰ ਸਿੰਘ ਬਹਿਣੀਵਾਲ ਨੇ ਕਿਹਾ ਕਿ ਕੰਗਨਾ ਰਣੌਤ ਦੇ ਵਕੀਲ ਨੇ ਪੇਸ਼ ਹੋਣ ਤੋਂ ਛੋਟ ਦੀ ਬੇਨਤੀ ਕੀਤੀ ਸੀ। ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਵੱਲੋਂ 5 ਜਨਵਰੀ, 2026 ਤੋਂ ਪਹਿਲਾਂ ਗਵਾਹ ਪੇਸ਼ ਕੀਤੇ ਜਾਣਗੇ ਅਤੇ ਛੋਟ ਦੀ ਅਰਜ਼ੀ 'ਤੇ ਬਹਿਸ ਕੀਤੀ ਜਾਵੇਗੀ।

ਕਾਬਿਲੇਗੌਰ ਹੈ ਕਿ ਜਦੋਂ ਕਿਸਾਨ ਦਿੱਲੀ ’ਚ ਕੇਂਦਰ ਸਰਕਾਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਸੀ, ਤਾਂ ਬਠਿੰਡਾ ਦੇ ਪਿੰਡ ਬਹਾਦਰਗੜ੍ਹ ਜੰਡੀਆ ਦੀ ਵਸਨੀਕ ਬੇਬੇ ਮਹਿੰਦਰ ਕੌਰ ਨੇ ਇੱਕ ਪਟੀਸ਼ਨ ਦਾਇਰ ਕਰਕੇ ਇਲਜ਼ਾਮ ਲਗਾਇਆ ਕਿ ਕੰਗਨਾ ਰਣੌਤ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਉਨ੍ਹਾਂ ਖਿਲਾਫ ਮਾਣਹਾਨੀ ਦਾ ਕੇਸ ਪੋਸਟ ਕੀਤਾ ਹੈ, ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਅਜਿਹੀਆਂ ਔਰਤਾਂ ਵਿਰੋਧ ਪ੍ਰਦਰਸ਼ਨਾਂ ਲਈ 100 ਰੁਪਏ ਲੈ ਕੇ ਆਉਂਦੀਆਂ ਹਨ। 

ਇਹ ਵੀ ਪੜ੍ਹੋ : Zila Parishad and Block Samiti ਦੇ ਚੋਣ ਨਤੀਜਿਆਂ ਤੋਂ ਪਹਿਲਾਂ ਹਾਈਕੋਰਟ ਪਹੁੰਚੀ ਪੰਜਾਬ ਕਾਂਗਰਸ, ਕੀਤੀ ਇਹ ਮੰਗ

- PTC NEWS

Top News view more...

Latest News view more...

PTC NETWORK
PTC NETWORK