Ferozepur News : ਫਿਰੋਜ਼ਪੁਰ ’ਚ ਦਿਲ ਦਹਿਲਾਉਣ ਵਾਲੀ ਘਟਨਾ ਸਾਹਮਣੇ ਆਈ ਹੈ। ਦੱਸ ਦਈਏ ਕਿ ਇੱਕੋਂ ਪਰਿਵਾਰ ਦੇ 4 ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਇਸ ਮਾਮਲੇ ਦੇ ਸਾਹਮਣੇ ਆਉਣ ਮਗਰੋਂ ਪੂਰੇ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਮਿਲੀ ਜਾਣਕਾਰੀ ਮੁਤਾਬਿਕ ਘਰ ’ਚ ਅਮਨਦੀਪ ਮਾਹੀ ਤੇ ਉਨ੍ਹਾਂ ਦੀ ਪਤਨੀ ਅਤੇ ਦੋ ਬੱਚਿਆਂ ਨੂੰ ਗੋਲੀ ਲੱਗੀ ਹੋਈ ਲਾਸ਼ਾਂ ਬਰਾਮਦ ਹੋਈਆਂ ਹਨ। ਫਿਲਹਾਲ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਮਾਮਲਾ ਖੁਦਕੁਸ਼ੀ ਦਾ ਹੈ ਜਾਂ ਫੇਰ ਕਤਲ ਦਾ।
ਮੁੱਢਲੀ ਜਾਂਚ ਦੌਰਾਨ ਪਤਾ ਲੱਗਿਆ ਹੈ ਕਿ ਅਮਨਦੀਪ ਮਾਹੀ ਨੇ ਆਪਣੀ ਪਿਸਤੌਲ ਪਾਈ ਹੋਈ ਸੀ। ਜਿਸ ਕਾਰਨ ਪੁਲਿਸ ਨੂੰ ਇਹ ਖਦਸ਼ਾ ਹੈ ਕਿ ਅਮਨਦੀਪ ਮਾਹੀ ਨੇ ਆਪਣੀ ਪਤਨੀ ਤੇ ਦੋ ਬੱਚਿਆਂ ਨੂੰ ਗੋਲੀ ਮਾਰ ਕੇ ਖੁਦ ਨੂੰ ਵੀ ਗੋਲੀ ਮਾਰ ਲਈ। ਫਿਲਹਾਲ ਹੁਣ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਰ ਇੱਕ ਪਹਿਲੂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
- PTC NEWS