Mon, Apr 27, 2026
Whatsapp

Punjab and Chandigarh ’ਚ ਗਰਮੀ ਦਾ ਕਹਿਰ ਜਾਰੀ, ਜਾਣੋ ਕਦੋਂ ਮਿਲੇਗੀ ਅੱਤ ਦੀ ਗਰਮੀ ਤੋਂ ਰਾਹਤ

ਮੌਸਮ ਵਿਭਾਗ (IMD) ਨੇ ਪਹਿਲਾਂ ਯੈਲੋ ਅਲਰਟ ਜਾਰੀ ਕੀਤਾ ਸੀ ਪਰ ਬਾਅਦ ਵਿਚ ਐਤਵਾਰ ਨੂੰ ਆਰੈਂਜ ਅਲਰਟ ਜਾਰੀ ਕਰ ਦਿੱਤਾ ਜੋ ਵਧਦੀ ਗਰਮੀ ਅਤੇ ਗੰਭੀਰ ਹਾਲਾਤ ਦਾ ਸੰਕੇਤ ਹੈ। ਸੋਮਵਾਰ ਯਾਨੀ 27 ਅਪ੍ਰੈਲ ਨੂੰ ਵੀ ਤੱਕ ਮੌਸਮ ਗਰਮ ਰਹੇਗਾ। ਦੂਜੇ ਪਾਸੇ ਪੰਜਾਬ ਦੇ ਕਈ ਹਿੱਸਿਆਂ ਵਿਚ ਤਾਪਮਾਨ ਵਧਿਆ ਤੇ ਬਠਿੰਡਾ 43.7 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ।

Reported by:  PTC News Desk  Edited by:  Aarti -- April 27th 2026 10:21 AM
Punjab and Chandigarh ’ਚ ਗਰਮੀ ਦਾ ਕਹਿਰ ਜਾਰੀ, ਜਾਣੋ ਕਦੋਂ ਮਿਲੇਗੀ ਅੱਤ ਦੀ ਗਰਮੀ ਤੋਂ ਰਾਹਤ

Punjab and Chandigarh ’ਚ ਗਰਮੀ ਦਾ ਕਹਿਰ ਜਾਰੀ, ਜਾਣੋ ਕਦੋਂ ਮਿਲੇਗੀ ਅੱਤ ਦੀ ਗਰਮੀ ਤੋਂ ਰਾਹਤ

ਪੰਜਾਬ ਸਣੇ ਚੰਡੀਗੜ੍ਹ ਵਿੱਚ ਐਤਵਾਰ ਨੂੰ ਲਗਾਤਾਰ ਤੀਜੇ ਦਿਨ ਵੀ ਗਰਮੀ ਦਾ ਕਹਿਰ ਜਾਰੀ ਰਿਹਾ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 40.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.9 ਡਿਗਰੀ ਜ਼ਿਆਦਾ ਹੈ। ਲੂ ਨੇ ਟ੍ਰਾਈਸਿਟੀ (ਚੰਡੀਗੜ੍ਹ, ਮੁਹਾਲੀ, ਪੰਚਕੂਲਾ), ਪੰਜਾਬ ਅਤੇ ਹਰਿਆਣਾ ਨੂੰ ਆਪਣੀ ਲਪੇਟ ਵਿੱਚ ਲਿਆ ਹੋਇਆ ਹੈ ਤੇ ਦਿਨ ਵੇਲੇ ਗਰਮ ਹਵਾਵਾਂ (heatwave) ਚਲ ਰਹੀਆਂ ਹਨ।

ਮੌਸਮ ਵਿਭਾਗ (IMD) ਨੇ ਪਹਿਲਾਂ ਯੈਲੋ ਅਲਰਟ ਜਾਰੀ ਕੀਤਾ ਸੀ ਪਰ ਬਾਅਦ ਵਿਚ ਐਤਵਾਰ ਨੂੰ ਆਰੈਂਜ ਅਲਰਟ ਜਾਰੀ ਕਰ ਦਿੱਤਾ ਜੋ ਵਧਦੀ ਗਰਮੀ ਅਤੇ ਗੰਭੀਰ ਹਾਲਾਤ ਦਾ ਸੰਕੇਤ ਹੈ। ਸੋਮਵਾਰ ਯਾਨੀ 27 ਅਪ੍ਰੈਲ ਨੂੰ ਵੀ ਤੱਕ ਮੌਸਮ ਗਰਮ ਰਹੇਗਾ। ਦੂਜੇ ਪਾਸੇ ਪੰਜਾਬ ਦੇ ਕਈ ਹਿੱਸਿਆਂ ਵਿਚ ਤਾਪਮਾਨ ਵਧਿਆ ਤੇ ਬਠਿੰਡਾ 43.7 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ।

ਲੰਬੇ ਸਮੇਂ ਤੋਂ ਗਰਮੀ ਝੱਲ ਰਹੇ ਲੋਕਾਂ ਲਈ ਰਾਹਤ ਦੀ ਖ਼ਬਰ ਇਹ ਹੈ ਕਿ ਮੌਸਮ ਵਿਭਾਗ ਨੇ ਸੋਮਵਾਰ ਤੋਂ ਵੀਰਵਾਰ ਤੱਕ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ ਵਿੱਚ ਗਰਜ, ਚਮਕ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ 'ਯੈਲੋ ਅਲਰਟ' ਜਾਰੀ ਕੀਤਾ ਹੈ।

ਇਸ ਦੌਰਾਨ ਕਈ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਵੀ ਸੰਭਾਵਨਾ ਹੈ। ਸ਼ੁੱਕਰਵਾਰ ਨੂੰ ਮੌਸਮ ਖ਼ੁਸ਼ਕ ਰਹਿਣ ਤੋਂ ਬਾਅਦ ਸ਼ਨੀਵਾਰ ਨੂੰ ਦੁਬਾਰਾ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਨਾਲ ਮਈ ਦੇ ਪਹਿਲੇ ਹਫ਼ਤੇ ਤੱਕ ਰਾਹਤ ਬਣੀ ਰਹਿ ਸਕਦੀ ਹੈ। ਅਗਲੇ ਦੋ ਦਿਨਾਂ ਤੱਕ ਤਾਪਮਾਨ ਵਿੱਚ ਕੋਈ ਵੱਡਾ ਬਦਲਾਅ ਨਹੀਂ ਹੋਵੇਗਾ, ਪਰ ਉਸ ਤੋਂ ਬਾਅਦ ਪਾਰਾ 3 ਤੋਂ 4 ਡਿਗਰੀ ਤੱਕ ਡਿੱਗ ਸਕਦਾ ਹੈ ।

ਸ਼ਨਿਚਰਵਾਰ ਰਾਤ ਨੂੰ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 22.4 ਡਿਗਰੀ ਸੈਲਸੀਅਸ ਰਿਹਾ ਜੋ ਸ਼ੁੱਕਰਵਾਰ ਦੇ ਮੁਕਾਬਲੇ ਥੋੜ੍ਹਾ ਘੱਟ ਸੀ । ਹਾਲਾਂਕਿ ਦਿਨ ਵੇਲੇ ਹਵਾ ਵਿੱਚ ਨਮੀ ਦਾ ਪੱਧਰ ਸਿਰਫ਼ 12 ਫ਼ੀਸਦੀ ਰਹਿ ਗਿਆ, ਜੋ ਇਸ ਸੀਜ਼ਨ ਦਾ ਸਭ ਤੋਂ ਖ਼ੁਸ਼ਕ ਦੁਪਹਿਰ ਦਾ ਸਮਾਂ ਸੀ । 1 ਮਾਰਚ ਤੋਂ ਹੁਣ ਤੱਕ ਚੰਡੀਗੜ੍ਹ ਵਿੱਚ 73.4 ਮਿਲੀਮੀਟਰ ਬਾਰਿਸ਼ ਹੋਈ ਹੈ, ਜੋ ਆਮ ਨਾਲੋਂ 132.3 ਫ਼ੀਸਦੀ ਜ਼ਿਆਦਾ ਹੈ।

ਪੰਜਾਬ ਅਤੇ ਹਰਿਆਣਾ ਦਾ ਹਾਲ

  • ਪੰਜਾਬ ਅਤੇ ਹਰਿਆਣਾ ਦੇ ਜ਼ਿਆਦਾਤਰ ਹਿੱਸੇ ਐਤਵਾਰ ਵਾਲੇ ਦਿਨ ਖ਼ੁਸ਼ਕ ਰਹੇ । ਪੰਜਾਬ ਵਿਚ ਇਕ ਦੋ ਥਾਵਾਂ 'ਤੇ ਕਿਣਮਿਣ ਹੋਈ ਜਦਕਿ ਹਰਿਆਣਾ ਪੂਰੀ ਤਰ੍ਹਾਂ ਖ਼ੁਸ਼ਕ ਰਿਹਾ।
  • ਪੰਜਾਬ ਵਿੱਚ ਤਾਪਮਾਨ: ਬਠਿੰਡਾ 43.7 ਡਿਗਰੀ ਸੈਲਸੀਅਸ ਨਾਲ ਸਭ ਤੋਂ ਗਰਮ ਰਿਹਾ। ਇਸ ਤੋਂ ਬਾਅਦ ਫ਼ਰੀਦਕੋਟ (42.8°C), ਪਟਿਆਲਾ (42.4°C), लयिभाटा (42.4°C) भडे भिडमत (39.3°C) र घत भ्राष्टिभा ।
  • ਹਰਿਆਣਾ ਵਿੱਚ ਤਾਪਮਾਨ: ਨਾਰਨੌਲ ਵਿੱਚ ਸਭ ਤੋਂ ਵੱਧ 44.2 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ ।
  • ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 3.3 ਡਿਗਰੀ ਜ਼ਿਆਦਾ ਰਿਹਾ । ਫ਼ਰੀਦਕੋਟ ਵਿੱਚ ਰਾਤ ਦਾ ਤਾਪਮਾਨ 26 ਡਿਗਰੀ ਦਰਜ ਕੀਤਾ ਗਿਆ, ਜਦਕਿ ਅੰਮ੍ਰਿਤਸਰ ਵਿੱਚ ਇਹ ਸਭ ਤੋਂ ਘੱਟ 21 ਡਿਗਰੀ ਰਿਹਾ।

ਇਹ ਵੀ ਪੜ੍ਹੋ  : AAP ਦੇ 7 ਸਾਂਸਦਾਂ ਦੀ ਸਾਂਸਦੀ ’ਤੇ ਖ਼ਤਰਾ ! ਸੰਜੇ ਸਿੰਘ ਦੇ ਦਾਅਵੇ ਨੇ ਵਧਾਈ ਸਿਆਸੀ ਹਲਚਲ, ਜਾਣੋ ਪੂਰਾ ਮਾਮਲਾ

- PTC NEWS

Top News view more...

Latest News view more...

PTC NETWORK
PTC NETWORK