adv-img
ਮੁੱਖ ਖਬਰਾਂ

ਅੰਮ੍ਰਿਤਸਰ ਦੀ ਘਟਨਾ ਮਗਰੋਂ ਬਠਿੰਡਾ 'ਚ ਭਾਰੀ ਪੁਲਿਸ ਫੋਰਸ ਤਾਇਨਾਤ

By Ravinder Singh -- November 7th 2022 03:09 PM
ਅੰਮ੍ਰਿਤਸਰ ਦੀ ਘਟਨਾ ਮਗਰੋਂ ਬਠਿੰਡਾ 'ਚ ਭਾਰੀ ਪੁਲਿਸ ਫੋਰਸ ਤਾਇਨਾਤ

ਬਠਿੰਡਾ : ਅੰਮ੍ਰਿਤਸਰ ਵਿਚ ਹਿੰਦੂ ਆਗੂ ਦੀ ਹੱਤਿਆ ਤੋਂ ਬਾਅਦ ਪੰਜਾਬ ਭਰ ਵਿੱਚ ਹਿੰਦੂ ਜਥੇਬੰਦੀਆਂ ਵੱਲੋਂ ਬੰਦ ਦੇ ਐਲਾਨ ਕਾਰਨ ਅੱਜ ਬਠਿੰਡਾ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਸਨ ਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਕਾਰਨ ਪੰਜਾਬ ਦੀਆਂ ਧਾਰਮਿਕ ਸੰਸਥਾਵਾਂ ਵੱਲੋਂ ਬਠਿੰਡਾ ਵਿਚ ਬੰਦ ਦਾ ਸੱਦਾ ਵਾਪਸ ਲੈ ਲਿਆ ਹੈ। ਸਮੂਹ ਭਾਈਚਾਰਿਆਂ ਨੂੰ ਏਕਤਾ ਬਣਾਈ ਰੱਖਣ ਦੀ ਅਪੀਲ ਕੀਤੀ ਗਈ। ਬਠਿੰਡਾ ਪੁਲਿਸ ਵੱਲੋਂ ਫਾਇਰ ਬ੍ਰਿਗੇਡ ਚੌਕ ਵਿੱਚ ਭਾਰੀ ਗਿਣਤੀ ਵਿੱਚ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਇਸ ਸਮੇਂ ਰੋਕੂ ਵਾਹਨ ਤਾਇਨਾਤ ਕੀਤੇ ਗਏ ਸਨ।


ਡੀਐਸਪੀ ਸਿਟੀ-1 ਵਿਸ਼ਵਜੀਤ ਸਿੰਘ ਮਾਨ ਨੇ ਕਿਹਾ ਕਿ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਲਈ ਪੁਲਿਸ ਬਲ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਮੇਂ ਦੰਗਾ ਰੋਕੂ ਵਾਹਨਾਂ ਦੇ ਨਾਲ ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਸੀ ਅਤੇ ਲੋਕਾਂ ਨੂੰ ਅਪੀਲ ਕੀਤੀ ਭਾਈਚਾਰਕ ਸਾਂਝ ਬਣਾਏ ਰੱਖਣ ਤੇ ਕਿਸੇ ਵੀ ਅਫਵਾਹ ਤੋਂ ਬਚੋ ਅਤੇ ਕੋਈ ਵੀ ਘਟਨਾ ਹੋਣ ਉਤੇ ਪੁਲਿਸ ਨੂੰ ਤੁਰੰਤ ਸੂਚਿਤ ਕਰੋ।

ਇਹ ਵੀ ਪੜ੍ਹੋ : ਹਸਪਤਾਲ 'ਚੋਂ ਛੁੱਟੀ ਕਰਕੇ ਘਰ ਜਾ ਰਹੀ ਨਰਸ ਦੀ ਸੜਕ ਹਾਦਸੇ 'ਚ ਮੌਤ

ਭਾਜਪਾ ਯੁਵਾ ਮੋਰਚੇ ਦੇ ਸੰਦੀਪ ਅਗਰਵਾਲ ਨੇ ਕਿਹਾ ਕਿ ਕੱਲ੍ਹ ਬਠਿੰਡਾ ਦੀਆਂ ਸਮੂਹ ਧਾਰਮਿਕ ਸੰਸਥਾਵਾਂ ਵੱਲੋਂ ਮੀਟਿੰਗ ਕੀਤੀ ਗਈ ਸੀ ਅਤੇ ਇਸ ਦੌਰਾਨ ਫ਼ੈਸਲਾ ਲਿਆ ਗਿਆ ਸੀ ਕਿ ਅੱਜ ਸਮੂਹ ਬਾਜ਼ਾਰ ਬੰਦ ਕਰਕੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾਵੇਗਾ ਪਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਕਾਰਨ ਇਹ ਬੰਦ ਦਾ ਸੱਦਾ ਲਿਆ ਗਿਆ ਹੈ ਅਤੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਆਪਸੀ ਭਾਈਚਾਰੇ ਸਾਂਝ ਨੂੰ ਬਰਕਰਾਰ ਰੱਖਣ।- PTC NEWS

adv-img
  • Share