Punjab Weather News : ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਖ਼ਬਰ, 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ
Punjab Weather Update : ਪੰਜਾਬ 'ਚ ਮੌਸਮ ਸਰਗਰਮ ਵਿਖਾਈ ਦੇ ਰਿਹਾ ਹੈ। ਮੌਸਮ ਵਿਭਾਗ ਵੱਲੋਂ 7 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਨੇ 6 ਅਗਸਤ ਲਈ ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਲਈ ਪੀਲਾ ਅਲਰਟ ਜਾਰੀ ਰੱਖਿਆ ਹੈ, ਜਿਸ ਵਿੱਚ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।
ਸੰਭਾਵਨਾ ਜਤਾਈ ਗਈ ਹੈ ਕਿ ਰੂਪਨਗਰ ਅਤੇ ਮੋਹਾਲੀ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈ ਸਕਦਾ ਹੈ, ਜਦੋਂ ਕਿ ਹੋਰ ਅਲਰਟ ਜ਼ਿਲ੍ਹਿਆਂ ਵਿੱਚ ਕਈ ਥਾਵਾਂ 'ਤੇ ਭਾਰੀ ਮੀਂਹ ਪੈ ਸਕਦਾ ਹੈ। ਰਾਜ ਦੇ ਬਾਕੀ ਹਿੱਸਿਆਂ ਵਿੱਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਉਮੀਦ ਹੈ, ਹਾਲਾਂਕਿ ਉੱਥੇ ਕੋਈ ਖਾਸ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
ਇਨ੍ਹਾਂ 7 ਜ਼ਿਲ੍ਹਿਆਂ 'ਚ ਪੈ ਸਕਦੀ ਹੈ ਭਾਰੀ ਬਾਰਿਸ਼
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਅਤੇ ਐਸਏਐਸ ਨਗਰ (ਮੋਹਾਲੀ) ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਨ੍ਹਾਂ ਇਲਾਕਿਆਂ ਵਿੱਚ ਕਈ ਥਾਵਾਂ 'ਤੇ ਭਾਰੀ ਬਾਰਿਸ਼ ਹੋ ਸਕਦੀ ਹੈ, ਇਸ ਲਈ ਲੋਕਾਂ ਨੂੰ ਚੌਕਸ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਮੌਸਮ ਵਿਭਾਗ ਨੇ ਯੈਲੋ ਅਲਰਟ ਜਾਰੀ ਕਰਦਿਆਂ ਕਿਹਾ ਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਮੋਗਾ, ਲੁਧਿਆਣਾ, ਬਰਨਾਲਾ, ਮਾਨਸਾ ਅਤੇ ਸੰਗਰੂਰ ਵਿੱਚ ਵੀ ਕਿਤੇ-ਕਿਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ ਅਤੇ ਬਠਿੰਡਾ 'ਚ ਵੀ ਕਿਤੇ-ਕਿਤੇ ਮੀਂਹ ਦੀ ਸੰਭਾਵਨਾ ਹੈ।
ਲੋਕਾਂ ਲਈ ਸਲਾਹ
ਮੌਸਮ ਵਿਭਾਗ ਵੱਲੋਂ ਮੀਂਹ ਅਤੇ ਖਰਾਬ ਮੌਸਮ ਦੇ ਮੱਦੇਨਜ਼ਰ, ਲੋਕਾਂ ਨੂੰ ਬੇਲੋੜੀ ਯਾਤਰਾ ਤੋਂ ਬਚਣ, ਪਾਣੀ ਭਰੇ ਖੇਤਰਾਂ ਵਿੱਚ ਸਾਵਧਾਨੀ ਵਰਤਣ ਅਤੇ ਮੌਸਮ ਵਿਭਾਗ ਦੇ ਨਵੀਨਤਮ ਅਪਡੇਟਸ ਦੀ ਨਿਗਰਾਨੀ ਕਰਨ ਦੀ ਸਲਾਹ ਦਿੱਤੀ ਗਈ ਹੈ। ਕਿਸਾਨਾਂ ਨੂੰ ਮੌਸਮ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਖੇਤੀ ਦਾ ਕੰਮ ਕਰਨ ਦੀ ਵੀ ਸਲਾਹ ਦਿੱਤੀ ਗਈ ਹੈ।
ਇਹ ਵੀ ਪੜ੍ਹੋ... Independence Day 2026 : '15 ਅਗਸਤ ਨੂੰ ਆਪਣੇ ਬੱਚੇ ਸਕੂਲ ਨਾ ਭੇਜਿਓ...'
- PTC NEWS