Heavy rain alert in Punjab : ਪੰਜਾਬ ’ਚ ਹਾਲਾਤ ਅਜੇ ਵੀ ਖਰਾਬ; ਜਾਣੋ ਆਉਣ ਵਾਲੇ ਦਿਨਾਂ ’ਚ ਕਿਹੋ ਜਿਹਾ ਰਹੇਗਾ ਮੌਸਮ
Punjab Weather Latest Update : ਪਿਛਲੇ ਇੱਕ ਹਫ਼ਤੇ ਤੋਂ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਕਈ ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਆ ਗਏ ਸਨ। ਸ਼ੁੱਕਰਵਾਰ ਨੂੰ ਵੀ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਈ। ਮੌਸਮ ਵਿਭਾਗ ਚੰਡੀਗੜ੍ਹ ਅਨੁਸਾਰ 9 ਸਤੰਬਰ ਤੱਕ ਮੌਸਮ ਸਾਫ਼ ਰਹੇਗਾ, ਜਿਸ ਨਾਲ ਹੜ੍ਹਾਂ ਨਾਲ ਜੂਝ ਰਹੇ ਪੰਜਾਬ ਨੂੰ ਰਾਹਤ ਮਿਲੇਗੀ। ਹਾਲਾਂਕਿ, 10 ਸਤੰਬਰ ਤੋਂ ਮਾਨਸੂਨ ਦੁਬਾਰਾ ਸਰਗਰਮ ਹੋ ਸਕਦਾ ਹੈ ਅਤੇ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਦਿੱਲੀ ਵਿੱਚ ਮੌਸਮ ਦਾ ਮਿਜ਼ਾਜ ਬਦਲ ਗਿਆ ਹੈ। ਸ਼ੁੱਕਰਵਾਰ ਨੂੰ ਦਿੱਲੀ ਵਿੱਚ ਮੀਂਹ ਰੁਕ ਗਿਆ ਅਤੇ ਦਿਨ ਭਰ ਧੁੱਪ ਚਮਕਦੀ ਰਹੀ। ਹਾਲਾਂਕਿ ਮੌਸਮ ਵਿਭਾਗ ਨੇ ਦਿੱਲੀ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਸੀ, ਪਰ ਹੁਣ ਦਿੱਲੀ ਦੇ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਅਗਲੇ 5 ਦਿਨਾਂ ਤੱਕ ਦਿੱਲੀ ਵਿੱਚ ਭਾਰੀ ਮੀਂਹ ਦੀ ਕੋਈ ਚੇਤਾਵਨੀ ਨਹੀਂ ਹੈ। 6 ਸਤੰਬਰ ਤੋਂ 11 ਸਤੰਬਰ ਤੱਕ ਦਿੱਲੀ ਵਿੱਚ ਭਾਰੀ ਮੀਂਹ ਦੀ ਕੋਈ ਸੰਭਾਵਨਾ ਨਹੀਂ ਹੈ।
ਦੂਜੇ ਪਾਸੇ, ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਅਨੁਸਾਰ, ਪੰਜਾਬ ਵਿੱਚ 9 ਸਤੰਬਰ ਤੱਕ ਮੌਸਮ ਸਾਫ਼ ਰਹੇਗਾ। ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਜਿਸ ਕਾਰਨ ਹੜ੍ਹਾਂ ਦਾ ਸਾਹਮਣਾ ਕਰ ਰਹੇ ਪੰਜਾਬ ਨੂੰ ਕੁਝ ਰਾਹਤ ਮਿਲ ਸਕਦੀ ਹੈ। ਹਾਲਾਂਕਿ, 10 ਸਤੰਬਰ ਤੋਂ ਮਾਨਸੂਨ ਫਿਰ ਤੋਂ ਸਰਗਰਮ ਹੋ ਜਾਵੇਗਾ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ 3 ਦਿਨਾਂ ਲਈ ਮੀਂਹ ਦੀ ਚਿਤਾਵਨੀ
ਇਸ ਦੇ ਨਾਲ ਹੀ, ਪੰਜਾਬ ਵਿੱਚ ਲਗਾਤਾਰ ਭਾਰੀ ਬਾਰਿਸ਼ ਕਾਰਨ ਸਥਿਤੀ ਖਰਾਬ ਹੈ। ਹੁਣ ਵੀ, ਮੌਸਮ ਵਿਭਾਗ ਨੇ ਅਗਲੇ 3 ਦਿਨਾਂ ਲਈ ਪੰਜਾਬ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। 6 ਅਤੇ 7 ਸਤੰਬਰ ਦੌਰਾਨ ਗੁਜਰਾਤ ਖੇਤਰ ਅਤੇ ਪੂਰਬੀ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ 'ਤੇ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਪਹਾੜੀ ਰਾਜਾਂ ਵਿੱਚ ਤਬਾਹੀ ਤੋਂ ਬਾਅਦ, ਹੁਣ ਉੱਤਰਾਖੰਡ, ਹਿਮਾਚਲ ਪ੍ਰਦੇਸ਼ ਵਿੱਚ 8 ਸਤੰਬਰ ਤੱਕ ਫਿਰ ਭਾਰੀ ਬਾਰਿਸ਼ ਦੀ ਚਿਤਾਵਨੀ ਹੈ। ਪੂਰਬੀ ਉੱਤਰ ਪ੍ਰਦੇਸ਼, ਹਰਿਆਣਾ ਮਰਾਠਵਾੜਾ, ਕੋਂਕਣ ਅਤੇ ਗੋਆ, ਮੱਧ ਮਹਾਰਾਸ਼ਟਰ ਵਿੱਚ 10 ਅਤੇ 11 ਸਤੰਬਰ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਅਗਲੇ 7 ਦਿਨਾਂ ਦੌਰਾਨ ਇਨ੍ਹਾਂ ਖੇਤਰਾਂ ਵਿੱਚ ਕਈ ਥਾਵਾਂ 'ਤੇ ਗਰਜ ਅਤੇ ਬਿਜਲੀ ਡਿੱਗਣ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
- PTC NEWS