Punjab Weather Update : ਪੰਜਾਬ ਦੇ ਇਨ੍ਹਾਂ ਜ਼ਿਲਿਆਂ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ ,ਅਲਰਟ ਜਾਰੀ, ਜਾਣੋ ਆਪਣੇ ਸ਼ਹਿਰ ਦਾ ਹਾਲ
Punjab Weather Update : ਇਸ ਵਾਰ ਪੰਜਾਬ ਵਿੱਚ ਮਾਨਸੂਨ ਆਪਣੇ ਨਿਰਧਾਰਤ ਸਮੇਂ ਤੋਂ 5 ਦਿਨ ਪਹਿਲਾਂ ਪਹੁੰਚ ਗਿਆ ਹੈ। ਜਿਸ ਨਾਲ ਮੌਸਮ ਵਿੱਚ ਬਦਲਾਅ ਆਇਆ ਅਤੇ ਸੂਬੇ 'ਚ ਚੰਗੀ ਬਾਰਿਸ਼ ਹੋਈ। ਜੂਨ ਮਹੀਨੇ ਵਿੱਚ ਹੋਈ ਬਾਰਿਸ਼ ਨੇ ਪਿਛਲੇ ਕਈ ਸਾਲਾਂ ਦੇ ਰਿਕਾਰਡਾਂ ਨੂੰ ਪਾਰ ਕਰ ਦਿੱਤਾ ਹੈ। ਮੌਸਮ ਵਿਭਾਗ ਅਨੁਸਾਰ 29 ਜੂਨ ਤੱਕ ਸੂਬੇ ਵਿੱਚ ਆਮ ਨਾਲੋਂ 26 ਪ੍ਰਤੀਸ਼ਤ ਵੱਧ ਬਾਰਿਸ਼ ਦਰਜ ਕੀਤੀ ਗਈ ਸੀ। ਅੱਜ ਸੋਮਵਾਰ ਨੂੰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਭਾਰੀ ਤੋਂ ਦਰਮਿਆਨੀ ਬਾਰਿਸ਼ ਹੋਣ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ।
ਭਾਰਤੀ ਮੌਸਮ ਵਿਭਾਗ (IMD) ਦੇ ਅੰਕੜਿਆਂ ਤੋਂ ਪਤਾ ਚੱਲਿਆ ਹੈ ਕਿ ਜਿੱਥੇ ਜੂਨ ਮਹੀਨੇ ਵਿੱਚ 29 ਤਰੀਕ ਤੱਕ ਆਮ ਤੌਰ 'ਤੇ 49.7 ਮਿਲੀਮੀਟਰ ਬਾਰਿਸ਼ ਹੁੰਦੀ ਹੈ, ਉੱਥੇ ਇਸ ਵਾਰ 62.8 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ ਹੈ। ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਵੀ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਗਏ ਵਿਸਥਾਰਤ ਅੰਕੜਿਆਂ ਅਨੁਸਾਰ ਐਤਵਾਰ ਸ਼ਾਮ 5:30 ਵਜੇ ਤੱਕ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮੀਂਹ ਦੀ ਇਹ ਸਥਿਤੀ ਸੀ - ਅੰਮ੍ਰਿਤਸਰ ਵਿੱਚ ਸਭ ਤੋਂ ਵੱਧ 5 ਮਿਲੀਮੀਟਰ, ਲੁਧਿਆਣਾ ਵਿੱਚ 3 ਮਿਲੀਮੀਟਰ, ਬਠਿੰਡਾ ਵਿੱਚ 2 ਮਿਲੀਮੀਟਰ, ਹੁਸ਼ਿਆਰਪੁਰ ਵਿੱਚ 1.5 ਮਿਲੀਮੀਟਰ, ਪਠਾਨਕੋਟ ਅਤੇ ਫਤਿਹਗੜ੍ਹ ਸਾਹਿਬ ਵਿੱਚ 1-1 ਮਿਲੀਮੀਟਰ ਅਤੇ ਰੂਪਨਗਰ ਵਿੱਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਬਾਰਿਸ਼ ਕਾਰਨ ਸੂਬੇ ਦਾ ਤਾਪਮਾਨ 2.6 ਡਿਗਰੀ ਸੈਲਸੀਅਸ ਡਿੱਗ ਗਿਆ ਹੈ। ਆਈਐਮਡੀ ਅਨੁਸਾਰ ਸੂਬੇ ਦਾ ਤਾਪਮਾਨ ਇਸ ਸਮੇਂ ਆਮ ਨਾਲੋਂ 4.6 ਡਿਗਰੀ ਘੱਟ ਹੈ। ਹਾਲਾਂਕਿ, ਬਠਿੰਡਾ ਵਿੱਚ ਪਾਰਾ ਅਜੇ ਵੀ 40 ਡਿਗਰੀ ਸੈਲਸੀਅਸ ਤੋਂ ਉੱਪਰ ਹੈ।
ਅੱਜ ਪੰਜਾਬ ਦੇ 14 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ
ਅੱਜ ਪੰਜਾਬ ਵਿੱਚ ਮੀਂਹ ਸਬੰਧੀ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ, ਇਹ ਕੁਝ ਜ਼ਿਲ੍ਹਿਆਂ ਤੱਕ ਸੀਮਤ ਹੈ ਪਰ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਵੀ ਜਾਰੀ ਕੀਤਾ ਗਿਆ ਹੈ।
Orange Alert : - ਰੂਪਨਗਰ, ਪਟਿਆਲਾ ਅਤੇ ਸੰਗਰੂਰ ਵਿੱਚ ਓਰੇਂਜ ਅਲਰਟ ਹੈ। ਇੱਥੇ 12 ਮਿਲੀਮੀਟਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ।
Yellow Alert :- ਪਠਾਨਕੋਟ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਮੋਹਾਲੀ, ਫਤਿਹਗੜ੍ਹ ਸਾਹਿਬ, ਬਰਨਾਲਾ ਅਤੇ ਮਾਨਸਾ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪੰਜਾਬ ਦੇ ਸ਼ਹਿਰਾਂ ਵਿੱਚ ਅੱਜ ਮੌਸਮ
ਅੰਮ੍ਰਿਤਸਰ- ਬੱਦਲਵਾਈ ਰਹਿਣ ਦੀ ਉਮੀਦ ਹੈ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 28 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਜਲੰਧਰ- ਬੱਦਲਵਾਈ ਰਹਿਣ ਦੀ ਉਮੀਦ ਹੈ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 28 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਲੁਧਿਆਣਾ- ਬੱਦਲਵਾਈ ਰਹਿਣ ਦੀ ਉਮੀਦ ਹੈ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 26 ਤੋਂ 35 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਪਟਿਆਲਾ- ਬੱਦਲਵਾਈ ਰਹਿਣ ਦੀ ਉਮੀਦ ਹੈ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 26 ਤੋਂ 34 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
ਮੋਹਾਲੀ- ਬੱਦਲਵਾਈ ਰਹਿਣ ਦੀ ਉਮੀਦ ਹੈ, ਮੀਂਹ ਦੀ ਵੀ ਸੰਭਾਵਨਾ ਹੈ। ਤਾਪਮਾਨ 24 ਤੋਂ 32 ਡਿਗਰੀ ਦੇ ਵਿਚਕਾਰ ਰਹਿ ਸਕਦਾ ਹੈ।
- PTC NEWS