Punjab Heavy Rain : ਪੰਜਾਬ 'ਚ 6-7 ਅਤੇ 8 ਜੁਲਾਈ ਨੂੰ ਹੋਵੇਗੀ ਬਾਰਿਸ਼ ,ਲੁਧਿਆਣਾ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਦਾ ਦਾਅਵਾ
Punjab Heavy Rain : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੀ 6-7 ਅਤੇ 8 ਤਰੀਕ ਨੂੰ ਸੂਬੇ ਭਰ 'ਚ ਭਾਰੀ ਬਾਰਿਸ਼ ਹੋਵੇਗੀ। ਇਸ ਦੌਰਾਨ ਉਹਨਾਂ ਆਮ ਲੋਕਾਂ ਸਮੇਤ ਕਿਸਾਨਾਂ ਨੂੰ ਵੀ ਖਾਸ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਜਿੱਥੇ ਪਾਣੀ ਦੀ ਨਿਕਾਸੀ ਦਾ ਖਾਸ ਧਿਆਨ ਰੱਖਿਆ ਜਾਵੇ ਤਾਂ ਉੱਥੇ ਹੀ ਇਸ ਬਰਸਾਤ ਨਾਲ ਕਿਸਾਨਾਂ ਨੂੰ ਝੋਨੇ ਲਾਉਣ ਲਈ ਵੀ ਰਾਹਤ ਮਿਲੇਗੀ।
ਉਧਰ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆ ਡਾਕਟਰ ਕੁਲਵਿੰਦਰ ਕੌਰ ਗਿੱਲ ਨੇ ਕਿਹਾ ਕਿ ਜੂਨ ਦੇ ਮਹੀਨੇ ਵਿੱਚ ਮੌਨਸੂਨ ਵਿੱਚ ਬਦਲਾਵ ਦੇਖਣ ਨੂੰ ਮਿਲਿਆ ਹੈ। ਉਹਨਾਂ ਕਿਹਾ ਕਿ ਇਸ ਮਹੀਨੇ ਵਿੱਚ ਸਭ ਤੋਂ ਵੱਧ ਬਾਰਿਸ਼ ਦਰਜ ਕੀਤੀ ਗਈ ਹੈ। ਉਹਨਾਂ ਕਿਹਾ ਕਿ ਜਿੱਥੇ ਇਸ ਤੋਂ ਆਮ ਲੋਕਾਂ ਨੂੰ ਰਾਹਤ ਮਿਲੀ ਹੈ ਤਾਂ ਉੱਥੇ ਹੀ ਪਹਾੜੀ ਇਲਾਕਿਆਂ ਵਿੱਚ ਇਸ ਬਾਰਿਸ਼ ਦੇ ਕਾਰਨ ਲੋਕਾਂ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ।
ਉਹਨਾਂ ਕਿਹਾ ਕਿ ਫਿਲਹਾਲ 6 -7 ਅਤੇ 8 ਜੁਲਾਈ ਨੂੰ ਸੂਬੇ ਭਰ 'ਚ ਬਰਸਾਤ ਹੋਵੇਗੀ। ਉਹਨਾਂ ਇਹ ਵੀ ਕਿਹਾ ਕਿ ਇਸ ਲਈ ਵਿਸ਼ੇਸ਼ ਧਿਆਨ ਰੱਖਣ ਦੀ ਜਰੂਰਤ ਹੈ। ਇਸ ਤੋਂ ਇਲਾਵਾ ਉਹਨਾਂ ਕਿਸਾਨਾਂ ਨੂੰ ਖਾਸ ਅਪੀਲ ਕੀਤੀ ਹੈ ਕਿ ਉਹ ਝੋਨੇ ਦੀ ਬਿਜਾਈ ਲਈ ਇਸਤੇਮਾਲ ਹੋਣ ਵਾਲੇ ਪਾਣੀ ਤੋਂ ਇਲਾਵਾ ਵਧਣ ਵਾਲੇ ਪਾਣੀ ਲਈ ਨਿਕਾਸੀ ਦਾ ਖਾਸ ਧਿਆਨ ਰੱਖਣ।
ਹਾਲਾਂਕਿ ਪੰਜਾਬ ਵਿੱਚ ਸ਼ਨੀਵਾਰ ਤੋਂ ਸ਼ੁਰੂ ਹੋ ਕੇ ਪੰਜ ਦਿਨਾਂ ਲਈ ਭਾਰੀ ਮੀਂਹ ਦੀ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। 6 ਅਤੇ 7 ਜੁਲਾਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਐਸਏਐਸ ਨਗਰ ਅਤੇ ਰੂਪਨਗਰ ਜ਼ਿਲ੍ਹਿਆਂ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ 12 ਸੈਂਟੀਮੀਟਰ ਜਾਂ ਇਸ ਤੋਂ ਵੱਧ ਦੀ ਬਹੁਤ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਕਾਰਨ ਤਾਪਮਾਨ ਵਿੱਚ 3 ਤੋਂ 4 ਡਿਗਰੀ ਦੀ ਗਿਰਾਵਟ ਆ ਸਕਦੀ ਹੈ।
- PTC NEWS