Rain Alert In Punjab :ਮੌਸਮ ਵਿਭਾਗ ਵੱਲੋਂ ਪੰਜਾਬ ’ਚ ਅੱਜ ਅਤੇ ਕੱਲ੍ਹ ਭਾਰੀ ਮੀਂਹ ਦੀ ਚੇਤਾਵਨੀ, ਇਨ੍ਹਾਂ ਚਾਰ ਜ਼ਿਲ੍ਹਿਆਂ ’ਚ ਹੋ ਸਕਦੇ ਹਨ ਹਾਲਾਤ ਖਰਾਬ
Rain Alert In Punjab : ਪੰਜਾਬ ਦੇ ਉੱਤਰੀ ਅਤੇ ਪੂਰਬੀ ਹਿੱਸਿਆਂ ਵਿੱਚ 20 ਜੁਲਾਈ ਦੀ ਰਾਤ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। 21 ਅਤੇ 22 ਜੁਲਾਈ ਨੂੰ ਜ਼ਿਆਦਾਤਰ ਥਾਵਾਂ 'ਤੇ ਅਤੇ 23 ਜੁਲਾਈ ਨੂੰ ਕੁਝ ਥਾਵਾਂ 'ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਵੱਲੋਂ ਪੰਜਾਬ ਵਿੱਚ ਮੀਂਹ ਸਬੰਧੀ ਅੱਜ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਜੁਲਾਈ ਦੀ ਸ਼ੁਰੂਆਤ ਤੋਂ ਹੀ ਸੂਬੇ ਵਿੱਚ ਮਾਨਸੂਨ ਘੱਟਦਾ ਜਾ ਰਿਹਾ ਹੈ।
ਮੌਸਮ ਵਿਭਾਗ ਮੁਤਾਬਿਕ 21 ਜੁਲਾਈ ਦੌਰਾਨ, ਚੰਡੀਗੜ੍ਹ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਫਤਿਹਗੜ੍ਹ ਸਾਹਿਬ, ਐਸ.ਏ.ਐਸ. ਨਗਰ ਅਤੇ ਰੂਪਨਗਰ ਜ਼ਿਲ੍ਹਿਆਂ ਅਤੇ ਆਸ ਪਾਸ ਦੇ ਇਲਾਕਿਆਂ ਵਿੱਚ ਇੱਕ ਜਾਂ ਦੋ ਥਾਵਾਂ 'ਤੇ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਪੱਛਮੀ ਗੜਬੜੀ ਦੇ ਸਰਗਰਮ ਹੋਣ ਤੋਂ ਬਾਅਦ, ਪੰਜਾਬ ਵਿੱਚ ਫਿਰ ਤੋਂ ਮੀਂਹ ਪੈਣ ਦੀ ਸੰਭਾਵਨਾ ਹੈ। ਅੱਜ ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸਦਾ ਪ੍ਰਭਾਵ ਪੰਜਾਬ ਵਿੱਚ ਵੀ ਦਿਖਾਈ ਦੇਵੇਗਾ। ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਜ਼ਿਲ੍ਹਿਆਂ, ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੂਪਨਗਰ ਵਿੱਚ ਮੀਂਹ ਨੂੰ ਲੈ ਕੇ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ, ਚੰਡੀਗੜ੍ਹ ਵਿੱਚ 1.1 ਮਿਲੀਮੀਟਰ, ਅੰਮ੍ਰਿਤਸਰ ਵਿੱਚ 13.2 ਮਿਲੀਮੀਟਰ, ਲੁਧਿਆਣਾ ਵਿੱਚ 0.6 ਮਿਲੀਮੀਟਰ, ਪਟਿਆਲਾ ਵਿੱਚ 0.2 ਮਿਲੀਮੀਟਰ, ਐਸ.ਬੀ.ਐਸ. ਨਗਰ ਵਿੱਚ 1.2 ਮਿਲੀਮੀਟਰ, ਫਿਰੋਜ਼ਪੁਰ ਵਿੱਚ 2.5 ਮਿਲੀਮੀਟਰ, ਮੋਗਾ ਅਤੇ ਰੋਪੜ ਵਿੱਚ 0.5 ਮਿਲੀਮੀਟਰ ਬਾਰਿਸ਼ ਦਰਜ ਕੀਤੀ ਗਈ। ਇਸ ਸਮੇਂ ਦੌਰਾਨ, ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਦਿਨ ਦਾ ਤਾਪਮਾਨ 32 ਤੋਂ 34 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : Anmol Gagan Maan ਨੇ ਲਿਆ ਸਿਆਸਤ ਛੱਡਣ ਦਾ ਫੈਸਲਾ; ਸਾਬਕਾ ਮੰਤਰੀ ਤੇ ਵਿਧਾਇਕਾ ਅਨਮੋਲ ਗਗਨ ਮਾਨ ਨੇ ਦਿੱਤਾ ਅਸਤੀਫਾ
- PTC NEWS