Heavy to Extremely Rainfall Warning : 24 ਰਾਜਾਂ ’ਚ ਭਾਰੀ ਮੀਂਹ ਪੈਣ ਦੀ ਚਿਤਾਵਨੀ, ਇੱਥੇ ਦੇਖੋ ਸੂਚੀ, ਜਾਣੋ ਪੰਜਾਬ ਦੇ ਮੌਸਮ ਦਾ ਹਾਲ
Heavy to Extremely Rainfall Warning : ਪਿਛਲੇ ਕੁਝ ਹਫ਼ਤਿਆਂ ਤੋਂ ਦੇਸ਼ ਭਰ ਵਿੱਚ ਭਿਆਨਕ ਗਰਮੀ ਨਾਲ ਜੂਝ ਰਹੇ ਲੋਕਾਂ ਨੂੰ ਹੁਣ ਰਾਹਤ ਮਿਲ ਸਕਦੀ ਹੈ, ਪਰ ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅਗਲੇ ਕੁਝ ਦਿਨਾਂ ਲਈ ਭਾਰੀ ਬਾਰਿਸ਼ ਦੀ ਚੇਤਾਵਨੀ ਵੀ ਜਾਰੀ ਕੀਤੀ ਹੈ।
ਭਾਰਤੀ ਮੌਸਮ ਵਿਭਾਗ (IMD) ਦੇ ਅਨੁਸਾਰ, ਦੱਖਣੀ, ਪੱਛਮੀ, ਮੱਧ ਅਤੇ ਪੂਰਬੀ ਭਾਰਤ ਦੇ ਕਈ ਹਿੱਸਿਆਂ ਵਿੱਚ 15 ਜੂਨ ਤੋਂ 19 ਜੂਨ, 2025 ਦੇ ਵਿਚਕਾਰ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਸਮੇਂ ਦੌਰਾਨ, ਕੁਝ ਖੇਤਰਾਂ ਵਿੱਚ ਬਿਜਲੀ, ਗਰਜ-ਤੂਫ਼ਾਨ ਅਤੇ ਤੇਜ਼ ਹਵਾਵਾਂ ਦੇ ਨਾਲ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਬੇਲੋੜੀ ਯਾਤਰਾ ਤੋਂ ਬਚਣ ਦੀ ਸਲਾਹ ਦਿੱਤੀ ਹੈ। ਇਹ ਅਲਰਟ ਮੌਸਮ ਵਿਭਾਗ ਨੇ 24 ਸੂਬਿਆਂ ’ਚ ਕੀਤਾ ਹੈ।
ਆਈਐਮਡੀ ਨੇ ਮੰਗਲਵਾਰ ਨੂੰ 24 ਰਾਜਾਂ/ਕੇਂਦਰ ਸ਼ਾਸਿਤ ਪ੍ਰਦੇਸ਼ਾਂ ਲਈ ਭਾਰੀ ਤੋਂ ਬਹੁਤ ਜ਼ਿਆਦਾ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਹੈ। ਇਹ ਚਿਤਾਵਨੀ ਕਰਨਾਟਕ, ਗੋਆ, ਅਸਾਮ, ਮੇਘਾਲਿਆ, ਛੱਤੀਸਗੜ੍ਹ, ਗੁਜਰਾਤ, ਕੇਰਲ, ਮਹਾਰਾਸ਼ਟਰ, ਨਾਗਾਲੈਂਡ, ਮਨੀਪੁਰ, ਮਿਜ਼ੋਰਮ, ਤ੍ਰਿਪੁਰਾ, ਓਡੀਸ਼ਾ, ਤਾਮਿਲਨਾਡੂ, ਪੁਡੂਚੇਰੀ, ਉੱਤਰਾਖੰਡ, ਅਰੁਣਾਚਲ ਪ੍ਰਦੇਸ਼, ਬਿਹਾਰ, ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼, ਝਾਰਖੰਡ, ਰਾਜਸਥਾਨ, ਪੱਛਮੀ ਬੰਗਾਲ ਅਤੇ ਸਿੱਕਮ ਲਈ ਜਾਰੀ ਕੀਤੀ ਗਈ ਹੈ।
ਉੱਥੇ ਹੀ ਜੇਕਰ ਪੰਜਾਬ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਤਾਪਮਾਨ ਲਗਭਗ 5 ਡਿਗਰੀ ਘਟਿਆ ਹੈ। ਹੁਣ ਤਾਪਮਾਨ ਆਮ ਦੇ ਨੇੜੇ ਪਹੁੰਚ ਗਿਆ ਹੈ। ਅੱਜ 12 ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ, ਪਠਾਨਕੋਟ, ਹੁਸ਼ਿਆਰਪੁਰ ਸਮੇਤ ਛੇ ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ ਦਾ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : Dangerous Year 2025 ਦੇ ਹਾਲੇ 6 ਮਹੀਨੇ ਹੋਰ ਬਾਕੀ; ਜਾਣੋ ਹੁਣ ਤੱਕ ਕਿਹੜੀਆਂ ਵਾਪਰੀਆਂ 6 ਘਟਨਾਵਾਂ ਤੇ ਹਾਦਸੇ
- PTC NEWS