Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ
Punjab Government On DA News : ਪੰਜਾਬ ਸਰਕਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਹਾਈਕੋਰਟ ਨੇ ਪੰਜਾਬ ਸਰਕਾਰ ਦੀ ਅਪੀਲ ਨੂੰ ਖਾਰਿਜ ਕਰ ਦਿੱਤਾ ਹੈ। ਇਸ ਫੈਸਲੇ ’ਤੇ ਹਾਈਕੋਰਟ ਦੀ ਸਿੰਗਲ ਬੈਂਚ ਵੱਲੋਂ ਮੋਹਰ ਲਗਾਈ ਗਈ ਹੈ। ਹਾਈਕੋਰਟ ਨੇ ਕਿਹਾ ਹੈ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 15 ਦਿਨਾਂ ’ਚ ਬਕਾਇਆ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਪੰਜਾਬ ਸਰਕਾਰ ਨੂੰ ਦਿੱਤੀ ਗਈ ਚਿਤਾਵਨੀ
ਦੱਸ ਦਈਏ ਕਿ ਹਾਈਕੋਰਟ ਵੱਲੋਂ ਸਰਕਾਰ ਨੂੰ ਇਹ ਵੀ ਚਿਤਾਵਨੀ ਦਿੱਤੀ ਗਈ ਹੈ ਕਿ ਜੇਕਰ ਉਹ ਇਸ ਮਹੀਨੇ ਦੇ ਅੰਤ ਤੱਕ ਬਕਾਇਆ ਰਕਮ ਜਾਰੀ ਨਹੀਂ ਕਰਦੀ ਹੈ, ਤਾਂ ਉਸਨੂੰ 6 ਫੀਸਦ ਵਿਆਜ ਸਮੇਤ ਬਕਾਇਆ ਰਕਮ ਜਾਰੀ ਕਰਨਾ ਪਵੇਗਾ।
ਸਰਕਾਰ ਦੀਆਂ ਇਹ ਦਲੀਲਾਂ ਹੋਈ ਖਾਰਿਜ
ਸੁਣਵਾਈ ਦੌਰਾਨ, ਪੰਜਾਬ ਸਰਕਾਰ ਨੇ ਅਦਾਲਤ ਨੂੰ ਦੱਸਿਆ ਕਿ ਉਸਨੇ 18 ਜੂਨ, 2021 ਦੀ ਰਿਪੋਰਟ ਨੂੰ ਸਵੀਕਾਰ ਨਹੀਂ ਕੀਤਾ ਹੈ। ਸਰਕਾਰ ਨੇ ਅਦਾਲਤ ਨੂੰ ਇਹ ਵੀ ਦੱਸਿਆ ਕਿ 18 ਫਰਵਰੀ, 2025 ਨੂੰ ਇੱਕ ਨਵੀਂ ਯੋਜਨਾ ਪੇਸ਼ ਕੀਤੀ ਗਈ ਸੀ। ਸਰਕਾਰ ਨੇ ਦਲੀਲ ਦਿੱਤੀ ਕਿ ਪੰਜਾਬ ਪਹਿਲਾਂ ਹੀ ਆਪਣੇ ਕਰਮਚਾਰੀਆਂ ਨੂੰ ਕਈ ਹੋਰ ਰਾਜਾਂ ਨਾਲੋਂ ਉੱਚ ਤਨਖਾਹ ਦਿੱਤੀ ਜਾ ਰਹੀ ਹੈ, ਇਸ ਲਈ ਜਿਸ ਨਾਲ ਇੱਕ ਵੱਖਰਾ ਡੀਏ ਭੁਗਤਾਨ ਬੇਲੋੜਾ ਜਾਪ ਰਿਹਾ ਹੈ।
ਹਾਲਾਂਕਿ, ਕਰਮਚਾਰੀ ਸੰਗਠਨਾਂ ਵੱਲੋਂ ਪੇਸ਼ ਹੋਏ ਵਕੀਲ ਸੰਨੀ ਸਿੰਗਲਾ ਨੇ ਦਲੀਲ ਦਿੱਤੀ ਕਿ ਪੰਜਾਬ ਸਰਕਾਰ ਕਾਨੂੰਨੀ ਤੌਰ 'ਤੇ ਆਪਣੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਕੇਂਦਰ ਸਰਕਾਰ ਦੇ ਪੈਟਰਨ ਦੇ ਅਨੁਸਾਰ ਡੀਏ ਦੇਣ ਲਈ ਪਾਬੰਦ ਹੈ। ਉਨ੍ਹਾਂ ਦੱਸਿਆ ਕਿ ਆਈਏਐਸ, ਆਈਪੀਐਸ, ਆਈਐਫਐਸ ਅਤੇ ਨਿਆਂਇਕ ਅਧਿਕਾਰੀ ਪਹਿਲਾਂ ਹੀ ਕੇਂਦਰ ਸਰਕਾਰ ਦੀਆਂ ਦਰਾਂ 'ਤੇ ਡੀਏ ਪ੍ਰਾਪਤ ਕਰ ਰਹੇ ਹਨ, ਜਦਕਿ ਹੋਰ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਵੀ ਇਹੀ ਲਾਭ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : Punjab Government Bus Strike : ਪੰਜਾਬ ’ਚ ਸਰਕਾਰੀ ਬੱਸਾਂ ਦਾ ਚੱਕਾ ਜਾਮ; ਹੁੰਮਸ ਭਰੀ ਗਰਮੀ ’ਚ ਪਰੇਸ਼ਾਨ ਹੋ ਰਹੇ ਲੋਕ
- PTC NEWS