Sat, May 24, 2025
Whatsapp

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਧੂ ਸਿੰਘ ਧਰਮਸੋਤ ਨੂੰ ਹਾਈ ਕੋਰਟ ਨੇ ਦਿੱਤੀ ਰੈਗੂਲਰ ਜ਼ਮਾਨਤ

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ ਦਿੰਦਿਆਂ ਹਾਈ ਕੋਰਟ ਨੇ ਅੱਜ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।

Reported by:  PTC News Desk  Edited by:  Jasmeet Singh -- May 17th 2023 07:12 PM
ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਧੂ ਸਿੰਘ ਧਰਮਸੋਤ ਨੂੰ ਹਾਈ ਕੋਰਟ ਨੇ ਦਿੱਤੀ ਰੈਗੂਲਰ ਜ਼ਮਾਨਤ

ਆਮਦਨ ਤੋਂ ਵੱਧ ਜਾਇਦਾਦ ਮਾਮਲਾ: ਸਾਧੂ ਸਿੰਘ ਧਰਮਸੋਤ ਨੂੰ ਹਾਈ ਕੋਰਟ ਨੇ ਦਿੱਤੀ ਰੈਗੂਲਰ ਜ਼ਮਾਨਤ

ਚੰਡੀਗੜ੍ਹ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਵੱਡੀ ਰਾਹਤ ਦਿੰਦਿਆਂ ਹਾਈ ਕੋਰਟ ਨੇ ਅੱਜ ਇਸ ਮਾਮਲੇ ਵਿੱਚ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। 

ਉਨ੍ਹਾਂ ਦੀ ਜ਼ਮਾਨਤ ਪਟੀਸ਼ਨ 'ਤੇ ਪਿਛਲੇ 3 ਦਿਨਾਂ ਤੋਂ ਬਹਿਸ ਚੱਲ ਰਹੀ ਸੀ।


ਅੱਜ ਦੁਪਹਿਰ ਤੋਂ ਪਹਿਲਾਂ ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ 'ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਦੇਰ ਸ਼ਾਮ ਧਰਮਸੋਤ ਦੀ ਜ਼ਮਾਨਤ 'ਤੇ ਆਪਣਾ ਫੈਸਲਾ ਸੁਣਾਉਂਦੇ ਹੋਏ ਹਾਈਕੋਰਟ ਨੇ ਇਸ ਮਾਮਲੇ 'ਚ ਉਨ੍ਹਾਂ ਨੂੰ ਨਿਯਮਿਤ ਜ਼ਮਾਨਤ ਦੇ ਦਿੱਤੀ ਹੈ।

ਧਰਮਸੋਤ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਏ.ਪੀ.ਐਸ ਦਿਓ ਨੇ ਹਾਈ ਕੋਰਟ ਨੂੰ ਦੱਸਿਆ ਕਿ ਵਿਜੀਲੈਂਸ ਨੇ ਸਿਆਸੀ ਦੁਸ਼ਮਣੀ ਕਾਰਨ ਇਹ ਸਾਰਾ ਕੇਸ ਦਰਜ ਕੀਤਾ ਹੈ। ਹਾਈ ਕੋਰਟ ਨੂੰ ਦੱਸਿਆ ਗਿਆ ਕਿ ਧਰਮਸੋਤ ਦੇ ਨਾਂ 'ਤੇ ਸਿਰਫ਼ ਦੋ ਜਾਇਦਾਦਾਂ ਹਨ।

ਜਿਸ ਵਿੱਚੋਂ ਇੱਕ ਜਾਇਦਾਦ ਅਮਲੋਹ ਵਿੱਚ ਹੈ ਜੋ ਉਸ ਦੀ ਜੱਦੀ ਜਾਇਦਾਦ ਹੈ ਅਤੇ ਦੂਜੀ ਨਿਊ ਚੰਡੀਗੜ੍ਹ ਵਿੱਚ ਹੈ ਜੋ ਵਿਧਾਇਕਾਂ ਨੂੰ ਦਿੱਤੀ ਗਈ ਸੀ। ਉਹ ਇਨ੍ਹਾਂ ਦੋਵਾਂ ਬਾਰੇ ਪੂਰੀ ਜਾਣਕਾਰੀ ਪਹਿਲਾਂ ਹੀ ਦੇ ਚੁੱਕਾ ਹੈ।

ਹਾਈ ਕੋਰਟ ਨੇ ਦੋਵਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਦੇਰ ਸ਼ਾਮ ਇਸ ਮਾਮਲੇ 'ਚ ਧਰਮਸੋਤ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ। ਇਹ ਵੀ ਦੱਸਣਯੋਗ ਹੈ ਕਿ ਰੈਗੂਲਰ ਜ਼ਮਾਨਤ ਦੇਣ ਦਾ ਵਿਸਤ੍ਰਿਤ ਹੁਕਮ ਅਜੇ ਜਾਰੀ ਨਹੀਂ ਕੀਤਾ ਗਿਆ ਹੈ।

ਦੱਸ ਦੇਈਏ ਕਿ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਐਫ.ਆਈ.ਆਰ ਦਰਜ ਕਰਨ ਤੋਂ ਬਾਅਦ 6 ਫਰਵਰੀ ਨੂੰ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਸੀ। ਮੋਹਾਲੀ ਅਦਾਲਤ ਨੇ 5 ਮਾਰਚ ਨੂੰ ਧਰਮਸੋਤ ਦੀ ਨਿਯਮਤ ਜ਼ਮਾਨਤ ਦੀ ਮੰਗ ਨੂੰ ਰੱਦ ਕਰ ਦਿੱਤਾ ਸੀ।

ਜਲੰਧਰ ਜ਼ਿਮਨੀ ਚੋਣ 'ਚ ਜਿੱਤ ਮਗਰੋਂ ਸਰਕਾਰ ਦੀ ਪਲੇਠੀ ਕੈਬਨਿਟ ਮੀਟਿੰਗ ਦੇ ਅਹਿਮ ਫੈਸਲੇ

- With inputs from our correspondent

Top News view more...

Latest News view more...

PTC NETWORK