Nardev Singh Bobby Mann : ਅਕਾਲੀ ਦਲ ਦੇ ਸੀਨੀਅਰ ਆਗੂ ਨਰਦੇਵ ਸਿੰਘ ਬੌਬੀ ਮਾਨ ਨੂੰ ਹਾਈਕੋਰਟ ਤੋਂ ਵੱਡੀ ਰਾਹਤ, ਜ਼ਮਾਨਤ ਅਰਜ਼ੀ ਮਨਜੂਰੀ
Nardev Singh Bobby Mann : ਪੰਜਾਬ-ਹਰਿਆਣਾ ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡਾ ਝਟਕਾ ਲੱਗਿਆ ਹੈ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਨਰਦੇਵ ਸਿੰਘ ਬੌਬੀ ਮਾਨ ਨੂੰ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਅਕਾਲੀ ਆਗੂ ਦੀ ਜ਼ਮਾਨਤ ਅਰਜ਼ੀ ਮਨਜੂਰ ਕਰ ਲਈ ਹੈ। ਦੱਸ ਦਈਏ ਕਿ ਅਕਾਲੀ ਦਲ ਦੇ ਜ਼ਿਲ੍ਹਾ ਫਾਜ਼ਿਲਕਾ ਦੇ ਪ੍ਰਧਾਨ ਨਰਦੇਵ ਸਿੰਘ ਪਿਛਲੇ ਤਿੰਨ ਮਹੀਨੇ ਤੋਂ ਜੇਲ ਵਿੱਚ ਬੰਦ ਸਨ। ਉਨ੍ਹਾਂ ਨੂੰ ਪੰਜਾਬ ਸਰਕਾਰ ਵੱਲੋਂ ਲੰਘੀਆਂ ਪੰਚਾਇਤੀ ਚੋਣਾਂ ਦੌਰਾਨ ਧਾਰਾ 307,25,27,54,59 ਅਸਲਾ ਐਕਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ।
ਸੋਮਵਾਰ ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਤੋਂ ਵੱਡੀ ਰਾਹਤ ਮਿਲਣ ਦੇ ਫੈਸਲੇ ਦਾ ਸ਼੍ਰੋਮਣੀ ਅਕਾਲੀ ਦਲ ਨੇ ਸਵਾਗਤ ਕੀਤਾ ਹੈ। ਨਰਦੇਵ ਸਿੰਘ ਫ਼ਿਰੋਜ਼ਪੁਰ ਤੋਂ ਤਿੰਨ ਵਾਰ ਸੰਸਦ ਮੈਂਬਰ ਰਹੇ ਮਰਹੂਮ ਜੋਰਾ ਸਿੰਘ ਮਾਨ ਦੇ ਪੁੱਤਰ ਹਨ।
ਬੋਬੀ ਮਾਨ ਨੇ 2024 ਦੀ ਲੋਕ ਸਭਾ ਚੋਣ ਫ਼ਿਰੋਜ਼ਪੁਰ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਲੜੀ ਸੀ। ਇਸ ਤੋਂ ਪਹਿਲਾਂ ਉਨ੍ਹਾਂ ਨੂੰ 2024 ਦੀਆਂ ਪੰਚਾਇਤ ਚੋਣਾਂ ਦੌਰਾਨ ਹੋਈ ਹਿੰਸਕ ਝੜਪ ਦੇ ਮਾਮਲੇ ਵਿੱਚ ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਫ਼ਾਜ਼ਿਲਕਾ ਜ਼ਿਲ੍ਹੇ ਦੇ ਜਲਾਲਾਬਾਦ ਵਿੱਚ ਦਰਜ ਕੀਤੀ ਗਈ ਐਫਆਈਆਰ ਵਿੱਚ ਨਰਦੇਵ ਸਿੰਘ ਮਾਨ ਦੇ ਨਾਲ ਉਨ੍ਹਾਂ ਦੇ ਭਰਾ ਵਰਦੇਵ ਸਿੰਘ (ਨੋਨੀ ਮਾਨ) ਅਤੇ ਹੋਰਾਂ ਦੇ ਨਾਮ ਵੀ ਸ਼ਾਮਲ ਹਨ। ਐਫਆਈਆਰ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਨਾਂਮਜ਼ਦਗੀ ਦੌਰਾਨ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਦੇ ਦਫ਼ਤਰ ਬਾਹਰ ਫਾਇਰਿੰਗ, ਅਪਰਾਧਿਕ ਧਮਕੀਆਂ ਅਤੇ ਕਤਲ ਦੀ ਕੋਸ਼ਿਸ਼ ਕੀਤੀ ਗਈ।
- PTC NEWS