Raman Arora Corruption Case : ਰਾਜਨ ਅਰੋੜਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
Raman Arora Corruption Case : ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਜਾਣਕਾਰੀ ਅਨੁਸਾਰ ਭ੍ਰਿਸ਼ਟਾਚਾਰ ਮਾਮਲੇ ਵਿੱਚ ਰਾਜਨ ਅਰੋੜਾ ਵੱਲੋਂ ਅਗਾਊਂ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਗਈ ਸੀ।
ਹਾਈ ਕੋਰਟ ਨੇ ਸੋਮਵਾਰ ਸੁਣਵਾਈ ਦੌਰਾਨ ਰਾਜਨ ਅਰੋੜਾ ਨੂੰ ਬਿਨਾਂ ਕੋਈ ਰਾਹਤ ਦਿੱਤੇ, ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਜੁਲਾਈ ਦੇ ਪਹਿਲੇ ਹਫ਼ਤੇ ਜਵਾਬ ਦਾਇਰ ਕਰਨ ਦਾ ਹੁਕਮ ਦਿੱਤਾ।
ਅਰਜ਼ੀ ਵਿੱਚ ਰਾਜਨ ਅਰੋੜਾ ਨੇ ਕੀ ਕਿਹਾ ?
ਰਾਜਨ ਅਰੋੜਾ ਨੇ ਅਗਾਊਂ ਜ਼ਮਾਨਤ ਪਟੀਸ਼ਨ ਵਿੱਚ ਕਿਹਾ ਹੈ ਕਿ ਉਨ੍ਹਾਂ ਨੂੰ ਬਿਨਾਂ ਕਿਸੇ ਕਾਰਨ ਇਸ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ, ਉਨ੍ਹਾਂ ਦਾ ਨਾ ਤਾਂ ਜਲੰਧਰ ਨਗਰ ਨਿਗਮ ਦੇ ਕਿਸੇ ਮਾਮਲੇ ਨਾਲ ਕੋਈ ਲੈਣਾ-ਦੇਣਾ ਸੀ ਅਤੇ ਨਾ ਹੀ ਉਹ ਇਸ ਵਿੱਚ ਸ਼ਾਮਲ ਸਨ। ਇਸ ਲਈ ਉਨ੍ਹਾਂ ਨੂੰ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ।
- PTC NEWS