ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਨੋਟਿਸ
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ (CM Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਨੂੰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ (Punjab State Minority Commission) ਦੇ ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ (High Court) ਨੇ ਝਟਕਾ ਦਿੱਤਾ ਹੈ ਅਤੇ ਨੋਟਿਸ ਜਾਰੀ ਕੀਤਾ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਇਹ ਨੋਟਿਸ ਬਾਰੀ ਸਲਮਾਨੀ ਦੀ ਨਿਯੁਕਤੀ ਨੂੰ ਚੁਨੌਤੀ ਵਾਲੀ ਅਰਜ਼ੀ 'ਤੇ ਜਾਰੀ ਕੀਤਾ ਹੈ।
ਅੰਮ੍ਰਿਤਸਰ ਦੇ ਜੌਹਨਸਨ ਨੇ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਦੀ ਨਿਯੁਕਤੀ ਨੂੰ ਲੈ ਕੇ ਹਾਈਕੋਰਟ 'ਚ ਪਟੀਸ਼ਨ ਦਾਖਲ ਕੀਤੀ ਹੈ। ਦੱਸ ਦਈਏ ਕਿ ਪੰਜਾਬ ਸਰਕਾਰ ਵੱਲੋਂ ਇਸ ਅਹੁਦੇ 'ਤੇ ਬਾਰੀ ਸਲਮਾਨੀ ਦੀ ਨਿਯੁਕਤੀ ਕੀਤੀ ਗਈ ਹੈ, ਜਿਸ ਸਬੰਧੀ ਸ਼ਿਕਾਇਤਕਰਤਾ ਵੱਲੋਂ ਵਕੀਲ ਬ੍ਰਿਜੇਸ਼ ਰਾਹੀਂ ਹਾਈਕੋਰਟ 'ਚ ਨਿਯੁਕਤੀ ਨੂੰ ਚੁਨੌਤੀ ਦਿੱਤੀ ਗਈ ਹੈ।
ਹਾਈਕੋਰਟ ਨੇ ਪਟੀਸ਼ਨ 'ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ ਪੁੱਛਿਆ ਹੈ ਕਿ ਦੱਸੋ ਇਸ ਨਿਯੁਕਤੀ ਰੋਕ ਕਿਉਂ ਨਾ ਲਗਾਈ ਜਾਵੇ।
ਸ਼ਿਕਾਇਕਰਤਾ ਦੇ ਵਕੀਲ ਬ੍ਰਿਜੇਸ਼ ਨੇ ਕਿਹਾ ਹੈ ਕਿ ਮੁੱਖ ਮੰਤਰੀ ਨੇ ਨਿਯਮਾਂ ਦੀ ਉਲੰਘਣਾ ਕਰਕੇ ਮੰਤਰੀ ਮੰਡਲ ਦੀ ਪ੍ਰਵਾਨਗੀ ਤੋਂ ਬਿਨਾਂ ਬਾਰੀ ਸਲਮਾਨੀ ਨੂੰ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਹੈ। ਇਸ ਲਈ ਪਟੀਸ਼ਨਰ ਨੇ ਮੰਗ ਕੀਤੀ ਹੈ ਕਿ ਇਸ ਨਿਯੁਕਤੀ ਨੂੰ ਰੱਦ ਕੀਤਾ ਜਾਵੇ ਅਤੇ ਨਿਰਧਾਰਿਤ ਵਿਧੀ ਅਨੁਸਾਰ ਨਵੀਂ ਨਿਯੁਕਤੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਹਾਈਕੋਰਟ ਨੇ ਪਟੀਸ਼ਨ 'ਤੇ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਤਿੰਨ ਹਫ਼ਤਿਆਂ 'ਚ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। ਇਹ ਵੀ ਕਿਹਾ ਗਿਆ ਹੈ ਕਿ ਸਰਕਾਰ ਦੱਸੇ ਕਿ ਇਸ ਨਿਯੁਕਤੀ 'ਤੇ ਪਾਬੰਦੀ ਕਿਉਂ ਨਾ ਲਾਈ ਜਾਵੇ।
-