Sun, Apr 28, 2024
Whatsapp

ਹੁਣ ਹਿਮਾਚਲ ਦੀ ਪੁਲਿਸ ਪੰਜਾਬ ਤੇ ਹਰਿਆਣਾ ਪੁਲਿਸ ਨੂੰ ਸਿਖਾਏਗੀ NDPS ਕੇਸਾਂ ਦੀ ਜਾਂਚ ਗੁਰ

Written by  Aarti -- March 06th 2024 07:28 PM
ਹੁਣ ਹਿਮਾਚਲ ਦੀ ਪੁਲਿਸ ਪੰਜਾਬ ਤੇ ਹਰਿਆਣਾ ਪੁਲਿਸ ਨੂੰ ਸਿਖਾਏਗੀ NDPS ਕੇਸਾਂ ਦੀ ਜਾਂਚ ਗੁਰ

ਹੁਣ ਹਿਮਾਚਲ ਦੀ ਪੁਲਿਸ ਪੰਜਾਬ ਤੇ ਹਰਿਆਣਾ ਪੁਲਿਸ ਨੂੰ ਸਿਖਾਏਗੀ NDPS ਕੇਸਾਂ ਦੀ ਜਾਂਚ ਗੁਰ

Himachal Pradesh Police: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਿਮਾਚਲ ਪ੍ਰਦੇਸ਼ ਦੀ ਪੁਲਿਸ ਨੂੰ ਪੰਜਾਬ ਅਤੇ ਹਰਿਆਣਾ ਦੀ ਪੁਲਿਸ ਨੂੰ ਟ੍ਰੇਨਿੰਗ ਦੇਣ ਦੇ ਹੁਕਮ ਦਿੱਤੇ ਹਨ। ਜਿਸ ਦੇ ਚੱਲਦੇ ਹਿਮਾਚਲ ਪ੍ਰਦੇਸ਼ ਦੇ ਧਰਮਸ਼ਾਲਾ ਦੇ ਦਾਰੋਹ ਪੁਲਿਸ ਟ੍ਰੇਨਿੰਗ ਸੈਂਟਰ ’ਚ ਪੰਜਾਬ ਅਤੇ ਹਰਿਆਣਾ ਪੁਲਿਸ ਦੀ ਟ੍ਰੇਨਿੰਗ ਕਰਵਾਇਆ ਜਾਵੇਗਾ। ਇਸ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੀਜੀਪੀ ਨੂੰ ਹੁਕਮ ਦਿੱਤੇ ਹਨ। 

ਦੱਸ ਦਈਏ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੀ ਪੁਲਿਸ ਪੰਜਾਬ ਅਤੇ ਹਰਿਆਣਾ ਦੀ ਪੁਲਿਸ ਤੋਂ ਬਹੁਤ ਜਿਆਦਾ ਬਿਹਤਰ ਤਰੀਕੇ ਨਾਲ ਐਨਡੀਪੀਐਸ ਮਾਮਲਿਆਂ ’ਤੇ ਕੰਮ ਕਰ ਰਹੀ ਹੈ। ਇਸ ਲਈ ਹੁਣ ਇਨ੍ਹਾਂ ਦੋਹਾਂ ਸੂਬਿਆਂ ਦੀ ਪੁਲਿਸ ਨੂੰ ਤਿੰਨ ਮਹੀਨੇ ਦੀ ਹਿਮਾਚਲ ਪ੍ਰਦੇਸ਼ ਦੇ ਪੁਲਿਸ ਟ੍ਰੇਨਿੰਗ ਸੈਂਟਰ ’ਚ ਟ੍ਰੇਨਿੰਗ ਲੈਣ ਦੇ ਹੁਕਮ ਦਿੱਤੇ ਹਨ। 


ਇਸ ਟ੍ਰੇਨਿੰਗ ਦੇ ਦੌਰਾਨ ਪੰਜਾਬ ਅਤੇ ਹਰਿਆਣਾ ਪੁਲਿਸ ਦੇ ਅਧਿਕਾਰੀ ਜੋ ਇੱਥੇ ਟ੍ਰੇਨਿੰਗ ਕਰਨਗੇ। ਉਨ੍ਹਾਂ ਦੇ ਰਹਿਣ ਦੇ ਖਾਣ ਪੀਣ ਆਦਿ ਦਾ ਖਰਚ ਪੰਜਾਬ ਅਤੇ ਹਰਿਆਣਾ ਪੁਲਿਸ ਚੁੱਕੇਗੀ। ਹਾਈਕੋਰਟ ਨੇ ਪੰਜਾਬ ਅਤੇ ਹਰਿਆਣਾ ਦੇ ਡੀਜੀਪੀ ਨੂੰ ਹੁਕਮ ਦਿੱਤੇ ਹਨ ਕਿ 15 ਦਿਨਾਂ ਦੇ ਅੰਦਰ ਇਸ ਹੁਕਮ ਨੂੰ ਲਾਗੂ ਕੀਤਾ ਜਾਵੇ ਅਤੇ ਇਸ ਟ੍ਰੇਨਿੰਗ ਦੇ ਲਈ ਪੁਲਿਸ ਅਧਿਕਾਰੀਆਂ ਅਤੇ ਕਰਮੀਆਂ ਦੇ ਬੈਂਚ ਤਿਆਰ ਕਰ ਲਏ ਜਾਣ ਜਿਨ੍ਹਾਂ ਨੂੰ ਟ੍ਰੇਨਿੰਗ ਦੇਣ ਦੇ ਲਈ ਭੇਜਿਆ ਜਾਣਾ ਹੈ। 

ਉੱਥੇ ਹੀ ਹਾਈਕੋਰਟ ਨੇ ਹਿਮਾਚਲ ਪ੍ਰਦੇਸ਼ ਦੇ ਗ੍ਰਹਿ ਸਕੱਤਰ ਸਮੇਤ ਪੁਲਿਸ ਟ੍ਰੇਨਿੰਗ ਸੈਂਟਰ, ਦਰੋਹ, ਧਰਮਸ਼ਾਲਾ ਦੇ ਪ੍ਰਿੰਸੀਪਲ ਨੂੰ ਇਸਦੇ ਲਈ ਉਚਿਤ ਪ੍ਰਬੰਧ ਕਰਨ ਦੇ ਵੀ ਹੁਕਮ ਦਿੱਤੇ ਹਨ। ਦੱਸ ਦੇਈਏ ਕਿ ਐਨਡੀਪੀਐਸ ਮਾਮਲੇ 'ਚ ਚਰਖੀ ਦਾਦਰੀ ਅਦਾਲਤ ਵਲੋਂ ਦੋਸ਼ੀ ਠਹਿਰਾਏ ਗਏ ਭੁਪਿੰਦਰ ਸਿੰਘ ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਆਪਣੀ ਸਜ਼ਾ ਨੂੰ ਚੁਣੌਤੀ ਦਿੱਤੀ ਸੀ। ਸੁਣਵਾਈ ਦੌਰਾਨ ਹਾਈ ਕੋਰਟ ਨੇ ਪਾਇਆ ਕਿ ਜਾਂਚ ਅਧਿਕਾਰੀ ਵੱਲੋਂ ਵੱਖ-ਵੱਖ ਪੱਧਰਾਂ 'ਤੇ ਕੁਤਾਹੀ ਕੀਤੀ ਗਈ ਹੈ।

ਅਜਿਹੇ 'ਚ ਹਾਈਕੋਰਟ ਨੇ ਇਸ ਮਾਮਲੇ ਦਾ ਨੋਟਿਸ ਲੈਂਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਦੇ ਮੁਕਾਬਲੇ ਹਿਮਾਚਲ ਪ੍ਰਦੇਸ਼ 'ਚ ਜਾਂਚ ਬਿਹਤਰ ਤਰੀਕੇ ਨਾਲ ਹੁੰਦੀ ਹੈ। ਅਜਿਹੇ 'ਚ ਜ਼ਰੂਰੀ ਹੋ ਗਿਆ ਹੈ ਕਿ ਇਨ੍ਹਾਂ ਦੋਵਾਂ ਰਾਜਾਂ ਦੇ ਪੁਲਿਸ ਅਧਿਕਾਰੀਆਂ ਨੂੰ ਬਿਹਤਰ ਸਿਖਲਾਈ ਦਿੱਤੀ ਜਾਵੇ ਤਾਂ ਜੋ ਜਾਂਚ ਦੇ ਢੰਗ ਨੂੰ ਬਿਹਤਰ ਬਣਾਇਆ ਜਾ ਸਕੇ।

ਇਸੇ ਲਈ ਹੁਣ ਹਾਈਕੋਰਟ ਨੇ ਹਿਮਾਚਲ ਪ੍ਰਦੇਸ਼ ਪੁਲਿਸ ਦੇ ਪੁਲਿਸ ਟ੍ਰੇਨਿੰਗ ਸੈਂਟਰ ਨੂੰ ਹੁਕਮ ਦਿੱਤੇ ਹਨ ਕਿ ਉਹ ਪੰਜਾਬ ਅਤੇ ਹਰਿਆਣਾ ਦੇ ਪੁਲਿਸ ਅਧਿਕਾਰੀਆਂ ਨੂੰ ਐਨਡੀਪੀਐਸ ਕੇਸਾਂ ਦੀ ਜਾਂਚ ਕਿਵੇਂ ਕਰਨੀ ਹੈ, ਇਸ ਬਾਰੇ ਸਿਖਲਾਈ ਦੇਣ।

ਇਹ ਵੀ ਪੜ੍ਹੋ: ਰਿਟਾਇਰਡ ਕਰਨਲ, ਉਸ ਦੀ ਪਤਨੀ ਤੇ ਨੌਕਰਾਣੀ 'ਤੇ ਜਾਨਲੇਵਾ ਹਮਲਾ, ਇੱਕ ਦੀ ਹੋਈ ਮੌਤ

-

Top News view more...

Latest News view more...