Sun, Dec 14, 2025
Whatsapp

Hybrid Paddy Seeds : ਪੰਜਾਬ ਸਰਕਾਰ ਦੇ ਹਾਈਬ੍ਰਿਡ ਝੋਨੇ ਦੇ ਬੀਜਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਨੂੰ ਹਾਈ ਕੋਰਟ ਨੇ ਕੀਤਾ ਰੱਦ ,ਜਾਣੋ ਪੂਰਾ ਮਾਮਲਾ

Punjab News : ਹਾਈਬ੍ਰਿਡ ਝੋਨੇ ਦੇ ਬੀਜਾਂ 'ਤੇ ਪਾਬੰਦੀ ਲਗਾਉਣ ਦੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਹਾਈਬ੍ਰਿਡ ਝੋਨੇ ਦੇ ਬੀਜਾਂ 'ਤੇ ਲਗਾਈ ਗਈ ਪਾਬੰਦੀ ਨੂੰ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਕਰਾਰ ਦਿੱਤਾ। ਹਾਈ ਕੋਰਟ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਬੀਜਾਂ 'ਤੇ ਪਾਬੰਦੀ ਨਹੀਂ ਲਗਾ ਸਕਦੀ ,ਜਿਨ੍ਹਾਂ ਨੂੰ ਕੇਂਦਰ ਸਰਕਾਰ ਪਹਿਲਾਂ ਹੀ ਨੋਟੀਫਾਈ ਕਰ ਚੁੱਕੀ ਹੈ

Reported by:  PTC News Desk  Edited by:  Shanker Badra -- August 19th 2025 01:08 PM
Hybrid Paddy Seeds : ਪੰਜਾਬ ਸਰਕਾਰ ਦੇ ਹਾਈਬ੍ਰਿਡ ਝੋਨੇ ਦੇ ਬੀਜਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਨੂੰ ਹਾਈ ਕੋਰਟ ਨੇ ਕੀਤਾ ਰੱਦ ,ਜਾਣੋ ਪੂਰਾ ਮਾਮਲਾ

Hybrid Paddy Seeds : ਪੰਜਾਬ ਸਰਕਾਰ ਦੇ ਹਾਈਬ੍ਰਿਡ ਝੋਨੇ ਦੇ ਬੀਜਾਂ 'ਤੇ ਪਾਬੰਦੀ ਲਗਾਉਣ ਦੇ ਹੁਕਮ ਨੂੰ ਹਾਈ ਕੋਰਟ ਨੇ ਕੀਤਾ ਰੱਦ ,ਜਾਣੋ ਪੂਰਾ ਮਾਮਲਾ

Punjab News : ਹਾਈਬ੍ਰਿਡ ਝੋਨੇ ਦੇ ਬੀਜਾਂ 'ਤੇ ਪਾਬੰਦੀ ਲਗਾਉਣ ਦੇ ਮਾਮਲੇ 'ਚ ਪੰਜਾਬ ਸਰਕਾਰ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਲੱਗਿਆ ਹੈ। ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਵੱਲੋਂ ਹਾਈਬ੍ਰਿਡ ਝੋਨੇ ਦੇ ਬੀਜਾਂ 'ਤੇ ਲਗਾਈ ਗਈ ਪਾਬੰਦੀ ਨੂੰ ਗੈਰ-ਕਾਨੂੰਨੀ ਅਤੇ ਗੈਰ-ਸੰਵਿਧਾਨਕ ਕਰਾਰ ਦਿੱਤਾ। ਹਾਈ ਕੋਰਟ ਨੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਬੀਜਾਂ 'ਤੇ ਪਾਬੰਦੀ ਨਹੀਂ ਲਗਾ ਸਕਦੀ ,ਜਿਨ੍ਹਾਂ ਨੂੰ ਕੇਂਦਰ ਸਰਕਾਰ ਪਹਿਲਾਂ ਹੀ ਨੋਟੀਫਾਈ ਕਰ ਚੁੱਕੀ ਹੈ।

ਦਰਅਸਲ 'ਚ ਪੰਜਾਬ ਸਰਕਾਰ ਨੇ ਇਸ ਸਾਲ 7 ਅਪ੍ਰੈਲ ਨੂੰ ਇਨ੍ਹਾਂ ਹਾਈਬ੍ਰਿਡ ਬੀਜਾਂ ਦੀ ਵਿਕਰੀ 'ਤੇ ਪਾਬੰਦੀ ਲਗਾਈ ਸੀ, ਜਿਸ ਵਿਰੁੱਧ ਪੰਜਾਬ ਦੇ 20 ਬੀਜ ਡੀਲਰਾਂ ਅਤੇ ਪ੍ਰਚੂਨ ਵਿਕਰੇਤਾਵਾਂ ਨੇ ਇਸ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਡੀਲਰਾਂ ਨੇ ਕਿਹਾ ਸੀ ਕਿ ਉਨ੍ਹਾਂ ਨੇ ਕਈ ਮਹੀਨੇ ਪਹਿਲਾਂ ਹੀ ਆਪਣੇ ਆਰਡਰ ਦਿੱਤੇ ਸਨ। ਹੁਣ ਸਰਕਾਰ ਵੱਲੋਂ ਆਖਰੀ ਸਮੇਂ 'ਤੇ ਇਨ੍ਹਾਂ ਹਾਈਬ੍ਰਿਡ ਬੀਜਾਂ ਅਤੇ ਪੂਸਾ 44 'ਤੇ ਪਾਬੰਦੀ ਪੂਰੀ ਤਰ੍ਹਾਂ ਗਲਤ ਹੈ। ਸਰਕਾਰ ਦੇ ਇਸ ਫੈਸਲੇ ਕਾਰਨ ਉਨ੍ਹਾਂ ਨੂੰ ਕਰੋੜਾਂ ਰੁਪਏ ਦਾ ਨੁਕਸਾਨ ਹੋ ਰਿਹਾ ਹੈ।


ਦੂਜਾ ਪੰਜਾਬ ਸਰਕਾਰ ਨੂੰ ਇਨ੍ਹਾਂ ਬੀਜਾਂ 'ਤੇ ਪਾਬੰਦੀ ਲਗਾਉਣ ਦਾ ਕੋਈ ਅਧਿਕਾਰ ਨਹੀਂ ਹੈ, ਇਹ ਅਧਿਕਾਰ ਕੇਂਦਰ ਸਰਕਾਰ ਕੋਲ ਹੈ। ਇਸ ਦੇ ਬਾਵਜੂਦ ਪੰਜਾਬ ਸਰਕਾਰ ਨੇ ਨਿਯਮਾਂ ਦੀ ਉਲੰਘਣਾ ਕੀਤੀ ਅਤੇ ਇਨ੍ਹਾਂ ਹਾਈਬ੍ਰਿਡ ਬੀਜਾਂ 'ਤੇ ਪਾਬੰਦੀ ਲਗਾਈ। ਹਾਈ ਕੋਰਟ ਨੇ ਸਾਰੀਆਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ 19 ਮਈ ਨੂੰ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਦਾਖ਼ਲ ਪਟੀਸ਼ਨਾਂ ਦਾ ਨਿਪਟਾਰਾ ਕਰਦੇ ਹੋਏ ਸਰਕਾਰ ਦੇ 7 ਅਪ੍ਰੈਲ ਦੇ ਹੁਕਮਾਂ ਨੂੰ ਨਾ ਸਿਰਫ ਰੱਦ ਕਰ ਦਿੱਤਾ ਹੈ ਬਲਕਿ ਇਨ੍ਹਾਂ ਬੀਜਾਂ ਉਤੇ ਪਾਬੰਦੀ ਲਗਾਉਣ ਵਾਲੇ ਆਦੇਸ਼ਾਂ ਨੂੰ ਪੂਰੀ ਤਰ੍ਹਾਂ ਨਾਲ ਗੈਰਕਾਨੂੰਨੀ ਅਤੇ ਅਸੰਵਿਧਾਨਕ ਕਰਾਰ ਦਿੱਤਾ ਹੈ। ਇਹ ਫੈਸਲਾ ਪੰਜਾਬ ਦੇ ਕਿਸਾਨਾਂ, ਬੀਜ ਡੀਲਰਾਂ ਅਤੇ ਪ੍ਰਚੂਨ ਵਿਕਰੇਤਾਵਾਂ ਲਈ ਬਹੁਤ ਮਹੱਤਵਪੂਰਨ ਹੈ। 

ਜਦੋਂ ਪੰਜਾਬ ਸਰਕਾਰ ਨੇ 7 ਅਪ੍ਰੈਲ ਨੂੰ ਝੋਨੇ ਦੀ ਬਿਜਾਈ ਤੋਂ ਠੀਕ ਪਹਿਲਾਂ ਇਨ੍ਹਾਂ ਹਾਈਬ੍ਰਿਡ ਅਤੇ ਪੂਸਾ 44 ਬੀਜਾਂ 'ਤੇ ਪਾਬੰਦੀ ਲਗਾਉਣ ਦਾ ਹੁਕਮ ਜਾਰੀ ਕੀਤਾ ਸੀ ਤਾਂ ਨਾ ਸਿਰਫ਼ ਇਨ੍ਹਾਂ ਬੀਜਾਂ ਦੇ ਡੀਲਰਾਂ ਅਤੇ ਪ੍ਰਚੂਨ ਵਿਕਰੇਤਾਵਾਂ ਨੇ, ਸਗੋਂ ਕਿਸਾਨਾਂ ਨੇ ਵੀ ਇਸਦਾ ਵਿਰੋਧ ਕੀਤਾ ਸੀ ਪਰ ਜਦੋਂ ਸਰਕਾਰ ਆਪਣੇ ਫੈਸਲੇ 'ਤੇ ਅੜੀ ਰਹੀ ਤਾਂ ਬੀਜ ਡੀਲਰਾਂ ਅਤੇ ਪ੍ਰਚੂਨ ਵਿਕਰੇਤਾਵਾਂ ਨੇ ਪੰਜਾਬ ਸਰਕਾਰ ਦੇ ਇਸ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਤੇ ਇਸਨੂੰ ਰੱਦ ਕਰਨ ਦੀ ਮੰਗ ਕੀਤੀ ਸੀ। 

 

 

- PTC NEWS

Top News view more...

Latest News view more...

PTC NETWORK
PTC NETWORK