Advertisment

ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਰੱਦ

ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਹਾਈ ਕੋਰਟ ਦੇ ਜੱਜ ਨੇ ਮੁੜ ਸੁਣਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

author-image
ਜਸਮੀਤ ਸਿੰਘ
New Update
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ, ਜ਼ਮਾਨਤ ਅਰਜ਼ੀ ਰੱਦ
Advertisment

ਚੰਡੀਗੜ੍ਹ, 10 ਜਨਵਰੀ (ਨੇਹਾ ਸ਼ਰਮਾ): ਸਾਬਕਾ ਕਾਂਗਰਸੀ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਫਿਲਹਾਲ ਕੋਈ ਰਾਹਤ ਨਹੀਂ ਮਿਲੀ ਹੈ। ਹਾਈ ਕੋਰਟ ਦੇ ਜੱਜ ਨੇ ਮੁੜ ਸੁਣਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

Advertisment

ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਜਾਣਕਾਰੀ ਅਨੁਸਾਰ ਹਾਈਕੋਰਟ ਨੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਪਟੀਸ਼ਨ 'ਤੇ ਕੋਈ ਰਾਹਤ ਨਹੀਂ ਦਿੱਤੀ ਹੈ।  

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਦਸੰਬਰ ਵਿੱਚ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ ਪਰ ਅੱਜ ਹਾਈਕੋਰਟ ਨੇ ਆਪਣਾ ਫੈਸਲਾ ਦਿੰਦੇ ਹੋਏ ਕਿਹਾ ਕਿ ਹਾਈਕੋਰਟ ਇਸ ਮੁੱਦੇ 'ਤੇ ਦੁਬਾਰਾ ਸੁਣਵਾਈ ਕਰੇਗੀ ਅਤੇ ਉਸ ਤੋਂ ਬਾਅਦ ਹੀ ਆਪਣਾ ਫੈਸਲਾ ਦੇਵੇਗੀ। ਇਸ ਤੋਂ ਪਹਿਲਾਂ ਦਸੰਬਰ 'ਚ ਵੀ ਮੰਤਰੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ ਗਈ ਸੀ।  

ਇਹ ਵੀ ਪੜ੍ਹੋ: ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਹੇਠ ਗ੍ਰਿਫ਼ਤਾਰ

ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ ਵਿਜੀਲੈਂਸ ਦੇ ਏ.ਆਈ.ਜੀ ਨੂੰ ਰਿਸ਼ਵਤ ਦੇਣ ਦੇ ਇਲਜ਼ਾਮਾਂ 'ਚ ਗ੍ਰਿਫਤਾਰ ਕੀਤਾ ਗਿਆ। ਮੰਤਰੀ 'ਤੇ ਆਰੋਪ ਨੇ ਕਿ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਏ.ਆਈ.ਜੀ ਨੂੰ ਜਾਂਚ ਵਿੱਚੋਂ ਆਪਣਾ ਨਾਂ ਕਲੀਅਰ ਕਰਨ ਲਈ ਅਰੋੜਾ ਨੇ 1 ਕਰੋੜ ਦੀ ਪੇਸ਼ਕਸ਼ ਕੀਤੀ ਸੀ। 

ਸਾਬਕਾ ਮੰਤਰੀ 50 ਲੱਖ ਐਡਵਾਂਸ ਦੇਣ ਲਈ ਚੰਡੀਗੜ੍ਹ ਪੁੱਜਿਆ ਸੀ ਜਦੋਂ ਇਸ ਦੌਰਾਨ ਵਿਜੀਲੈਂਸ ਨੇ ਜਾਲ ਵਿਛਾ ਕੇ ਮੰਤਰੀ ਨੂੰ ਕਾਬੂ ਕਰ ਲਿਆ।

- PTC NEWS
high-court bail-petition sundar-sham-arora
Advertisment

Stay updated with the latest news headlines.

Follow us:
Advertisment