Kiratpur Sahib ’ਚ 5 ਕਿਲੋ ਸੋਨਾ ਚੋਰੀ ਹੋਣ ਦਾ ਮਾਮਲਾ ; ਹਾਈਕੋਰਟ ਨੇ ਪੰਜਾਬ ਪੁਲਿਸ ਨੇ ਲਾਈ ਝਾੜ
Kiratpur Sahib News : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਨੂੰ ਝਾੜ ਪਾਈ ਹੈ। ਦਰਅਸਲ ਕੀਰਤਪੁਰ ਸਾਹਿਬ ਵਿੱਚ ਚਾਰ ਸਾਲ ਪਹਿਲਾਂ ਹੋਈ 5 ਕਿਲੋ ਸੋਨੇ ਦੀ ਲੁੱਟ ਦੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਅਸਫਲ ਰਹਿਣ 'ਤੇ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਝਾੜ ਲਗਾਈ ਹੈ।
ਰੋਪੜ ਦੇ ਐਸਐਸਪੀ ਨੂੰ ਹੁਕਮ ਦਿੱਤੇ ਗਏ ਸੀ ਕਿ ਉਹ ਕੀਰਤਪੁਰ ਸਾਹਿਬ ਦੇ ਇਸ ਥਾਣੇ ਵਿੱਚ ਤਾਇਨਾਤ ਸਾਰੇ ਐਸਐਚਓਜ਼ ਅਤੇ ਇਸ ਮਾਮਲੇ ਦੇ ਜਾਂਚ ਅਧਿਕਾਰੀ ਰਹੇ ਸਾਰੇ ਲੋਕਾਂ ਦੇ ਨਾਵਾਂ ਦੀ ਸੂਚੀ ਦਸ ਦਿਨਾਂ ਦੇ ਅੰਦਰ ਜਮ੍ਹਾਂ ਕਰਵਾਉਣ। ਇਸ ਦੇ ਨਾਲ ਹੀ ਐਸਐਸਪੀ ਨੂੰ ਦੋ ਚਿਤਾਵਨੀਆਂ ਦਿੱਤੀਆਂ ਗਈਆਂ ਸਨ ਕਿ ਜੇਕਰ 24 ਜੁਲਾਈ ਤੱਕ ਹਾਈ ਕੋਰਟ ਨੂੰ ਜਾਣਕਾਰੀ ਨਹੀਂ ਦਿੱਤੀ ਜਾਂਦੀ, ਤਾਂ ਉਸਨੂੰ ਉਸ ਦਿਨ ਅਦਾਲਤ ਵਿੱਚ ਪੇਸ਼ ਹੋ ਕੇ ਜਵਾਬ ਦੇਣਾ ਪਵੇਗਾ।
ਹੁਣ ਜਦੋਂ ਇਸ ਮਾਮਲੇ ਦੇ ਇੱਕ ਦੋਸ਼ੀ ਨੇ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਮੰਗੀ ਤਾਂ ਹਾਈ ਕੋਰਟ ਨੇ ਕਿਹਾ ਕਿ ਪੁਲਿਸ ਇੰਨੇ ਸਾਲਾਂ ਤੋਂ ਕੀ ਕਰ ਰਹੀ ਹੈ।
ਦੱਸ ਦਈਏ ਕਿ ਮੁਲਜ਼ਮ ਨੇ ਕੀਰਤਪੁਰ ਸਾਹਿਬ ਵਿੱਚ ਇੱਕ ਜੌਹਰੀ ਦੇ ਘਰੋਂ ਬੰਦੂਕ ਦੀ ਨੋਕ 'ਤੇ ਪੰਜ ਕਿਲੋ ਸੋਨਾ ਲੁੱਟਿਆ ਸੀ। ਜਦੋਂ ਇਸ ਮਾਮਲੇ ਦੇ ਦੋਸ਼ੀ, ਜਿਸਨੂੰ ਹੁਣ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਗਿਆ, ਨੇ ਹਾਈ ਕੋਰਟ ਤੋਂ ਜ਼ਮਾਨਤ ਮੰਗੀ ਤਾਂ ਹਾਈ ਕੋਰਟ ਨੇ ਇਹ ਹੁਕਮ ਰੋਪੜ ਦੇ ਐਸਐਸਪੀ ਨੂੰ ਦੇ ਦਿੱਤੇ।
- PTC NEWS