ਪੰਜਾਬ ਸਰਕਾਰ ਨੂੰ ਵੱਡਾ ਝਟਕਾ, ਹਾਈਕੋਰਟ ਨੇ 184 ਸੀਨੀਅਰ ਸਹਾਇਕ ਮਿਊਂਸੀਪਲ ਇੰਸਪੈਕਟਰਾਂ ਦੀਆਂ ਨਿਯੁਕਤੀਆਂ 'ਤੇ ਲਾਈ ਰੋਕ
Appointment of senior assistant municipal inspectors : ਪੰਜਾਬ-ਹਰਿਆਣਾ ਹਾਈਕੋਰਟ ਨੇ 184 ਸੀਨੀਅਰ ਸਹਾਇਕ ਮਿਊਂਸੀਪਲ ਇੰਸਪੈਕਟਰਾਂ ਦੀਆਂ ਨਿਯੁਕਤੀਆਂ 'ਤੇ ਪੰਜਾਬ ਸਰਕਾਰ ਨੂੰ ਝਟਕਾ ਦਿੰਦਿਆਂ ਰੋਕ ਲਗਾ ਦਿੱਤੀ ਹੈ। ਹਾਈਕੋਰਟ ਨੇ ਅਗਲੇ ਹੁਕਮਾਂ ਤੱਕ ਰੋਕ ਲਗਾਉਂਦੇ ਹੋਏ ਪੰਜਾਬ ਸਰਕਾਰ ਨੂੰ 14 ਜਨਵਰੀ ਤੱਕ ਨੋਟਿਸ ਜਾਰੀ ਕਰਦੇ ਹੋਏ ਜਵਾਬ ਦਾਖਲ ਕਰਨ ਲਈ ਹੁਕਮ ਦਿੱਤੇ ਹਨ।
ਦੱਸ ਦਈਏ ਕਿ ਇਸ ਅਹੁਦੇ ਲਈ ਲਗਭਗ 21 ਬਿਨੈਕਾਰਾਂ ਨੇ ਹਾਈ ਕੋਰਟ ਵਿੱਚ ਭਰਤੀ ਨੂੰ ਚੁਣੌਤੀ ਦਿੱਤੀ ਹੈ। ਪਟੀਸ਼ਨ 'ਚ ਕਿਹਾ ਗਿਆ ਹੈ ਕਿ ਭਰਤੀ ਪ੍ਰਕਿਰਿਆ ਵਿੱਚ ਵਿਆਪਕ ਧੋਖਾਧੜੀ ਦੀ ਰਿਪੋਰਟ ਕੀਤੀ ਗਈ ਸੀ ਅਤੇ ਇੱਕ ਜਾਂਚ ਕਮੇਟੀ ਬਣਾਈ ਗਈ ਸੀ। ਹਾਲਾਂਕਿ, ਸਰਕਾਰ ਹੁਣ ਜਾਂਚ ਕਮੇਟੀ ਦੀ ਰਿਪੋਰਟ ਨੂੰ ਜਨਤਕ ਕੀਤੇ ਬਿਨਾਂ ਇਨ੍ਹਾਂ ਅਹੁਦਿਆਂ ਲਈ ਦੁਬਾਰਾ ਭਰਤੀ ਕਰ ਰਹੀ ਹੈ।
- PTC NEWS