Wed, Nov 11, 2026
Whatsapp

Thar Accident : ਕੀਰਤਪੁਰ ਸਾਹਿਬ-ਮਨਾਲੀ ਮੁੱਖ ਮਾਰਗ 'ਤੇ ਥਾਰ ਦਾ ਕਹਿਰ, ਸੜਕ ਕਿਨਾਰੇ ਖੜੇ ਦੋ ਵਿਅਕਤੀਆਂ ਨੂੰ ਕੁਚਲਿਆ

Kiratpur Sahib News : ਮ੍ਰਿਤਕਾਂ ਦੀ ਪਛਾਣ ਬਲਬੀਰ ਸਿੰਘ (60) ਪੁੱਤਰ ਜੀਤ ਸਿੰਘ ਵਾਸੀ ਪਿੰਡ ਬਰੂਵਾਲ ਅਤੇ ਵਿਸ਼ਵ ਨਾਥ (32) ਪੁੱਤਰ ਨੰਦ ਲਾਲ ਵਾਸੀ ਪਿੰਡ ਪੱਲੀ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਪਿੰਡ ਬਰੂਵਾਲ ਦੀ ਹੱਦ ਵਿੱਚ ਸੜਕ ਕਿਨਾਰੇ ਖੜ੍ਹੇ ਸਨ।

Reported by:  PTC News Desk  Edited by:  KRISHAN KUMAR SHARMA -- November 11th 2026 06:53 PM
Thar Accident : ਕੀਰਤਪੁਰ ਸਾਹਿਬ-ਮਨਾਲੀ ਮੁੱਖ ਮਾਰਗ 'ਤੇ ਥਾਰ ਦਾ ਕਹਿਰ, ਸੜਕ ਕਿਨਾਰੇ ਖੜੇ ਦੋ ਵਿਅਕਤੀਆਂ ਨੂੰ ਕੁਚਲਿਆ

Thar Accident : ਕੀਰਤਪੁਰ ਸਾਹਿਬ-ਮਨਾਲੀ ਮੁੱਖ ਮਾਰਗ 'ਤੇ ਥਾਰ ਦਾ ਕਹਿਰ, ਸੜਕ ਕਿਨਾਰੇ ਖੜੇ ਦੋ ਵਿਅਕਤੀਆਂ ਨੂੰ ਕੁਚਲਿਆ

Kiratpur Sahib News : ਕੀਰਤਪੁਰ ਸਾਹਿਬ ਮਨਾਲੀ- ਮੁੱਖ ਮਾਰਗ 'ਤੇ ਪੈਂਦੇ ਪਿੰਡ ਬਰੂਵਾਲ ਨੇੜੇ ਸਵੇਰੇ ਕਰੀਬ 5 ਵਜੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਹਿਮਾਚਲ ਪ੍ਰਦੇਸ਼ ਵੱਲੋਂ ਕੀਰਤਪੁਰ ਸਾਹਿਬ ਨੂੰ ਆ ਰਹੀ ਇੱਕ ਤੇਜ਼ ਰਫ਼ਤਾਰ ਥਾਰ ਗੱਡੀ ਨੇ ਸੜਕ ਕਿਨਾਰੇ ਖੜ੍ਹੇ ਦੋ ਵਿਅਕਤੀਆਂ ਨੂੰ ਜ਼ੋਰਦਾਰ ਟੱਕਰ ਮਾਰ (Accident) ਦਿੱਤੀ, ਜਿਸ ਕਾਰਨ ਦੋਵਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਮ੍ਰਿਤਕਾਂ ਦੀ ਪਛਾਣ ਬਲਬੀਰ ਸਿੰਘ (60) ਪੁੱਤਰ ਜੀਤ ਸਿੰਘ ਵਾਸੀ ਪਿੰਡ ਬਰੂਵਾਲ ਅਤੇ ਵਿਸ਼ਵ ਨਾਥ (32) ਪੁੱਤਰ ਨੰਦ ਲਾਲ ਵਾਸੀ ਪਿੰਡ ਪੱਲੀ, ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਵਿਅਕਤੀ ਪਿੰਡ ਬਰੂਵਾਲ ਦੀ ਹੱਦ ਵਿੱਚ ਸੜਕ ਕਿਨਾਰੇ ਖੜ੍ਹੇ ਸਨ। ਇਸੇ ਦੌਰਾਨ ਹਿਮਾਚਲ ਪ੍ਰਦੇਸ਼ ਵੱਲੋਂ ਆ ਰਹੀ ਥਾਰ ਗੱਡੀ ਨੰਬਰ HP 07 H 7865 ਨੇ ਉਨ੍ਹਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ।

ਹਾਦਸੇ ਤੋਂ ਬਾਅਦ ਥਾਰ ਚਾਲਕ ਗੱਡੀ ਸਮੇਤ ਮੌਕੇ ਤੋਂ ਫ਼ਰਾਰ ਹੋ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਕੀਰਤਪੁਰ ਸਾਹਿਬ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।


ਉਧਰ, ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਰੋਸ ਪ੍ਰਗਟ ਕਰਦਿਆਂ ਮੰਗ ਕੀਤੀ ਗਈ ਕਿ ਜਦੋਂ ਤੱਕ ਹਾਦਸੇ ਲਈ ਜ਼ਿੰਮੇਵਾਰ ਥਾਰ ਗੱਡੀ ਅਤੇ ਉਸ ਦੇ ਚਾਲਕ ਨੂੰ ਕਾਬੂ ਨਹੀਂ ਕੀਤਾ ਜਾਂਦਾ, ਉਦੋਂ ਤੱਕ ਉਹ ਲਾਸ਼ਾਂ ਨੂੰ ਸੜਕ ਤੋਂ ਨਹੀਂ ਚੁੱਕਣ ਦੇਣਗੇ।


ਇਸ ਦੌਰਾਨ ਪੁਲਿਸ ਪ੍ਰਸ਼ਾਸਨ ਵੱਲੋਂ ਪਰਿਵਾਰਕ ਮੈਂਬਰਾਂ ਨੂੰ ਸਮਝਾਇਆ ਗਿਆ ਅਤੇ ਥਾਰ ਗੱਡੀ ਨੂੰ ਚਾਲਕ ਸਮੇਤ ਜਲਦ ਕਾਬੂ ਕਰਨ ਦਾ ਭਰੋਸਾ ਦਿੱਤਾ ਗਿਆ। ਪੁਲਿਸ ਨੇ ਪਰਿਵਾਰਕ ਮੈਂਬਰਾਂ ਨਾਲ ਵਾਅਦਾ ਕੀਤਾ ਕਿ ਅਗਲੇ ਇੱਕ ਤੋਂ ਦੋ ਘੰਟਿਆਂ ਦੇ ਅੰਦਰ-ਅੰਦਰ ਉਕਤ ਥਾਰ ਗੱਡੀ ਨੂੰ ਚਾਲਕ ਸਮੇਤ ਕਾਬੂ ਕਰ ਲਿਆ ਜਾਵੇਗਾ। ਪੁਲਿਸ ਪ੍ਰਸ਼ਾਸਨ ਦੇ ਭਰੋਸੇ ਤੋਂ ਬਾਅਦ ਪਰਿਵਾਰਕ ਮੈਂਬਰ ਲਾਸ਼ਾਂ ਨੂੰ ਚੁਕਵਾਉਣ ਲਈ ਰਾਜ਼ੀ ਹੋ ਗਏ।


ਪੁਲਿਸ ਵੱਲੋਂ ਮਾਮਲੇ ਸਬੰਧੀ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

- PTC NEWS

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK