Sun, Dec 7, 2025
Whatsapp

ਅਮਰੀਕਾ ’ਚ ਮੰਦਰ ਦੀ ਕੰਧ ਨੂੰ ਬਣਾਇਆ ਨਿਸ਼ਾਨਾ; ਲਿਖੇ ਖਾਲਿਸਤਾਨ ਪੱਖੀ ਨਾਅਰੇ

Reported by:  PTC News Desk  Edited by:  Aarti -- December 23rd 2023 01:46 PM
ਅਮਰੀਕਾ ’ਚ ਮੰਦਰ ਦੀ ਕੰਧ ਨੂੰ ਬਣਾਇਆ ਨਿਸ਼ਾਨਾ; ਲਿਖੇ ਖਾਲਿਸਤਾਨ ਪੱਖੀ ਨਾਅਰੇ

ਅਮਰੀਕਾ ’ਚ ਮੰਦਰ ਦੀ ਕੰਧ ਨੂੰ ਬਣਾਇਆ ਨਿਸ਼ਾਨਾ; ਲਿਖੇ ਖਾਲਿਸਤਾਨ ਪੱਖੀ ਨਾਅਰੇ

Hindu Temple Vandalised: ਅਮਰੀਕਾ ਦੇ ਕੈਲੀਫੋਰਨੀਆ ਦੇ ਨੇਵਾਰਕ ਵਿੱਚ ਖਾਲਿਸਤਾਨੀ ਪੱਖੀ ਨਾਅਰੇ ਲਿਖਣ ਦੀ ਇੱਕ ਹੋਰ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਮੁਤਾਬਿਕ ਇੱਥੇ ਕੁਝ ਸ਼ਰਾਰਤੀ ਅਨਸਰਾਂ ਨੇ ਇੱਕ ਮੰਦਰ ਵਿੱਚ ਭੰਨਤੋੜ ਕੀਤੀ। ਇੰਨਾ ਹੀ ਨਹੀਂ ਇਨ੍ਹਾਂ ਲੋਕਾਂ ਨੇ ਮੰਦਰ ਦੀਆਂ ਕੰਧਾਂ 'ਤੇ ਭਾਰਤ ਵਿਰੋਧੀ ਨਾਅਰੇ ਵੀ ਲਿਖੇ ਹਨ। 

ਦੱਸਿਆ ਜਾ ਰਿਹਾ ਹੈ ਕਿ ਜਿਸ ਮੰਦਰ 'ਤੇ ਖਾਲਿਸਤਾਨ ਸਮਰਥਕਾਂ ਨੇ ਹਮਲਾ ਕੀਤਾ ਸੀ, ਉਹ ਵਾਸ਼ਿੰਗਟਨ ਡੀਸੀ ਤੋਂ 100 ਕਿਲੋਮੀਟਰ ਦੂਰ ਸਥਿਤ ਹੈ। ਹਿੰਦੂ ਅਮਰੀਕਨ ਫਾਊਂਡੇਸ਼ਨ ਵੱਲੋਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ 'ਚ ਸਾਫ ਦੇਖਿਆ ਜਾ ਸਕਦਾ ਹੈ ਕਿ ਇਸ ਮੰਦਰ ਦੀਆਂ ਕੰਧਾਂ 'ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਹਨ। ਇੰਨਾ ਹੀ ਨਹੀਂ ਮੰਦਰ ਦੇ ਬੋਰਡ 'ਤੇ ਭਾਰਤ ਵਿਰੋਧੀ ਪੇਂਟਿੰਗ ਵੀ ਕੀਤੀ ਗਈ ਹੈ। ਹਿੰਦੂ-ਅਮਰੀਕੀ ਸੰਸਥਾਨ ਨੇ ਇਸ ਘਟਨਾ ਦੀ ਨਫ਼ਰਤੀ ਅਪਰਾਧ ਵਜੋਂ ਜਾਂਚ ਦੀ ਮੰਗ ਕੀਤੀ ਹੈ।


ਕਾਬਿਲੇਗੌਰ ਹੈ ਕਿ ਉੱਤਰੀ ਅਮਰੀਕਾ ਅਤੇ ਕੈਨੇਡਾ ਵਿਚ ਸਰਗਰਮ ਕੁਝ ਖਾਲਿਸਤਾਨ ਪੱਖੀ ਜਥੇਬੰਦੀਆਂ ਲਗਾਤਾਰ ਹਿੰਦੂ ਮੰਦਰਾਂ ਵਿਚ ਭੰਨਤੋੜ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੀਆਂ ਹਨ। ਫਿਲਹਾਲ ਕੈਲੀਫੋਰਨੀਆ ਪੁਲਿਸ ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

-

Top News view more...

Latest News view more...

PTC NETWORK
PTC NETWORK