Asia Cup: ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਅਤੇ ਫਿਰ ਆਪ੍ਰੇਸ਼ਨ ਸਿੰਦੂਰ ਦੌਰਾਨ ਹੋਏ ਫੌਜੀ ਟਕਰਾਅ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਖੇਡ ਸਮਾਗਮ ਦੁਬਾਰਾ ਸ਼ੁਰੂ ਹੋਣ ਜਾ ਰਹੇ ਹਨ। ਇਸ ਸਬੰਧ ਵਿੱਚ ਪਾਕਿਸਤਾਨੀ ਟੀਮ ਨੂੰ ਇੱਕ ਵੱਡੇ ਟੂਰਨਾਮੈਂਟ ਲਈ ਭਾਰਤ ਆਉਣ ਦੀ ਇਜਾਜ਼ਤ ਮਿਲਦੀ ਦਿੱਖ ਰਹੀ ਹੈ। ਹਾਕੀ ਏਸ਼ੀਆ ਕੱਪ ਅਗਲੇ ਮਹੀਨੇ ਭਾਰਤ ਵਿੱਚ ਆਯੋਜਿਤ ਕੀਤਾ ਜਾਣਾ ਹੈ ਅਤੇ ਇਸ ਲਈ ਪਾਕਿਸਤਾਨੀ ਟੀਮ ਨੂੰ ਭਾਰਤ ਆਉਣ ਤੋਂ ਨਹੀਂ ਰੋਕਿਆ ਜਾਵੇਗਾ। ਕੇਂਦਰੀ ਖੇਡ ਮੰਤਰਾਲੇ ਨੇ ਇਸ ਸੰਬੰਧੀ ਆਪਣੇ ਇਰਾਦੇ ਜ਼ਾਹਿਰ ਕਰ ਦਿੱਤੇ ਹਨ।
ਨਿਊਜ਼ ਏਜੰਸੀ ਪੀਟੀਆਈ ਦੀ ਇੱਕ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਅਗਸਤ-ਸਤੰਬਰ ਵਿੱਚ ਬਿਹਾਰ ਵਿੱਚ ਹੋਣ ਵਾਲੇ ਹਾਕੀ ਏਸ਼ੀਆ ਕੱਪ ਲਈ ਪਾਕਿਸਤਾਨੀ ਟੀਮ ਨੂੰ ਭਾਰਤ ਆਉਣ ਤੋਂ ਨਹੀਂ ਰੋਕਿਆ ਜਾਵੇਗਾ। ਰਿਪੋਰਟ ਵਿੱਚ ਖੇਡ ਮੰਤਰਾਲੇ ਦੇ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਅੰਤਰਰਾਸ਼ਟਰੀ ਖੇਡਾਂ ਦੀਆਂ ਜ਼ਰੂਰਤਾਂ ਨੂੰ ਦੇਖਦੇ ਹੋਏ ਕੋਈ ਵੀ ਖੇਡਾਂ ਵਿੱਚ ਹਿੱਸਾ ਲੈਣ ਤੋਂ ਪਿੱਛੇ ਨਹੀਂ ਹਟਾਇਆ ਜਾ ਸਕਦਾ।
ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਸਰਕਾਰ ਭਾਰਤ ਵਿੱਚ ਹੋਣ ਵਾਲੇ ਮਲਟੀ ਨੈਸ਼ਨਲ ਸਮਾਗਮਾਂ ਵਿੱਚ ਹਿੱਸਾ ਲੈਣ ਵਾਲੀ ਕਿਸੇ ਵੀ ਟੀਮ ਦੇ ਵਿਰੁੱਧ ਨਹੀਂ ਹੈ। ਹਾਲਾਂਕਿ ਇਹ ਵੀ ਕਿਹਾ ਗਿਆ ਹੈ ਕਿ ਦੁਵੱਲੇ ਇਸ ਤੋਂ ਵੱਖਰੇ ਹਨ। ਰੂਸ ਅਤੇ ਯੂਕਰੇਨ ਦੀ ਉਦਾਹਰਣ ਦਿੰਦੇ ਹੋਏ ਖੇਡ ਮੰਤਰਾਲੇ ਦੇ ਇੱਕ ਸੂਤਰ ਨੇ ਕਿਹਾ, "ਰੂਸ ਅਤੇ ਯੂਕਰੇਨ ਇੱਕ ਦੂਜੇ ਨਾਲ ਲੜ ਰਹੇ ਹਨ ਪਰ ਉਹ ਮਲਟੀ ਨੈਸ਼ਨਲ ਸਮਾਗਮਾਂ ਵਿੱਚ ਵੀ ਹਿੱਸਾ ਲੈਂਦੇ ਹਨ।"
- PTC NEWS