Sat, Sep 5, 2026
Whatsapp

ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ 5 ਪਿਆਰਿਆਂ ਦੀ ਅਗਵਾਈ 'ਚ ਕੱਢਿਆ ਗਿਆ ਹੋਲਾ ਮਹੱਲਾ

Reported by:  PTC News Desk  Edited by:  KRISHAN KUMAR SHARMA -- March 26th 2024 12:52 PM -- Updated: March 26th 2024 01:00 PM
ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ 5 ਪਿਆਰਿਆਂ ਦੀ ਅਗਵਾਈ 'ਚ ਕੱਢਿਆ ਗਿਆ ਹੋਲਾ ਮਹੱਲਾ

ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ 5 ਪਿਆਰਿਆਂ ਦੀ ਅਗਵਾਈ 'ਚ ਕੱਢਿਆ ਗਿਆ ਹੋਲਾ ਮਹੱਲਾ

ਪੀਟੀਸੀ ਡੈਸਕ ਨਿਊਜ਼: ਹੋਲੇ ਮਹੱਲੇ ਦੇ ਆਖਰੀ ਦਿਨ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਪੰਜ ਪਿਆਰਿਆਂ ਤੇ ਪੰਜ ਨਿਸ਼ਾਨਚੀ ਸਿੰਘਾਂ ਦੀ ਅਗਵਾਈ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹੱਲਾ ਸ਼ੁਰੂ ਕੀਤਾ ਗਿਆ। ਇਸਤੋਂ ਪਹਿਲਾਂ ਜੈਕਾਰਿਆਂ ਦੀ ਗੂੰਜ 'ਚ ਕੱਢੇ ਮਹੱਲੇ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਵਿੱਚ ਨਗਰ ਕੀਰਤਨ ਆਰੰਭ ਕੀਤਾ ਗਿਆ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ, ਤਖਤ ਸ੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਸਮੇਤ ਸਮੁੱਚੀ ਲੀਡਰਸ਼ਿਪ ਹਾਜ਼ਰ ਸੀ।

ਦੱਸ ਦਈਏ ਕਿ ਇਸਤੋਂ ਬਾਅਦ ਗੁਰੂ ਦੀਆਂ ਲਾਡਲੀਆਂ ਫੌਜਾਂ ਨਿਹੰਗ ਸਿੰਘ ਵੀ ਮਹੱਲਾ ਸਜਾਉਣਗੇ। ਹੋਲਾ ਮਹੱਲਾ ਨੂੰ ਲੈ ਕੇ ਇਤਿਹਾਸਿਕ ਚਰਨ ਗੰਗਾ ਸਟੇਡੀਅਮ 'ਚ ਸੰਗਤਾਂ ਦਾ ਹੜ ਆਇਆ ਹੋਇਆ।

-

Electrical Saftey authority
Chandigarh Group of Colleges

Top News view more...

Latest News view more...

PTC NETWORK
PTC NETWORK