Tue, Mar 3, 2026
Whatsapp

Hola Mohalla : ਸ੍ਰੀ ਹਰਿਮੰਦਰ ਸਾਹਿਬ ਵਿਖੇ 4 ਮਾਰਚ ਨੂੰ ਮਨਾਇਆ ਜਾਵੇਗਾ ਹੋਲਾ ਮਹੱਲਾ, ਸੰਗਤ ਨੂੰ ਕੀਤੀ ਗਈ ਖ਼ਾਸ ਅਪੀਲ, ਪੜ੍ਹੋ

Sri Harimandir Sahib : ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੇ ਜਾ ਰਹੇ ਹਨ, ਉੱਥੇ ਹੀ ਸ੍ਰੀ ਅੰਮ੍ਰਿਤਸਰ ਵਿਖੇ ਵੀ ਕੱਲ੍ਹ ਮਿਤੀ 4 ਮਾਰਚ ਨੂੰ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ।

Reported by:  PTC News Desk  Edited by:  KRISHAN KUMAR SHARMA -- March 03rd 2026 02:12 PM -- Updated: March 03rd 2026 02:20 PM
Hola Mohalla : ਸ੍ਰੀ ਹਰਿਮੰਦਰ ਸਾਹਿਬ ਵਿਖੇ 4 ਮਾਰਚ ਨੂੰ ਮਨਾਇਆ ਜਾਵੇਗਾ ਹੋਲਾ ਮਹੱਲਾ, ਸੰਗਤ ਨੂੰ ਕੀਤੀ ਗਈ ਖ਼ਾਸ ਅਪੀਲ, ਪੜ੍ਹੋ

Hola Mohalla : ਸ੍ਰੀ ਹਰਿਮੰਦਰ ਸਾਹਿਬ ਵਿਖੇ 4 ਮਾਰਚ ਨੂੰ ਮਨਾਇਆ ਜਾਵੇਗਾ ਹੋਲਾ ਮਹੱਲਾ, ਸੰਗਤ ਨੂੰ ਕੀਤੀ ਗਈ ਖ਼ਾਸ ਅਪੀਲ, ਪੜ੍ਹੋ

Hola Mohalla at Sri Harimandir Sahib : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਲਾ ਮਹੱਲਾ ਦਾ ਪਵਿੱਤਰ ਦਿਹਾੜਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਦੱਸਿਆ ਕਿ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮੁੱਖ ਸਮਾਗਮ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਕੀਤੇ ਜਾ ਰਹੇ ਹਨ, ਉੱਥੇ ਹੀ ਸ੍ਰੀ ਅੰਮ੍ਰਿਤਸਰ ਵਿਖੇ ਵੀ ਕੱਲ੍ਹ ਮਿਤੀ 4 ਮਾਰਚ ਨੂੰ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ।

ਮੈਨੇਜਰ ਧੰਗੇੜਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਰਾਤ ਨੂੰ ਲਗਭਗ ਸਾਢੇ 9 ਵਜੇ, ਜਦੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪਾਲਕੀ ਸਾਹਿਬ ਵਿੱਚ ਸਜਾ ਕੇ ਪੁਲ ਦੇ ਰਸਤੇ ਸ੍ਰੀ ਅਕਾਲ ਤਖ਼ਤ ਸਾਹਿਬ (ਕੋਠਾ ਸਾਹਿਬ) ਵਿਖੇ ਸੁਖਆਸਣ ਲਈ ਲਿਆਂਦੇ ਜਾਣਗੇ, ਤਾਂ ਉਸ ਸਮੇਂ ਸੰਗਤਾਂ ਵੱਡੀ ਗਿਣਤੀ ਵਿੱਚ ਆਪਣੀ ਸ਼ਰਧਾ ਪ੍ਰਗਟਾਉਣ ਲਈ ਪਹੁੰਚਦੀਆਂ ਹਨ।


ਉਹਨਾਂ ਨੇ ਸੰਗਤ ਨੂੰ ਨਿਮਰਤਾ ਸਹਿਤ ਬੇਨਤੀ ਕੀਤੀ ਕਿ ਇਸ ਮੌਕੇ ਵੱਖ-ਵੱਖ ਤਰ੍ਹਾਂ ਦੇ ਆਤਰ (ਇਤਰ), ਸੈਂਟ ਜਾਂ ਪਰਫਿਊਮ ਛਿੜਕਣ ਤੋਂ ਗੁਰੇਜ਼ ਕੀਤਾ ਜਾਵੇ। ਉਹਨਾਂ ਕਿਹਾ ਕਿ ਇਹਨਾਂ ਸੈਂਟਾਂ ਵਿੱਚ ਭਾਰੀ ਮਾਤਰਾ ਵਿੱਚ ਕੈਮੀਕਲ ਹੁੰਦੇ ਹਨ, ਜੋ ਜਿੱਥੇ ਮਰਿਆਦਾ ਅਤੇ ਵਾਤਾਵਰਨ ਨੂੰ ਪ੍ਰਭਾਵਿਤ ਕਰਦੇ ਹਨ, ਉੱਥੇ ਹੀ ਸੰਗਤਾਂ ਦੀਆਂ ਅੱਖਾਂ ਵਿੱਚ ਪੈਣ ਕਾਰਨ ਨੁਕਸਾਨ ਵੀ ਪਹੁੰਚਾ ਸਕਦੇ ਹਨ।

ਮੈਨੇਜਰ ਭਗਵੰਤ ਸਿੰਘ ਧੰਗੇੜਾ ਨੇ ਅਪੀਲ ਕੀਤੀ ਕਿ ਸੰਗਤਾਂ ਆਪਣੀ ਆਸਥਾ ਪ੍ਰਗਟਾਉਣ ਲਈ ਕੇਵਲ ਤਾਜ਼ੇ ਗੁਲਾਬ ਦੇ ਫੁੱਲਾਂ ਜਾਂ ਹੋਰ ਕੁਦਰਤੀ ਫੁੱਲਾਂ ਦੀ ਵਰਖਾ ਕਰਨ। ਉਹਨਾਂ ਸਮੂਹ ਨਾਨਕ ਨਾਮ ਲੇਵਾ ਸੰਗਤ ਨੂੰ ਹੋਲੇ ਮਹੱਲੇ ਦੀ ਵਧਾਈ ਦਿੰਦਿਆਂ ਮਰਿਆਦਾ ਦਾ ਪਾਲਣ ਕਰਨ ਦੀ ਅਪੀਲ ਕੀਤੀ। ਇਸ ਮੌਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਲਈ ਦੇਸ਼-ਵਿਦੇਸ਼ ਤੋਂ ਸੰਗਤਾਂ ਦੇ ਭਾਰੀ ਇਕੱਠ ਹੋਣ ਦੀ ਉਮੀਦ ਹੈ।

- PTC NEWS

Top News view more...

Latest News view more...

PTC NETWORK
PTC NETWORK