Ram Mandir Inauguration: ਚੰਡੀਗੜ੍ਹ ਤੇ ਹਰਿਆਣਾ 'ਚ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ
Ram Mandir 22 January Holiday: ਭਗਵਾਨ ਸ਼੍ਰੀ ਰਾਮ ਮੰਦਰ ਦੇ ਉਦਘਾਟਨ ਨੂੰ ਲੈ ਕੇ ਰਾਮ ਭਗਤਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਵੱਖ ਵੱਖ ਰਾਜਾਂ ਦੀਆਂ ਸਰਕਾਰਾਂ ਵੱਲੋਂ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਨੂੰ ਦੇਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਅਤੇ ਹਰਿਆਣਾ ਸਰਕਾਰ ਵੱਲੋਂ ਵੀ 22 ਜਨਵਰੀ ਨੂੰ ਰਾਮ ਮੰਦਰ ਦੇ ਉਦਘਾਟਨ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ।
ਹਾਲਾਂਕਿ ਹਰਿਆਣਾ ਸਰਕਾਰ ਵੱਲੋਂ ਇਹ ਛੁੱਟੀ ਅੱਧੇ ਦਿਨ ਲਈ ਕੀਤੀ ਗਈ ਹੈ, ਜਦਕਿ ਚੰਡੀਗੜ੍ਹ ਵਿੱਚ ਪੂਰਾ ਦਿਨ ਛੁੱਟੀ ਰਹੇਗੀ। ਹਰਿਆਣਾ ਸਰਕਾਰ ਦੇ ਹੁਕਮਾਂ ਅਨੁਸਾਰ 22 ਜਨਵਰੀ ਨੂੰ ਹਰਿਆਣਾ ਵਿੱਚ ਅੱਧਾ ਦਿਨ (ਦੁਪਹਿਰ 2:30 ਵਜੇ ਤੱਕ) ਰਹੇਗਾ। ਇਸ ਦੌਰਾਨ ਸਾਰੇ ਸਰਕਾਰੀ ਦਫ਼ਤਰਾਂ, ਸਕੂਲਾਂ, ਕਾਲਜਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਯੂਨੀਵਰਸਿਟੀਆਂ ਵਿੱਚ ਛੁੱਟੀ ਰਹੇਗੀ।
ਦੂਜੇ ਪਾਸੇ 22 ਜਨਵਰੀ ਨੂੰ ਚੰਡੀਗੜ੍ਹ ਵਿੱਚ ਪੂਰੇ ਦਿਨ ਦੀ ਛੁੱਟੀ ਰਹੇਗੀ। ਤੁਹਾਨੂੰ ਦੱਸ ਦੇਈਏ ਕਿ 22 ਜਨਵਰੀ ਨੂੰ ਕੇਂਦਰ ਸਰਕਾਰ ਦੇ ਸਰਕਾਰੀ ਦਫਤਰ ਵੀ ਅੱਧਾ ਦਿਨ ਹੀ ਖੁੱਲ੍ਹਣਗੇ।
ਹਰਿਆਣਾ ਸਰਕਾਰ ਨੇ ਇੱਕ ਹੋਰ ਹੁਕਮ ਜਾਰੀ ਕੀਤਾ ਹੈ, ਜਿਸ ਤਹਿਤ 22 ਜਨਵਰੀ ਨੂੰ ਹਰਿਆਣਾ ਵਿੱਚ ਸ਼ਰਾਬ ਦੀਆਂ ਦੁਕਾਨਾਂ ਵੀ ਬੰਦ ਰਹਿਣਗੀਆਂ। ਸੀਐਮ ਖੱਟਰ ਨੇ ਕਿਹਾ ਸੀ ਕਿ ਮੀਟਿੰਗ ਦੌਰਾਨ ਕਈ ਲੋਕਾਂ ਨੇ ਉਨ੍ਹਾਂ ਤੋਂ ਸ਼ਰਾਬ ਦੇ ਠੇਕਿਆਂ ਨੂੰ ਬੰਦ ਰੱਖਣ ਦੀ ਮੰਗ ਕੀਤੀ ਸੀ। ਹਰਿਆਣਾ ਤੋਂ ਕਰੀਬ 170 ਲੋਕਾਂ ਨੂੰ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਲਈ ਸੱਦਾ ਪੱਤਰ ਮਿਲਿਆ ਹੈ।
-