Jalandhar School Holiday : ਜਲੰਧਰ ਦੇ 41 ਸਕੂਲਾਂ 'ਚ ਦੋ ਦਿਨ ਹੋਰ ਛੁੱਟੀ ਦਾ ਐਲਾਨ, ਵੇਖੋ ਸਕੂਲਾਂ ਦੀ ਸੂਚੀ
Jalandhar School Holiday : ਪੰਜਾਬ ਵਿੱਚ ਭਾਰੀ ਮੀਂਹ ਅਤੇ ਹੜ੍ਹਾਂ ਕਾਰਨ ਜ਼ਿਆਦਾਤਰ ਹਿੱਸੇ ਵਿੱਚ ਜਨ-ਜੀਵਨ ਉਖੜਿਆ ਹੋਇਆ ਹੈ, ਉਥੇ ਹੀ ਸਕੂਲਾਂ ਨੂੰ ਨੁਕਸਾਨ ਹੋਣ ਕਾਰਨ ਕਈ ਥਾਂਵਾਂ 'ਤੇ ਸਕੂਲ 'ਚ ਛੁੱਟੀਆਂ ਦਾ ਐਲਾਨ ਕੀਤਾ ਜਾ ਰਿਹਾ ਹੈ। ਜਲੰਧਰ ਵਿੱਚ ਵੀ ਦੋ ਦਿਨ ਹੋਰ ਛੁੱਟੀਆਂ ਵਧਾਈਆਂ ਗਈਆਂ ਹਨ।
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ 'ਚ ਕਿਹਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਮੀਂਹ ਕਾਰਨ ਵਿਦਿਆਰਥੀਆਂ ਅਤੇ ਸਟਾਫ਼ ਨੂੰ ਖ਼ਤਰਾ ਹੋ ਸਕਦਾ ਹੈ, ਉਨ੍ਹਾਂ ਨੂੰ ਇੱਕ ਦਿਨ ਲਈ ਬੰਦ ਕਰ ਦਿੱਤਾ ਜਾਵੇਗਾ। ਇਨ੍ਹਾਂ ਸਕੂਲਾਂ ਵਿੱਚੋਂ ਬਹੁਤ ਸਾਰੇ ਅਜਿਹੇ ਹਨ ਜੋ ਨੀਵੇਂ ਇਲਾਕਿਆਂ ਵਿੱਚ ਸਥਿਤ ਹਨ ਅਤੇ ਜਿੱਥੇ ਪਾਣੀ ਭਰਨ ਦੀ ਸਥਿਤੀ ਗੰਭੀਰ ਹੈ।

ਇਨ੍ਹਾਂ ਸਕੂਲਾਂ ਵਿੱਚ ਜਲੰਧਰ ਜ਼ਿਲ੍ਹੇ ਦੇ ਫਿਲੌਰ, ਨਕੋਦਰ, ਭੋਗਪੁਰ, ਕਰਤਾਰਪੁਰ, ਟੇਢੀ ਭਾਗ, ਸ਼ੇਰਪੁਰ, ਲੋਹੀਆਂ ਆਦਿ ਖੇਤਰਾਂ ਦੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਸ਼ਾਮਲ ਹਨ।
ਪ੍ਰਭਾਵਿਤ ਸਕੂਲਾਂ ਦੀ ਕੁਝ ਉਦਾਹਰਣ ਸੂਚੀ:
ਡਿਪਟੀ ਕਮਿਸ਼ਨਰ ਦਫ਼ਤਰ ਨੇ ਸਪੱਸ਼ਟ ਕੀਤਾ ਹੈ ਕਿ ਇਹ ਫੈਸਲਾ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਲਿਆ ਗਿਆ ਹੈ ਅਤੇ ਜਿਨ੍ਹਾਂ ਸਕੂਲ ਵਿੱਚ ਕੋਈ ਖ਼ਤਰਾ ਨਹੀਂ ਹੈ, ਉਹ ਆਮ ਵਾਂਗ ਖੁੱਲ੍ਹੇ ਰਹਿਣਗੇ।
- PTC NEWS