Zila Parishad ਅਤੇ Panchayat Samiti ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੇ ਮੱਦੇਨਜ਼ਰ ਗਿਣਤੀ ਕੇਦਰਾਂ ਵਾਲੇ ਕਾਲਜਾਂ 'ਚ ਛੁੱਟੀ ਦਾ ਐਲਾਨ
Mohali News : ਮੋਹਾਲੀ ਜ਼ਿਲ੍ਹੇ ਵਿੱਚ ਪੰਚਾਇਤ ਸੰਮਤੀ ਚੋਣਾਂ, 2025 ਦੀਆਂ ਵੋਟਾਂ ਦੀ ਗਿਣਤੀ 17.12.2025 ਨੂੰ ਕਰਵਾਏ ਜਾਣ ਦੇ ਮੱਦੇਨਜ਼ਰ ਸਰਕਾਰੀ ਪੋਲੀਟੈਕਨੀਕਲ ਕਾਲਜ, ਖੂਨੀ ਮਾਜਰਾ (ਖਰੜ) ਅਤੇ ਸਰਕਾਰੀ ਕਾਲਜ, ਡੇਰਾਬਸੀ ਨੂੰ ਸਟ੍ਰਾਂਗ ਰੂਮ ਅਤੇ ਗਿਣਤੀ ਕੇਂਦਰ ਬਣਾਇਆ ਗਿਆ ਹੈ।
ਜ਼ਿਲ੍ਹਾ ਮੈਜਿਸਟ੍ਰੇਟ, ਸ੍ਰੀਮਤੀ ਕੋਮਲ ਮਿੱਤਲ ਵੱਲੋਂ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ 1881 ਦੀ ਧਾਰਾ 25 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਉਕਤ ਦੋਵੇਂ ਗਿਣਤੀ ਕੇਂਦਰਾਂ (ਸਰਕਾਰੀ ਪੋਲੀਟੈਕਨੀਕਲ ਕਾਲਜ, ਖੂਨੀਮਾਜਰਾ ਅਤੇ ਸਰਕਾਰੀ ਕਾਲਜ ਡੇਰਾਬਸੀ ਕਾਲਜ) ਵਿੱਚ ਪੜ੍ਹਦੇ ਵਿਦਿਆਰਥੀਆਂ ਅਤੇ ਕੰਮ ਕਰਦੇ ਅਧਿਆਪਕੀ ਅਮਲੇ ਲਈ ਛੁੱਟੀ ਦੀ ਘੋਸ਼ਣਾ ਕੀਤੀ ਗਈ ਹੈ।
- PTC NEWS