Holiday News : 20 ਜਨਵਰੀ ਨੂੰ ਇਸ ਜ਼ਿਲ੍ਹੇ 'ਚ ਛੁੱਟੀ ਦਾ ਐਲਾਨ, ਜਾਣੋ ਕਿਹੜੇ -ਕਿਹੜੇ ਅਦਾਰੇ ਰਹਿਣਗੇ ਬੰਦ
Holiday News : ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ 20 ਜਨਵਰੀ (ਮੰਗਲਵਾਰ) ਨੂੰ ਜ਼ਿਲ੍ਹੇ ਭਰ ਵਿੱਚ ਲੋਕਲ ਪੱਧਰ 'ਤੇ ਛੁੱਟੀ ਦਾ ਐਲਾਨ ਕੀਤਾ ਹੈ।ਪ੍ਰਸ਼ਾਸਨ ਨੇ ਇਹ ਫੈਸਲਾ ਸ਼ਰਧਾਲੂਆਂ ਦੀਆਂ ਭਾਵਨਾਵਾਂ ਅਤੇ ਧਾਰਮਿਕ ਸਮਾਗਮਾਂ ਵਿੱਚ ਸ਼ਮੂਲੀਅਤ ਨੂੰ ਮੁੱਖ ਰੱਖਦਿਆਂ ਲਿਆ ਹੈ।
ਸ਼੍ਰੀ ਅਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵਲੋਂ ਸੰਗਤਾਂ ਦੀ ਸ਼ਰਧਾ ਭਾਵਨ ਨੂੰ ਵੇਖਦੇ ਹੋਏ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ 'ਤੇ ਕੱਲ ਮਿਤੀ 20 ਜਨਵਰੀ, 2026 ਨੂੰ ਜਿਲ੍ਹਾ ਗੁਰਦਾਸਪੁਰ ਵਿਚ ਲੋਕਲ ਛੁੱਟੀ ਘੋਸ਼ਿਤ ਕੀਤੀ ਗਈ ਹੈ। ਜਾਰੀ ਕੀਤੇ ਗਏ ਹੁਕਮਾਂ ਅਨੁਸਾਰ ਇਸ ਦਿਨ ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਂਦੇ ਸਾਰੇ ਸਰਕਾਰੀ, ਅਰਧ-ਸਰਕਾਰੀ ਦਫ਼ਤਰ ਅਤੇ ਸਮੂਹ ਵਿਦਿਅਕ ਅਦਾਰੇ (ਸਕੂਲ ਅਤੇ ਕਾਲਜ) ਛੁੱਟੀ ਕਾਰਨ ਬੰਦ ਰਹਿਣਗੇ। ਵਿੱਦਿਅਕ ਸੰਸਥਾਵਾਂ ਵਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਆਮ ਵਾਂਗ ਹੋਣਗੀਆਂ।
- PTC NEWS