Advertisment

Honor Killing: ਭਰਾ ਨੇ ਭੈਣ ਅਤੇ ਭਣੋਈਏ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ, ਮੁਲਜ਼ਮ ਗ੍ਰਿਫ਼ਤਾਰ

author-image
Jasmeet Singh
Updated On
New Update
Honor Killing: ਭਰਾ ਨੇ ਭੈਣ ਅਤੇ ਭਣੋਈਏ ਦਾ ਤੇਜ਼ਧਾਰ ਹਥਿਆਰ ਨਾਲ ਕੀਤਾ ਕਤਲ
Advertisment

ਬਠਿੰਡਾ: ਪਿੰਡ ਤੁੰਗਵਾਲੀ ਵਿੱਚ ਆਪਣੇ ਸਹੁਰੇ ਘਰ ਗਏ ਇੱਕ ਪੁਲਿਸ ਮੁਲਾਜ਼ਮ ਦਾ ਉਸ ਦੇ ਸਾਲੇ ਨੇ ਸਾਥੀਆਂ ਨਾਲ ਮਿਲ ਕੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮੁਲਜ਼ਮ ਨੇ ਆਪਣੀ ਭੈਣ ਦਾ ਵੀ ਕਤਲ ਕਰ ਦਿੱਤਾ। 

Advertisment

ਮ੍ਰਿਤਕ ਪੁਲਿਸ ਮੁਲਾਜ਼ਮ ਦੀ ਪਛਾਣ ਜਗਮੀਤ ਸਿੰਘ ਅਤੇ ਉਸ ਦੀ ਪਤਨੀ ਦੀ ਪਛਾਣ ਬੇਅੰਤ ਕੌਰ ਵਜੋਂ ਹੋਈ ਹੈ। ਮੁਲਜ਼ਮਾਂ ਦੀ ਪਛਾਣ ਕਾਕਾ ਸਿੰਘ, ਹੰਸਾ ਸਿੰਘ, ਬਲਕਰਨ ਸਿੰਘ ਵਜੋਂ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਸਨ। 

ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ ਹੈ।

ਹਾਸਿਲ ਜਾਣਕਾਰੀ ਮੁਤਾਬਕ ਪੁਲਿਸ ਮੁਲਾਜ਼ਮ ਜਗਮੀਤ ਸਿੰਘ ਨੇ 2 ਸਾਲ ਪਹਿਲਾਂ ਪਿੰਡ ਤੁੰਗਵਾਲੀ ਦੀ ਰਹਿਣ ਵਾਲੀ ਬੇਅੰਤ ਕੌਰ ਨਾਲ ਕੋਰਟ ਮੈਰਿਜ ਕਰਵਾਈ ਸੀ। ਉਹ ਆਪਣੀ ਪਤਨੀ ਨਾਲ ਬਠਿੰਡਾ ਹੀ ਰਹਿੰਦਾ ਸੀ। ਉਸ ਦੀ ਪਤਨੀ ਬੇਅੰਤ ਕੌਰ ਕੁਝ ਦਿਨਾਂ ਲਈ ਆਪਣੇ ਨਾਨਕੇ ਘਰ ਗਈ ਹੋਈ ਸੀ। Advertisment
ਜਗਮੀਤ ਸਿੰਘ ਅਤੇ ਬੇਅੰਤ ਕੌਰ ਦੀ ਤਸਵੀਰ

ਐਤਵਾਰ ਨੂੰ ਜਗਮੀਤ ਵੀ ਉਸ ਨੂੰ ਮਿਲਣ ਤੁੰਗਵਾਲੀ ਆਇਆ ਸੀ। ਉਥੇ ਉਸ 'ਤੇ ਕਾਕਾ ਸਿੰਘ ਨੇ ਆਪਣੇ ਸਾਥੀਆਂ ਹੰਸਾ ਸਿੰਘ ਅਤੇ ਬਲਕਰਨ ਸਿੰਘ ਨਾਲ ਮਿਲ ਕੇ ਕਥਿਤ ਤੌਰ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਗਮੀਤ ਦੀ ਆਵਾਜ਼ ਸੁਣ ਕੇ ਬੇਅੰਤ ਕੌਰ ਉਸ ਨੂੰ ਬਚਾਉਣ ਲਈ ਆਈ ਤਾਂ ਮੁਲਜ਼ਮਾਂ ਨੇ ਕਥਿਤ ਤੌਰ 'ਤੇ ਦੋਵਾਂ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਨ੍ਹਾਂ ਦਾ ਕਤਲ ਕਰ ਦਿੱਤਾ। 

Advertisment

ਦੱਸਿਆ ਗਿਆ ਕਿ ਕਤਲ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਘਟਨਾ ਤੋਂ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਤੇਜ਼ਧਾਰ ਹਥਿਆਰ ਬਰਾਮਦ ਕਰ ਕੇ ਦੋਵਾਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। 

ਥਾਣਾ ਨਥਾਣਾ ਦੇ ਐੱਸ.ਐੱਚ.ਓ ਸੰਦੀਪ ਸਿੰਘ ਭਾਟੀ ਨੇ ਦੱਸਿਆ ਕਿ ਪੁਲਿਸ ਨੇ ਮ੍ਰਿਤਕ ਮੁਲਾਜ਼ਮ ਦੇ ਭਰਾ ਸੰਦੀਪ ਸਿੰਘ ਦੇ ਬਿਆਨਾਂ ’ਤੇ ਕਾਕਾ ਸਿੰਘ, ਹੰਸਾ ਸਿੰਘ, ਬਲਕਰਨ ਸਿੰਘ ਤੇ ਹੋਰ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ। 

ਦੱਸ ਦੇਈਏ ਕਿ ਜਗਮੀਤ ਪੀ.ਸੀ.ਆਰ. ਵਿੱਚ ਤਾਇਨਾਤ ਸੀ, ਜਦਕਿ ਉਸ ਦੀ ਪਤਨੀ ਬੇਅੰਤ ਕੌਰ ਏ.ਐਨ.ਐਮ. 'ਚ ਨੌਕਰੀ ਲੱਭ ਰਹੀ ਸੀ। ਪੁਲਿਸ ਸੂਤਰਾਂ ਦੀ ਮੰਨੀਏ ਤਾਂ ਉਨ੍ਹਾਂ ਦਾ ਕਹਿਣਾ ਕਿ ਜਗਮੀਤ ਦਾ ਭਰਾ ਵੀ ਪੁਲਿਸ ਵਿਚ ਹੈ, ਜਿਸ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ।

ਹਰਬੀਰ ਸਿੰਘ ਗਿੱਲ ਨੇ ਦੱਸਿਆ ਕਿ ਮਾਮਲੇ ਵਿੱਚ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿੱਚੋਂ ਦੋ ਕਥਿਤ ਆਰੋਪੀ ਮ੍ਰਿਤਕ ਲੜਕੀ ਦਾ ਭਰਾ ਅਤੇ ਚਾਚੇ ਨੂੰ ਕਾਬੂ ਕਰ ਲਿਆ ਹੈ ਜਦੋਂ ਕਿ ਇੱਕ ਕਥਿਤ ਆਰੋਪੀ ਮ੍ਰਿਤਕ ਦੇ ਚਾਚੇ ਦਾ ਭਰਾ ਗ੍ਰਿਫਤਾਰ ਕਰਨਾ ਬਾਕੀ ਹੈ। 

bathinda-news-inpunjabi honor-killing
Advertisment

Stay updated with the latest news headlines.

Follow us:
Advertisment